ਜਿਲ੍ਹਾ ਪੱਧਰੀ ਬੰਧੂਆਂ ਮਜ਼ਦੂਰੀ ਦੇ ਖਾਤਮੇ ਲਈ ਵਿਜੀਲੈਂਸ ਕਮੇਟੀ ਦੀ ਮੀਟਿੰਗ ਹੋਈ।

0
267

ਫਰੀਦਕੋਟ 12 ਜੁਲਾਈ (ਧਰਮ ਪ੍ਰਵਾਨਾਂ) ਜਿਲ੍ਹਾ ਪੱਧਰੀ ਬੰਧੂਆਂ ਮਜ਼ਦੂਰ ਵਿਜੀਲੈਂਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਲੇਬਰ, ਭਲਾਈ ਵਿਭਾਗ, ਲੀਡ ਬੈਂਕ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕਮੇਟੀ ਦੇ ਗੈਰ ਸਰਕਾਰੀ ਮੈਂਬਰਾਂ ਨੇ ਭਾਗ ਲਿਆ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜੇਕਰ ਕੋਈ ਵੀ ਬੰਧੂਆਂ ਮਜ਼ਦੂਰ ਸਬੰਧੀ ਕੋਈ ਵੀ ਦੇਸ਼ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਉਸ ਦੀ ਸੂਚਨਾ ਸਬੰਧਤ ਐਸ.ਡੀ.ਐਮ., ਪੁਲਿਸ ਜਾਂ ਲੇਬਰ ਇੰਸਪੈਕਟਰ ਦੇ ਧਿਆਨ ਵਿੱਚ ਲਿਆਉਣ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੰਧੂਆਂ ਮਜ਼ਦੂਰਾਂ ਸਬੰਧੀ ਮਾਨਯੋਗ ਹਾਈਕੋਰਟ ਅਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੀ ਸਮੇਂ ਸਮੇਂ ਤੇ ਮੀਟਿੰਗ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੰਧੂਆਂ ਮਜ਼ਦੂਰਾਂ ਦੀ ਸ਼ਨਾਖਤ ਹੋਣ ਤੇ ਪੀੜਤ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਵਿੱਤੀ ਮਦਦ ਦਿੱਤੀ ਜਾਂਦੀ ਹੈ ਅਤੇ ਉਸ ਵੱਲੋਂ ਲਏ ਕਰਜ਼ੇ ਤੋ ਮੁਕਤੀ ਕਰਵਾਈ ਜਾਂਦੀ ਹੈ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਆਉਂਣ ਤੇ ਪ੍ਰਸ਼ਾਸਨ ਅਤੇ ਪੁਲਿਸ ਦੇ ਧਿਆਨ ਵਿੱਚ ਲਿਆਉਣ।
ਇਸ ਮੀਟਿੰਗ ਵਿੱਚ ਜੀ.ਐਸ. ਬਰਾੜ ਜਿਲ੍ਹਾ ਭਲਾਈ ਅਫਸਰ, ਗੁਰਵਿੰਦਰ ਸਿੰਘ ਲੀਡ ਬੈਂਕ, ਡਾ. ਪੁਸ਼ਪਿੰਦਰ ਸਿੰਘ ਕੂਕਾ, ਸ੍ਰੀ ਯਾਦਵਿੰਦਰ ਸਿੰਘ ਡੀ.ਐਸ.ਪੀ. ਅਤੇ ਰਾਜੀਵ ਸੋਢੀ ਲੇਬਰ ਇੰਸਪੈਕਟਰ ਅਤੇ ਸ੍ਰੀ ਦਰਸ਼ਨ ਸਿੰਘ ਸਹੋਤਾ ਵਾਈਸ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਫਰੀਦਕੋਟ, ਦਰਸ਼ਨ ਸਿੰਘ ਢਿੱਲਵਾਂ ਮੈਂਬਰ ਜਿਲ੍ਹਾ ਪ੍ਰੀਸ਼ਦ, ਸ੍ਰੀ ਜਗਜੀਤ ਸਿੰਘ ਬੱਬਲਾ ਸਰਪੰਚ ਵਾਂਦਰ ਜਟਾਣਾ, ਸ੍ਰੀ ਪ੍ਰਵੀਨ ਕਾਲਾ, ਸ੍ਰੀ ਹੁਕਮ ਚੰਦਰ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।

Previous articleਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੀਟਿੰਗ ਆਯੋਜਿਤ ਕੈਦੀਆਂ ਅਤੇ ਹਵਾਲਾਤੀਆਂ ਦੀ ਰਿਹਾਈ ਬਾਰੇ ਹੋਈ ਵਿਚਾਰ ਚਰਚਾ
Next articleਸੂਬਾ ਸਰਕਾਰ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦਾ ਆਗਾਜ਼

LEAVE A REPLY

Please enter your comment!
Please enter your name here