ਕੋਰੋਨਾ ਮਹਾਂਮਾਰੀ ਨਾਲ ਮਰਨ ਵਾਲੇ ਵਿਅਕਤੀਆਂ ਦੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਲਗਾਈ ਜਾਵੇਗੀ ਆਸ਼ਰਿਤ ਪੈਨਸ਼ਨ

0
253

ਬਟਾਲਾ, 8 ਜੁਲਾਈ (ਸਲਾਮ ਤਾਰੀ ) – ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਕਾਲ ਦੌਰਾਨ ਜਿਹੜੇ ਬੱਚਿਆਂ ਦੇ ਮਾਂ-ਬਾਪ ਵਿਚੋਂ ਕਿਸੇ ਦਾ ਵੀ ਦੇਹਾਂਤ ਹੋ ਚੁੱਕਾ ਹੋਵੇ, ਉਹ ਬੱਚੇ ਸੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਆਸ਼ਰਿਤ ਪੈਨਸ਼ਨ ਲਈ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਇਹ ਫੈਸਲਾ ਕੀਤਾ ਗਿਆ ਸੀ ਕਿ ਕੋਰੋਨਾ ਮਹਾਂਮਾਰੀ ਨਾਲ ਮ੍ਰਿਤਕ ਵਿਅਕਤੀਆਂ ਦੇ ਨਾਬਲਗ ਬੱਚਿਆਂ ਨੂੰ ਪਹਿਲ ਦੇ ਅਧਾਰ ’ਤੇ ਆਸ਼ਰਿਤ ਪੈਨਸ਼ਨ ਲਗਾਈ ਜਾਵੇ ਤਾਂ ਜੋ ਉਨ੍ਹਾਂ ਦਾ ਜੀਵਨ ਨਿਰਬਾਹ ਹੋ ਸਕੇ। ਸੀ.ਡੀ.ਪੀ.ਓ. ਬਟਾਲਾ ਨੇ ਕਿਹਾ ਕਿ ਜੇਕਰ ਕੋਈ 18 ਸਾਲ ਤੋਂ ਘੱਟ ਦਾ ਬੱਚਾ ਜਿਸਦੇ ਮਾਂ ਜਾਂ ਬਾਪ ਦੀ ਮੌਤ ਕੋਰੋਨਾ ਨਾਲ ਹੋਈ ਹੋਵੇ ਉਹ ਆਸ਼ਰਿਤ ਪੈਨਸ਼ਨ ਲਈ ਸੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਦੀ ਸਰਕਾਰੀ ਨਿਯਮਾਂ ਅਨੁਸਾਰ ਪਹਿਲ ਦੇ ਅਧਾਰ ’ਤੇ ਪੈਨਸ਼ਨ ਲਗਾਈ ਜਾਵੇਗੀ।

Previous articleਬਟਾਲਾ ਤੇ ਗੁਰਦਾਸਪੁਰ ਦੀਆਂ ਕਚਿਹਰੀਆਂ ਵਿੱਚ ਲਗਾਈ ਜਾਵੇਗੀ ‘ਨੈਸ਼ਨਲ ਲੋਕ ਅਦਾਲਤ’
Next articleਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ ਅਨਿਲ ਕੁਮਾਰ ਸੋਹਲ ਨੇ ਚਾਰਜ ਸੰਭਾਲਿਆ।
Editor-in-chief at Salam News Punjab

LEAVE A REPLY

Please enter your comment!
Please enter your name here