ਸਮਾਜਿਕ ਸੁਰੱਖਿਆ ਭਲਾਈ ਸਕੀਮਾਂ ਦਾ 100 ਫੀਸਦ ਲਾਭ ਪੁਜਦਾ ਕੀਤਾ-ਭਲਾਈ ਸਕੀਮਾਂ ਦਾ ਲਾਭ ਦੇਣ ਲਈ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ

0
279

ਗੁਰਦਾਸਪੁਰ, 15 ਜੁਲਾਈ (ਸਲਾਮ ਤਾਰੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਅੰਦਰ ਸਮਾਜਿਕ ਸੁਰੱਖਿਆ ਸਕੀਮਾਂ ਦਾ 100 ਫੀਸਦ ਲਾਭ, ਯੋਗ ਲਾਭਪਾਤਰੀਆਂ ਨੂੰ ਦੇਣ ਦੇ ਮੰਤਵ ਨਾਲ ਵਿੱਢੀ ਗਈ ਮੁਹਿੰਮ ਤਹਿਤ 05 ਪਿੰਡਾਂ ਅੰਦਰ 100 ਫੀਸਦ ਲਾਭ ਪੁਜਦਾ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਰਜਿੰਦਰ ਸਿੰਘ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਬੁਢਾਪਾ ਤੇ ਵਿਧਵਾ ਪੈਨਸ਼ਨ, ਆਸ਼ਰਿਤ ਅਤੇ ਅਪੰਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਦਾ 100 ਫੀਸਦ ਲਾਭ ਦੇਣ ਲਈ ਪਹਿਲੇ ਪੜਾਅ ਤਹਿਤ ਜਿਲੇ ਦੇ ਪੰਜ ਪਿੰਡਾਂ ਖੁੰਡੀ ਤੇ ਅੋਗਰਾ (ਬਲਾਕ ਦੋਰਾਂਲਾ), ਕਾਜਮਪੁਰ (ਬਲਾਕ ਸ੍ਰੀ ਹਰਗੋਬਿੰਦਪੁਰ ਅਤੇ ਪਿੰਡ ਦੁੱਲਾ ਨੰਗਲ ਅਤੇ ਭੋਜਰਾਜ (ਬਲਾਕ ਧਾਰੀਵਾਲ) ਵਿਖੇ ਮੁਹਿੰਮ ਵਿੱਢੀ ਗਈ ਸੀ ਅਤੇ ਵਿਭਾਗ ਦੇ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਚੱਲ ਰਹੀਆਂ ਸਕੀਮਾਂ ਦਾ ਲਾਭ ਪੁਜਦਾ ਕਰ ਦਿੱਤਾ ਗਿਆ ਹੈ।

ਉਨਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਇਨਾਂ ਸਕੀਮਾਂ ਦਾ 100 ਫੀਸਦ ਲਾਭ ਪੁਜਦਾ ਕਰਨ ਲਈ ਇਹ ਅਭਿਆਨ ਚਲਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਯੋਗ ਵਿਅਕਤੀ ਲਾਭ ਤੋਂ ਵਾਂਝਾ ਨਾ ਰਹੇ। ਉਨਾਂ ਅੱਗੇ ਕਿਹਾ ਕਿ ਅਗਲੇ ਪੜਾਅ ਵਿਚ ਜਿਥੇ 100 ਫੀਸਦ ਲਾਭ ਨਹੀ ਮਿਲਿਆ, ਮੁਹਿੰਮ ਚਲਾਈ ਜਾਵੇਗੀ ਤਾਂ ਜੋ ਯੋਗ ਲਾਭਪਾਤਰੀ ਲਾਭ ਤੋਂ ਵਾਂਝੇ ਨਾ ਰਹਿਣ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਯੋਗ ਲਾਭਪਾਤਰੀ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨਾਂ ਦੇ ਮੋਬਾਇਲ ਨੰਬਰ 98147-37609 ਤੇ ਸੰਪਰਕ ਕਰ ਸਕਦਾ ਹੈ।

Previous article71 ਸਾਲ ਦੇ ਜਸਬੀਰ ਸਿੰਘ ਖੂਨਦਾਨ ਰਾਹੀਂ ਕਰ ਰਹੇ ਨੇ ਮਾਨਵਤਾ ਦੀ ਸੇਵਾ
Next articleਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਵੱਲੋਂ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
Editor-in-chief at Salam News Punjab

LEAVE A REPLY

Please enter your comment!
Please enter your name here