spot_img
Homeਮਾਝਾਗੁਰਦਾਸਪੁਰ'ਆਪਦਾ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ ਸ਼ੱਕਸ਼ਮ ਰਾਸ਼ਟਰ ਅਤੇ ਪਰਿਵਾਰ ਦੀ...

‘ਆਪਦਾ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ ਸ਼ੱਕਸ਼ਮ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿਮੇਵਾਰੀ’ ਨਾਅਰੇ ਹੇਠ ਮਨਾਇਆ ਵਿਸ਼ਵ ਅਬਾਦੀ ਦਿਵਸ

12 ਜੁਲਾਈ,ਹਰਚੋਵਾਲ(ਸੁਰਿੰਦਰ ਕੌਰ ) ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੀ ਐਚ ਸੀ ਭਾਮ ਵਿਖੇ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਪ੍ਰਚਾਰ ਕੀਤਾ ਗਿਆ । ਇਸ ਮੌਕੇ ਤੇ ਡਾਕਟਰ ਸੰਦੀਪ ਅਤੇ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਅਬਾਦੀ ਦਿਵਸ ‘ਆਪਦਾ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ ਸ਼ੱਕਸ਼ਮ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿਮੇਵਾਰੀ ਦੇ ਨਾਅਰੇ ਹੇਠ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਿਰੰਤਰ ਵੱਧ ਰਹੀ ਅਬਾਦੀ ਇੱਕ ਗੰਭੀਰ ਚਿੰਤਨ ਦਾ ਵਿਸ਼ਾ ਹੈ, ਜਿਸ ‘ਤੇ ਕਾਬੂ ਪਾਉਣ ਲਈ ਜਿੱਥੇ ਸਰਕਾਰ ਆਪਣੀ ਸਰਗਰਮ ਭੂਮਿਕਾ ਨਿਭਾਅ ਰਹੀ ਹੈ, ਉੱਥੇ ਇਸ ਕਾਰਜ ਵਿੱਚ ਚੰਗੀ ਸਫਲਤਾ ਪ੍ਰਾਪਤ ਕਰਨ ਲਈ ਸਾਂਝੇ ਸਮਾਜਕ ਯਤਨਾਂ ਦੀ ਵੀ ਲੋੜ ਹੈ।ਉਨ੍ਹਾਂ ਕਿਹਾ ਕਿ ਅਬਾਦੀ ਵਧਣ ਦੇ ਕਈ ਕਾਰਨਾਂ ਵਿੱਚੋਂ ਇੱਕ ਕਾਰਨ ਲੜਕੀ ਦੀ ਬਜਾਏ ਲੜਕੇ ਦੀ ਲਾਲਸਾ ਹੈ, ਪਰ ਮੋਜੂਦਾ ਸਮੇਂ ਕੋਈ ਵੀ ਖੇਤਰ ਅਜਿਹਾ ਨਹੀਂ ਰਿਹਾ, ਜਿਸ ਵਿੱਚ ਲੜਕੀਆਂ ਨੇ ਮੱਲ੍ਹਾਂ ਨਾ ਮਾਰੀਆਂ ਹੋਣ।ਉਨ੍ਹਾਂ ਕਿਹਾ ਕਿ ਸਿਹਤਮੰਦ ਪਰਿਵਾਰ ਲਈ ਲਾਜ਼ਮੀ ਹੈ ਕਿ ਦੋ ਬੱਚਿਆਂ ਦੇ ਜਨਮ ਵਿੱਚ ਘੱਟੋ ਘੱਟ ਤਿੰਨ ਸਾਲ ਦਾ ਫ਼ਰਕ ਰੱਖਿਆ ਜਾਵੇ ਅਤੇ ਵਿਆਹ ਸਹੀ ਉਮਰ ਵਿੱਚ ਕੀਤਾ ਜਾਵੇ। ਐਲ ਐਚ ਵੀ ਹਰਭਜਨ ਕੌਰ ਨੇ ਕਿਹਾ ਕਿ ਵਧਦੀ ਅਬਾਦੀ ਸਦਕਾ ਲੋਕਾਂ ਦੀ ਵੱਡੀ ਗਿਣਤੀ ਬੁਨਿਆਦੀ ਲੋੜਾਂ ਤੋਂ ਵਾਂਝੀ ਰਹਿ ਜਾਂਦੀ ਹੈ, ਜਿਸ ਲਈ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਤਰੀਕੇ ਅਪਨਾਏ ਜਾ ਸਕਦੇ ਹਨ, ਜਿਨ੍ਹਾਂ ਦੀ ਵਿਸਥਾਰਪੂਰਵਕ ਜਾਣਕਾਰੀ ਵੀ ਦਿਤੀ । ਉਨ੍ਹਾਂ ਕਿਹਾ ਕਿ ਇੰਨੀ ਤੇਜ਼ੀ ਨਾਲ ਆਬਾਦੀ ਦਾ ਵਧਣਾ ਵਿਕਾਸ ਦੇ ਰਾਹ ਵਿਚ ਨਿੱਤ ਨਵੀਆਂ ਵੰਗਾਰਾਂ ਖੜ੍ਹੀਆਂ ਕਰ ਰਿਹਾ ਹੈ ਅਤੇ ਵਧੀ ਆਬਾਦੀ ਕਰਕੇ ਗ਼ਰੀਬੀ, ਭੁੱਖਮਰੀ, ਅਨਪੜ੍ਹਤਾ, ਬੇਰੁਜ਼ਗਾਰੀ, ਮਹਿੰਗਾਈ ਤੇ ਪ੍ਰਦੂਸ਼ਣ ਆਦਿ ਵਿੱਚ ਵੀ ਬੇਪਨਾਹ ਵਾਧਾ ਹੋਇਆ ਹੈ। ਇਸ ਮੌਕੇ ਤੇ ਡਾਕਟਰ ਸੰਦੀਪ ਕੁਮਾਰ, ਬੀ ਈ ਈ ਸੁਰਿੰਦਰ ਕੌਰ, ਐੱਲ ਐਚ ਵੀ ਹਰਭਜਨ ਕੌਰ, ਸਰਬਜੀਤ ਕੌਰ,ਸਰਬਜੀਤ ਸਿੰਘ ਵਰਕਰ, ਗੁਰਜੀਤ ਸਿੰਘ ਫਾਰਮਾਸਿਸਟ, ਨਵਦੀਪ ਸਿੰਘ ਫਾਰਮਾਸਿਸਟ, ਪਰਮਜੀਤ ਕੌਰ ਸਰਬਜੀਤ ਕੌਰ ਆਸ਼ਾ ਫਸੀਲਿਟੇਟਰ , ਗਗਨਦੀਪ ਕੌਰ,ਬਰਿੰਦਰ ਕੌਰ, ਅਤੇ ਆਮ ਜਨਟਾ ਮੌਜੂਦ ਰਹੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments