ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ ਤੇ ਮਾਸਕ ਪਹਿਨਣ ਦੀ ਪੁਰਜ਼ੋਰ ਅਪੀਲ

0
277

ਗੁਰਦਾਸਪੁਰ, 15 ਜੁਲਾਈ (ਸਲਾਮ ਤਾਰੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਤੇ ਨਾਲ ਹੀ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲਾ ਵਾਸੀਆਂ ਨਾਲ ਯੂ-ਟਿਊਬ ਚੈਨਲ ਰਾਹੀਂ ਲਾਈਵ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਵੇਖਣ ਵਿਚ ਆਇਆ ਹੈ ਕਿ ਲੋਕ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਹੀ ਕਰ ਰਹੇ। ਖਾਸਕਰਕੇ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਮਾਸਕ ਪਹਿਨਿਆ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਬੇਸ਼ੱਕ ਕੋਵਿਡ ਕਾਰਨ ਲਗਾਈਆਂ ਪਾਬੰਦੀਆਂ ਵਿਚ ਛੋਟ ਦਿੱਤੀ ਗਈ ਹੈ, ਪਰ ਕੋਰੋਨਾ ਬਿਮਾਰੀ ਅਜੇ ਮੋਜੂਦ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਿਛਲੇ ੁਕਝ ਦਿਨਾਂ ਤੋਂ ਜ਼ਿਲੇ ਅੰਦਰ ਪੋਜ਼ਟਿਵ ਕੇਸਾਂ ਦੀ ਗਿਣਤੀ ਵੱਧੀ ਹੈ , ਜੋ ਚਿੰਤਾ ਦਾ ਵਿਸ਼ਾ ਹੈ ਅਤੇ ਪੋਜ਼ਟਿਵ ਦਰ 0.34 ਹੋ ਗਈ ਹੈ। ਬੀਤੀ 13 ਜੁਲਾਈ ਨੂੰ ਜਿਲੇ ਅੰਦਰ 09 ਪੋਜ਼ਟਿਵ ਕੇਸ ਆਏ ਸਨ ਅਤੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 48 ਹੋ ਗਈ ਹੈ। ਉਨਾਂ ਕਿਹਾ ਕਿ ਜੇਕਰ ਲੋਕ ਇਸੇ ਤਰਾਂ ਅਣਗਹਿਲੀ ਕਰਦੇ ਰਹੇ ਤਾਂ ਕੋਰੋਨਾ ਬਿਮਾਰੀ ਦੁਬਾਰਾ ਭਿਆਨਕ ਰੂਪ ਅਖਤਿਆਰ ਕਰ ਸਕਦੀ ਹੈ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਹੈ ਕਿ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ।

ਜ਼ਿਲ੍ਹੇ ਅੰਦਰ ਵੈਕਸ਼ੀਨੇਸ਼ਨ ਡਰਾਈਵ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਜਿਲੇ ਅੰਦਰ 5 ਲੱਖ 58 ਹਜਾਰ 486 ਲੋਕਾਂ ਨੇ ਵੈਕਸੀਨ ਲਗਵਾ ਲਈ ਹੈ। ਉਨਾਂ ਕਿਹਾ ਕਿ ਬੇਸ਼ੱਕ ਵੈਕਸੀਨ ਲਗਾਈ ਜਾ ਰਹੀ ਹੈ ਪਰ ਕੋਵਿਡ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਪਾਲਣਾ ਵੀ ਕਰਨੀ ਜਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸ਼ੋਸਲ ਡਿਸਟੈਸਿੰਗ, ਮਾਸਕ ਪਾਉਣ, ਹੱਥਾਂ ਨੂੰ ਸ਼ੈਨਾਟਾਇਜ਼ ਕਰਨ ਅਤੇ ਕੋਵਿਡ ਵਿਰੋਧੀ ਵੈਕਸੀਨ ਲਗਾਈ ਜਾਵੇ। ਆਪਣੀ, ਆਪਣੇ ਪਰਿਵਾਰ ਤੇ ਮਾਨਵਤਾ ਦੀ ਭਲਾਈ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

Previous articleਪਤੀ ਦੇ ਦੂਸਰੀ ਔਰਤ ਨਾਲ ਨਜਾਇਜ ਸੰਬੰਧ ਪਤਨੀ ਦੀ ਮੌਤ ਦਾ ਬਣੇ ਕਾਰਨ
Next article71 ਸਾਲ ਦੇ ਜਸਬੀਰ ਸਿੰਘ ਖੂਨਦਾਨ ਰਾਹੀਂ ਕਰ ਰਹੇ ਨੇ ਮਾਨਵਤਾ ਦੀ ਸੇਵਾ
Editor-in-chief at Salam News Punjab

LEAVE A REPLY

Please enter your comment!
Please enter your name here