spot_img
Homeਦੋਆਬਾਕਪੂਰਥਲਾ-ਫਗਵਾੜਾਸਤਿਆਰਾਇਣ ਮੰਦਰ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਸਨਮਾਨ ਮੰਦਿਰ ਵਿਚ...

ਸਤਿਆਰਾਇਣ ਮੰਦਰ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਸਨਮਾਨ ਮੰਦਿਰ ਵਿਚ ਲੱਗ ਰਹੇ ਵੈਕਸੀਨੇਸ਼ਨ ਕੈਂਪਾਂ ਦਾ ਅਣਗਿਣਤ ਲੋਕਾਂ ਨੇ ਚੁੱਕਿਆ ਲਾਭ

 

ਕਪੂਰਥਲਾ, 3 ਜੂਨ ( ਅਸ਼ੋਕ ਗੋਗਨਾ )

ਸ਼੍ਰੀ ਸਤਿਆਨਾਰਇਣ ਪ੍ਰਬੰਧਕ ਕਮੇਟੀ ਵੱਲੋਂ ਸਿਹਤ ਵਿਭਾਗ ਦੇ ੳੁੱਚ ਅਧਿਕਾਰੀਆਂ, ਵਰਕਰਾਂ ਤੇ ਏਐਨਏਮਜ ਤੇ ਆਸ਼ਾ ਵਰਕਰਾਂ ਦਾ ਸਨਮਾਨ ਕੀਤਾ ਗਿਆ। ਜਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਸ਼੍ਰੀ ਸਤਿਆਨਾਰਇਣ ਮੰਦਿਰ ਕਮੇਟੀ ਦੇ ਸਹਿਯੋਗ ਨਾਲ ਕੋਵਿਡ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ । ਇਨ੍ਹਾਂ ਕੈਂਪਾਂ ਦਾ ਅਣਗਿਣਤ ਲੋਕਾਂ ਵੱਲੋਂ ਫਾਇਦਾ ਲਿਆ ਜਾ ਚੁੱਕਿਆ ਹੈ। ਇਸ ਸੰਬੰਧੀ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਜਰੂਰੀ ਹੈ। ਉਨ੍ਹਾਂ ਮੰਦਿਰ ਕਮੇਟੀ ਵੱਲੋਂ ਸਿਹਤ ਵਿਭਾਗ ਨੂੰ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਮੰਦਿਰ ਕਮੇਟੀ ਦੇ ਸਾਰੇ ਮੈਂਬਰਾਨ ਦਾ ਧੰਨਵਾਦ ਕੀਤਾ ਜਿਹੜੇ ਇਸ ਸਮੇਂ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰ ਰਹੇ ਹਨ। ਸੀਨੀਅਰ ਮੈਡੀਕਲ ਅਫਸਰ ਡਾ. ਸੰਦੀਪ ਧਵਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਮਾਸਕ ਜਰੂਰ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਹਾਂਮਾਰੀ ਨਾਲ ਨਿਪਟਣ ਲਈ ਇੱਕ ਦੂਸਰੇ ਦੇ ਸਹਿਯੋਗ ਦੀ ਜਰੂਰਤ ਹੈ। ਜਿਲਾ ਟੀਕਾਕਰਣ ਅਫਸਰ ਡਾ.ਰਣਦੀਪ ਸਿੰਘ ਨੇ ਕਿਹਾ ਕਿ ਵੈਕਸੀਨੇਸ਼ਨ ਕਰਵਾਉਣ ਤੋਂ ਬਾਅਦ ਵੀ ਕੋਵਿਡ ਐਪ੍ਰੋਪਰੀੇਏਟ ਬਿਹੇਵੀਅਰ ਦੀ ਪਾਲਣਾ ਕੀਤੀ ਜਾਏ । ਉਨ੍ਹਾਂ ਲੋਕਾਂ ਨੂੰ ਸੈਂਪਲਿੰਗ ਵਿਚ ਵੀ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਜਿਕਰਯੋਗ ਹੈ ਕਿ ਸ਼੍ਰੀ ਸੱਤਨਾਰਾਇਣ ਮੰਦਿਰ ਕਮੇਟੀ ਵੱਲੋਂ ਸਿਵਲ ਸਰਜਨ ਡਾ.ਪਰਮਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਅਨੂਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ.ਸੰਦੀਪ ਧਵਨ, ਜਿਲਾ ਟੀਕਾਕਰਣ ਅਫਸਰ ਡਾ.ਰਣਦੀਪ ਸਿੰਘ, ਜਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ, ਸਾਰੀ ਵੈਕਸੀਨੇਟਰ ਟੀਮ ਤੇ ਆਸ਼ਾ ਵਰਕਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਸ਼ਵਨੀ ਸ਼ਰਮਾ, ਨਰੇਸ਼ ਗੋਂਸਾਈ, ਡਾ. ਆਰ.ਪੀ.ਭੋਲਾ, ਪੁਲਕਿਤ ਸੂਰੀ,ਸੁਸ਼ੀਲ ਸੂਰੀ ਅਤੇ ਐਡਵੋਕੇਟ ਅਭੀ ਬਾਂਸਲ ਵੱਲੋਂ ਦਿੱਤੇ ਗਏ

RELATED ARTICLES
- Advertisment -spot_img

Most Popular

Recent Comments