spot_img
Homeਮਾਝਾਗੁਰਦਾਸਪੁਰਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਵੱਲੋਂ ਨਗਰ ਕੌਂਸਲ ਸ੍ਰੀ...

ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਵੱਲੋਂ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ੍ਰੀ ਹਰਗੋਬਿੰਦਪੁਰ/ਬਟਾਲਾ, 15 ਜੁਲਾਈ (ਸਲਾਮ ਤਾਰੀ ) – ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸ. ਇੰਦਰਜੀਤ ਸਿੰਘ ਰਾਏਪੁਰ ਵੱਲੋਂ ਅੱਜ ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਵਿੱਚ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਈ.ਓ. ਬ੍ਰਿਜ ਮੋਹਨ, ਬੀ.ਡੀ.ਪੀ.ਓ. ਸ੍ਰੀ ਹਰਗੋਬਿੰਦਪੁਰ ਪਰਮਜੀਤ ਕੌਰ ਅਤੇ ਨਗਰ ਕੌਂਸਲ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸ. ਇੰਦਰਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ, ਸਫ਼ਾਈ ਕਰਮਚਾਰੀਆਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਮਿਸ਼ਨ ਦੀ ਪੂਰੀ ਕੋਸ਼ਿਸ਼ ਹੈ ਕਿ ਸਫ਼ਾਈ ਕਰਮੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਤੇ ਮਾਣ-ਸਨਮਾਨ ਮਿਲੇ। ਉਨ੍ਹਾਂ ਈ.ਓ. ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਉਹ ਸਫ਼ਾਈ ਕਰਮੀਆਂ ਨੂੰ ਬੈਂਕ ਖਾਤਿਆਂ ਰਾਹੀਂ ਦਿੱਤੀ ਜਾ ਰਹੀ ਤਨਖਾਹ ਅਤੇ ਉਨ੍ਹਾਂ ਦੇ ਕੱਟੇ ਜਾ ਰਹੇ ਪੀ.ਪੀ.ਐੱਫ ਦਾ ਬਿਓਰਾ ਕਮਿਸ਼ਨ ਅੱਗੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀਆਂ ਨੂੰ ਸਾਫ਼-ਸਫਾਈ ਲਈ ਸਾਜ਼ੋ ਸਮਾਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਲੋੜੀਂਦੇ ਉਪਕਰਣ ਮੁਹੱਈਆ ਕਰਵਾਉਣੇ ਨਗਰ ਕੌਂਸਲ ਦੀ ਜਿੰਮੇਵਾਰੀ ਹੈ ਤਾਂ ਜੋ ਸਫ਼ਾਈ ਕਰਮੀ ਸੁਰੱਖਿਅਤ ਰਹਿ ਕੇ ਆਪਣਾ ਕੰਮ ਕਰ ਸਕਣ।

ਸ. ਰਾਏਪੁਰ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਕਮਿਸ਼ਨ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜੇਕਰ ਕਿਸੇ ਸਫ਼ਾਈ ਕਰਮੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਮਿਸ਼ਨ ਤੱਕ ਪਹੁੰਚ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀਆਂ ਦੀ ਬਹੁਤ ਅਹਿਮ ਜਿੰਮੇਵਾਰੀ ਹੈ ਅਤੇ ਜਿਥੇ ਇਹ ਸਹੀ ਮਿਹਨਤਾਨੇ ਦੇ ਹੱਕਦਾਰ ਹਨ ਓਥੇ ਇਹ ਵਿਸ਼ੇਸ਼ ਸਨਮਾਨ ਦੇ ਵੀ ਹੱਕਦਾਰ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments