Home ਕਪੂਰਥਲਾ-ਫਗਵਾੜਾ 10 ਕਾਂਗਰਸੀ ਪਰੀਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ...

10 ਕਾਂਗਰਸੀ ਪਰੀਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

423
0

ਕਪੂਰਥਲਾ 12 ਜੁਲਾਈ ( ਰਮੇਸ਼ ਬੰਮੋਤਰਾ )

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵਧੇਰੇ ਬੱਲ ਮਿਲਿਆ ਜਦੋਂ ਬੀਤੇ ਦਿਨ ਐਡਵੋਕੇਟ ਪਰਮਜੀਤ ਸਿੰਘ ਹਲਕਾ ਇੰਚਾਰਜ ਦੀ ਪ੍ਰਧਾਨਗੀ ਹੇਠ ਸ਼ੇਖੂਪੁਰ ਕਲੋਨੀ ਵਿਖੇ ਹੋਏ ਸਮਾਗਮ ਵਿੱਚ ਸੁਰਜੀਤ ਸਿੰਘ ਰਾਣਾ ਸਾਬਕਾ ਕੌਂਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕੈਪਟਨ ਜਗਿੰਦਰ ਸਿੰਘ ਦੇ ਭਰਪੂਰ ਉਪਰਾਲੇ ਨਾਲ ਸ਼ੇਖੂਪੁਰ ਵਿਖੇ ਰਹਿਣ ਵਾਲੇ 10 ਕਾਂਗਰਸੀ ਪਰੀਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਦੀਪਕ ਸਰੀਨ, ਰਾਮ ਲੁਭਾਇਆ, ਸ਼ੀਤਲ, ਸਤਪਾਲ, ਰਜੇਸ਼ ਕੁਮਾਰ, ਸੰਦੀਪ ਕੌਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਦਵਿੰਦਰ ਕੌਰ, ਸ਼ਲਿੰਦਰ ਕੌਰ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ, ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ ਨੇ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ, ਉਨ੍ਹਾਂ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ, ਐਡਵੋਕੇਟ ਪਰਮਜੀਤ ਸਿੰਘ ਜੀ ਨੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਕਪੂਰਥਲਾ ਵਿੱਚ ਨਵੇਂ ਨਿਯੁਕਤ ਅਹੁਦੇਦਾਰਾਂ ਜਿਸ ਵਿੱਚ ਕੈਪਟਨ ਜਗਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਬਿੱਟੂ ਯੂਥ ਵਿੰਗ ਸੀਨੀਅਰ ਮੀਤ ਪ੍ਰਧਾਨ, ਸ. ਮਹਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਬੀਬੀ ਕੁਲਵਿੰਦਰ ਕੌਰ, ਸ਼੍ਰੀ ਓਮ ਪ੍ਰਕਾਸ਼ ਨੂੰ ਪਾਰਟੀ ਵਿੱਚ ਅਹੁਦੇਦਾਰ ਬਣਨ ਤੇ ਸਨਮਾਨਿਤ ਕੀਤਾ ਗਿਆ, ਉਨ੍ਹਾਂ ਦਸਿਆ ਕਿ ਪੰਜਾਬ ਦੀ ਭਰਿਸ਼ਟ ਕਾਂਗਰਸ ਸਰਕਾਰ ਤੋਂ ਹਰ ਵਰਗ ਦਾ ਮੋਹ ਭੰਗ ਹੋ ਗਿਆ ਹੈ ਅਤੇ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਫਾਇਆ ਹੋ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਬੜੀ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ, ਮਿੰਟੀਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਦਵਿੰਦਰ ਸਿੰਘ ਢਪੱਈ ਜਿਲਾ ਪ੍ਰਧਾਨ ਦਿਹਾਤੀ , ਸ ਅਮਰਬੀਰ ਸਿੰਘ ਲਾਲੀ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ, ਸ਼੍ਰੀ ਅਜੈ ਬੱਬਲਾ ਸੀਨੀਅਰ ਅਕਾਲੀ ਆਗੂ, ਸ਼੍ਰੀ ਰਕੇਸ਼ ਗੁਪਤਾ ਸਿਆਸੀ ਸਲਾਹਕਾਰ ਨੇ ਪੰਜਾਬ ਦੀ ਭਰਿਸ਼ਟ ਨਿਕੱਮੀ ਸਰਕਾਰ ਦੀ ਸਖਤ ਨੁਕਤਾ ਚੀਨੀ ਕਰਦਿਆਂ ਦਸਿਆ ਕਿ ਇਸ ਸਰਕਾਰ ਨੇ ਸੂਬੇ ਦਾ ਵਿਕਾਸ ਕਰਨ ਦੀ ਬਜਾਏ ਵਿਨਾਸ਼ ਕੀਤਾ ਹੈ ਇਸ ਮਿੰਟੀਗ ਵਿੱਚ ਹੋਰਨਾਂ ਤੋਂ ਇਲਾਵਾ ਸ. ਹਰਜੀਤ ਸਿੰਘ ਵਾਲੀਆ ਜਿਲਾ ਪ੍ਰਧਾਨ ਸ਼ਹਿਰੀ, ਸ. ਇੰਦਰਜੀਤ ਸਿੰਘ ਮੰਨਣ ਸਰਕਲ ਪ੍ਰਧਾਨ, ਸ. ਅਮਰਜੀਤ ਸਿੰਘ ਮਠਾੜੂ, ਪੰਜਾਬ ਸਿੰਘ ਨਾਹਰ ਸਕੱਤਰ ਜਨਰਲ, ਬੀਬੀ ਬਲਵਿੰਦਰ ਕੌਰ, ਬੀਬੀ ਕਿਰਨਜੋਤ, ਸੂਰਜ, ਰਾਜਾ ਸਿੱਧੂ, ਲਵਲੀ, ਮਨਜਿੰਦਰ ਸਿੰਘ, ਅਰਵਿੰਦਰ ਸਿੰਘ, ਹਰਲੀਪ ਸਿੰਘ ਆਦਿ ਹਾਜਿਰ ਸਨ।

Previous articleਐਸਐਸਪੀ ਨੇ ਜਿਲ੍ਹਾ ਕਪੂਰਥਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ
Next articleਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਫਰੀਦਕੋਟ ਵਿਖੇ 1 ਕਰੋੜ 6 ਲੱਖ ਰੁਪਏ ਦੇ ਸੜਕ ਨਿਰਮਾਣ ਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ

LEAVE A REPLY

Please enter your comment!
Please enter your name here