ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਤੇ ਟੈਸਟਿੰਗ ਜਰੂਰੀ-ਸਿਵਲ ਸਰਜਨ

0
259

ਗੁਰਦਾਸਪੁਰ, 13 ਜੁਲਾਈ (ਸਲਾਮ ਤਾਰੀ ) ਡਿਪਟੀ ਕਮਿਸ਼ਨਰ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਜਿਥੇ ਵੈਕਸ਼ੀਨੇਸ਼ਨ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ, ਉਥੇ ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ, ਬਿਮਾਰੀ ਦੇ ਲੱਛਣ ਵਾਲੇ ਪੀੜਤਾਂ ਨੂੰ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਸਿਵਲ ਸਰਜਨ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋੋਰੋਨਾ ਬਿਮਾਰੀ ਦੇ ਲੱਛਣ ਬੁਖਾਰ, ਜੁਕਾਮ, ਸਰੀਰ ਦਰਦ ਆਦਿ ਨਜ਼ਰ ਆਉਂਦੇ ਹਨ ਤਾਂ ਕੋਰੋਨਾ ਟੈਸਟ ਤੁਰੰਤ ਕਰਵਾਇਆ ਜਾਵੇ। ਉਨਾਂ ਕਿਹਾ ਕਿ ਜਿੰਨੀ ਜਲਦੀ ਬਿਮਾਰੀ ਦੇ ਪਤਾ ਚੱਲੇਗਾ, ਉਨਾਂ ਛੇਤੀ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਬਿਮਾਰੀ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਲਾਜ਼ਮੀ ਤੋਰ ਤੇ ਸਹੀ ਤਰੀਕੇ ਨਾਲ (ਨੱਕ ਤੱਕ ਚੰਗੀ ਤਰ੍ਹਾਂ ਢੱਕ ਕੇ) ਲਗਾਇਆ ਜਾਵੇ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ।

ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਵਿਰੋਧੀ ਵੈਕਸੀਨ ਜਰੂਰ ਲਗਵਾਈ ਜਾਵੇ ਅਤੇ ਵੈਕੀਸਨ ਲਗਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮਨੁੱਖ ਸਿਹਤ ਲਈ ਵੈਕਸੀਨ ਸੁਰੱਖਿਅਤ ਹੈ ਅਤੇ ਅਫਵਾਹਾਂ ਤੋਂ ਬਚਦੇ ਹੋਏ, ਵੈਕਸੀਨ ਲਗਾਉਣ ਵਿਚ ਹਿਚਕਚਾਹਟ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਸ਼ਹਿਰੀ ਅਤੇ ਰੂਰਲ ਏਰੀਏ ਵਿਚ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋੋਰੋਨਾ ਮਹਾਂਮਾਰੀ ਦੇ ਦੁਰਪ੍ਰਭਾਵਾਂ ਤੋਂ ਬਚਿਆ ਜਾ ਸਕੇ।

Previous articleਲੋਕ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ: ਜਿਲ੍ਹਾ ਪ੍ਰਧਾਨ ਜੇ.ਪੀ ਭਗਤ
Next articleਪਿੰਡ ਕੀੜੀ ਅਫਗਾਨਾ ਵਿਖੇ ਰੋਜ਼ਗਾਰ ਕੈਂਪ ਲਗਾਇਆ
Editor-in-chief at Salam News Punjab

LEAVE A REPLY

Please enter your comment!
Please enter your name here