22 ਨੂੰ ਸੰਸਦ ਵੱਲ ਮਾਰਚ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

0
265

ਜਗਰਾਉਂ 15 ਜੁਲਾਈ ( ਰਛਪਾਲ ਸਿੰਘ ਸ਼ੇਰਪੁਰੀ ) ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਲੁਧਿਆਣਾ ਯੂਨਿਟ ਦੇ ਸਮੂਹ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਜਿਲ੍ਹਾ ਕਨਵੀਨਰ ਬਲਵਿੰਦਰ ਸਿੰਘ ਪੋਨਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਬਿਲਾ਼ ਖਿਲਾਫ਼ 22 ਜੁਲਾਈ ਨੂੰ ਸੰਸਦ ਵੱਲ ਮਾਰਚ ਕਰਨ ਦੇ ਪ੍ਰਸਤਾਵਿਤ ਪ੍ਰੋਗਰਾਮ ਸਬੰਧੀ ਗੰਭੀਰਤਾ ਨਾਲ ਵਿਚਾਰਾਂ ਕਰਨ ਉਪਰੰਤ ਪ੍ਰੋਗਰਾਮ ਨੂੰ ਸਫਲ ਕਰਨ ਲਈ ਡਿਊਟੀਆਂ ਲਗਾਈਆਂ ਅਤੇ ਇਸ ਮੀਟਿੰਗ ਵਿਚ 16 ਨੌਜਵਾਨ ਕਿਸਾਨਾਂ ਨੇ ਮਾਰਚ ਵਿਚ ਸ਼ਾਮਲ ਹੋਣ ਲਈ ਆਪਣੇ ਆਪ ਨੂੰ ਪੇਸ਼ ਕੀਤਾ। ਜਿਲ੍ਹਾ ਕਨਵੀਨਰ ਬਲਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਲੁਧਿਆਣਾ ਦੇ ਕਿਸਾਨਾਂ ਦਾ ਮਾਰਚ ਵਿਚ ਸ਼ਾਮਲ ਹੋਣ ਲਈ ਪਹਿਲਾ ਜੱਥਾ 30 ਜੁਲਾਈ ਨੂੰ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਜਦ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੋਣਗੇ ਤਦ ਤੱਕ ਕਿਸਾਨਾਂ ਜੇਲਾਂ ਭਰਨ ਤੋਂ ਵੀ ਨਹੀਂ ਘਬਰਾਉਣਗੇ। ਇਸ ਸਮੇਂ ਮੀਟਿੰਗ ਵਿਚ ਤਰਲੋਚਨ ਸਿੰਘ ਝੋਰੜਾ, ਸਾਧੂ ਸਿੰਘ ਅੱਚਰਵਾਲ, ਹਰਦੇਵ ਸਿੰਘ ਰਸੂਲਪੁਰ, ਤੇਜਾ ਸਿੰਘ ਪੱਬੀਆ, ਯੂਥ ਆਗੂ ਮਨੋਹਰ ਸਿੰਘ, ਜਿੰਦਰ ਮਾਣੂੰਕੇ, ਬਚਨ ਸਿੰਘ ਗੋਲਡੀ ਆਦਿ ਹਾਜ਼ਰ ਸਨ।

Previous articleਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਰਾਏਪੁਰ ਅਤੇ ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਧੰਦੋਈ ਕ੍ਰਿਕਟ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ
Next articleਨਾਬਾਲਿਗ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਜੋਰਦਾਰ ਮੰਗ ਕੀਤੀ

LEAVE A REPLY

Please enter your comment!
Please enter your name here