ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਵਲੋਂ ਪੈਨਲ ਵਕੀਲਾਂ ਨਾਲ ਮੀਟਿੰਗ

0
324

ਕਪੂਰਥਲਾ, 14 ਜੁਲਾਈ। ( ਰਮੇਸ਼ ਬੰਮੋਤਰਾ )

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸਮੂਹ ਪੈਨਲ ਦੇ ਵਕੀਲਾਂ ਨਾਲ ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮਹੇਸ਼ ਕੁਮਾਰ ਵਲੋਂ ਮੀਟਿੰਗ ਕੀਤੀ ਗਈ।
ਉਨਾਂ ਵਕੀਲਾਂ ਨੂੰ ਕਿਹਾ ਕਿ ਕਾਨੂੰਨੀ ਸਹਾਇਤਾ ਸਕੀਮ ਅਧੀਨ ਉਨ੍ਹਾਂ ਨੂੰ ਭੇਜੇ ਜਾਂਦੇ ਪ੍ਰਾਰਥੀਆਂ ਦੇ ਕੇਸਾਂ ਦੀ ਅਦਾਲਤੀ ਚਾਰਾਜੋਈ ਸਬੰਧੀ ਸਬੰਧਿਤ ਪ੍ਰਾਰਥੀਆਂ ਨੂੰ ਅਦਾਲਤ ਵਿਚ ਕੀਤੀ ਗਈ ਰਵਾਈ ਅਤੇ ਅਗਲੀ ਤਾਰੀਖ ਪੇਸ਼ੀ ਬਾਰੇ ਉਨ੍ਹਾਂ ਦੇ ਮੋਬਾਇਲ ਉੱਪਰ ਸੰਦੇਸ਼ ਭੇਜਿਆ ਜਾਵੇ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਬਾਰੇ ਜਾਗਰੂਕ ਕੀਤਾ ਜਾਵੇ।
ਉਨਾਂ ਵਕੀਲਾਂ ਨੂੰ ਫੀਲਡ ਅਤੇ ਜੇਲ੍ਹ ਦੇ ਦੌਰੇ ਦੌਰਾਨ ਆਉਂਦੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਦੇ ਹੱਲ ਦਾ ਪੂਰਨ ਭਰੋਸਾ ਵੀ ਦਿੱਤਾ।

ਕੈਪਸ਼ਨ- ਕਪੂਰਥਲਾ ਵਿਖੇ ਵਕੀਲਾਂ ਨਾਲ ਮੀਟਿੰਗ ਦੌਰਾਨ ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਮਹੇਸ਼ ਕੁਮਾਰ।

Previous articleਹਾਂਡਾ (ਖੱਤਰੀ)ਬਿਰਾਦਰੀ ਦੇ ਜਠੇਰਿਆਂ ਦਾ ਮੇਲਾ 18 ਨੂੰ
Next articleਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ ਵਿਖੇ ਲਾਇਬ੍ਰੇਰੀ ਲੰਗਰ ਲਗਾਇਆ ਗਿਆ *

LEAVE A REPLY

Please enter your comment!
Please enter your name here