Home ਗੁਰਦਾਸਪੁਰ ਜ਼ਿਲ੍ਹਾ ਕਚਹਿਰੀਆਂ , ਗੁਰਦਾਸਪੁਰ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਜ਼ਿਲ੍ਹਾ ਕਚਹਿਰੀਆਂ , ਗੁਰਦਾਸਪੁਰ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ

211
0

ਗੁਰਦਾਸਪੁਰ , 5 ਜੂਨ ( ਸਲਾਮ ਤਾਰੀ ) ਸ੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ-ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਕਮ-ਸੀ.ਜੇ.ਐਮ. ਕਮ-ਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ  ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਮੌਕੇ ਤੇ ਸ੍ਰੀ ਜਸਵਿੰਦਰ ਸਿੰਘ ਅਤੇ ਸ੍ਰੀ ਅਜੀਤ ਪਾਲ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜਮੈਡਮ ਜਸਬੀਰ ਕੌਰ ਪ੍ਰਿੰਸੀਪਲ ਜੱਜ (ਫੈਮਿਲੀ ਕੋਰਟ) ਸ੍ਰੀ ਮਦਨ ਲਾਲਸਿਵਲ ਜੱਜ (ਸੀਨੀਅਰ ਡਵੀਜ਼ਨ)ਸ੍ਰੀ ਰਛਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਦਾਸਪੁਰ ਅਤੇ ਮਿਸ ਸੁਮਿਤ ਸਭਰਵਾਲ ਐਡੀ : ਸਿਵਲ ਜੱਜ ਸੀਨੀਅਰ ਡਵੀਜ਼ਨ ਗੁਰਦਾਸਪੁਰ ਵੱਲੋਂ ਵੱਖ-ਵੱਖ  ਕਿਸਮ ਦੇ ਪੌਦੇ ਜ਼ਿਲ੍ਹਾ ਕਚਾਹਿਰੀਆਂਗੁਰਦਾਸਪੁਰ ਵਿਖੇ ਲਗਾਏ ਗਏ । ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮੂਹ ਜੱਜ ਸਮੂਹ ਜੱਜ ਸਹਿਬਾਨਾਂ ਵੱਲੋਂ ਸ਼ੋਸ਼ਲ ਡਿਸਟੈਸਿੰਗ ਦਾ ਧਿਆਨ ਰੱਖਦਿਆਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ।

          ਇਸ ਮੌਕੇ ਤੇ ਸ੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ- ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ  ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਾਤਾਵਰਣ ਦਿਵਸ ਇੱਕ ਅਜਿਹਾ ਦਿਨ ਹੈਜੋ ਧਰਤੀ ਦੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਦਾ ਹੈ। ਵਾਤਾਵਰਣ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਯਤਨਾਂ ਅਤੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਲਈ ਜੋ  ਦਿਨ ਮਨਾਇਆ ਜਾਂਦਾ ਹੈਉਸ ਨੂੰ  ਵਾਤਾਵਰਣ ਦਿਵਸ ਕਿਹਾ ਜਾਂਦਾ ਹੈ । ਇਹ ਦਿਨ ਵਾਤਾਵਰਣ ਨੂੰ ਵਧੀਆ ਬਣਾਉਣ ਲਈ ਅਤੇ ਮੌਜੂਦਾ ਵਾਤਾਵਰਣ ਦੇ ਹਾਲਤਾਂ ਨੂੰ ਧਿਆਨ ਦੇਣ ਦਾ ਦਿਨ ਹੈ । ਉਹਨਾਂ ਨੇ ਇਹ ਵੀ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸਾਨੂੰ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡਾ  ਵਾਤਾਵਰਣ ਵੱਧ ਤੋਂ ਵੱਧ ਸਾਫ ਸੁਥਰਾ ਰਹਿ ਸਕੇ ਅਤੇ ਕੋਰੋਨਾ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ ।

Previous articleਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਮਿਸ਼ਨ ਤੰਦਰੁਸਤ ਤਹਿਤ ਸੂਬਾਵਾਸੀਆਂ ਨੂੰ ਸੰਬੋਧਨ ਮੁੱਖ ਮੰਤਰੀ ਪੰਜਾਬ ਵੱਲੋਂ ਆਨਲਾਈਨ ਵਿਸ਼ਵ ਵਾਤਾਵਰਣ ਦਿਵਸ ਮੌਕੇ ਲੋਕਾਂ ਨੂੰ ਵਾਤਾਵਰਣ ਸਾਫ ਤੇ ਸ਼ੁੱਧ ਰੱਖਦ ਦੀ ਅਪੀਲ ਗੁਰਦਾਸਪੁਰ ਜ਼ਿਲ੍ਹੇ ਦੇ 16 ਪਿੰਡਾਂ ਵਿੱਚ 1 ਕਰੋੜ 83 ਲੱਖ ਰੁਪਏ ਦੀ ਲਾਗਤ ਵਾਲੇ ਆਰਸੈਨਿਕ ਸ਼ੁੱਧੀਕਰਨ ਫਿਲਟਰ ਵੰਡਣ ਦੀ ਰਸਮੀ ਸ਼ੁਰੂਆਤ
Next articleਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਨੂੰ ਜ਼ਿਲ੍ਹੇ ਵਿੱਚ ਬਿਲਕੁਲ ਮੁਫ਼ਤ ਲੱਗ ਰਹੀ ਹੈ ਕੋਰੋਨਾ ਵੈਕਸੀਨ – ਡੀ.ਸੀ.
Editor-in-chief at Salam News Punjab

LEAVE A REPLY

Please enter your comment!
Please enter your name here