spot_img
Homeਦੋਆਬਾਕਪੂਰਥਲਾ-ਫਗਵਾੜਾਅਨੀਮੀਆ ਮੁਕਤ ਪੰਜਾਬ ਤਹਿਤ ਸਿਹਤ ਵਿਭਾਗ ਕਰ ਰਿਹਾ ਸਰਵੇ ਘਰ ਘਰ ਜਾ...

ਅਨੀਮੀਆ ਮੁਕਤ ਪੰਜਾਬ ਤਹਿਤ ਸਿਹਤ ਵਿਭਾਗ ਕਰ ਰਿਹਾ ਸਰਵੇ ਘਰ ਘਰ ਜਾ ਕੇ ਬੱਚਿਆਂ ਦੀ ਕੀਤੀ ਜਾ ਰਹੀ ਅਨੀਮੀਆ ਟੈਸਟਿੰਗ – ਸਿਵਲ ਸਰਜਨ

ਕਪੂਰਥਲਾ, 16 ਜੁਲਾਈ ( ਰਮੇਸ਼ ਬੰਮੋਤਰਾ )

ਬੱਚਿਆਂ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਚਲਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਕਪੂਰਥਲਾ ਵੱਲੋਂ ਸਾਰੇ ਜਿਲੇ ਵਿਚ 18 ਸਾਲ ਤੱਕ ਦੇ ਬੱਚਿਆਂ ਦਾ ਅਨੀਮੀਆ ਸਰਵੇ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ 0-18 ਸਾਲ ਤੱਕ ਦੇ ਉਨ੍ਹਾਂ ਬੱਚਿਆਂ ਨੂੰ ਡਿਟੇਕਟ ਕੀਤਾ ਜਾਏਗਾ ਜਿਨ੍ਹਾਂ ਵਿਚ ਖੁਨ ਦੀ ਕਮੀ ਹੈ । ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਸਰਵੇ ਨੂੰ ਕਰਵਾਉਣ ਦਾ ਉਦੇਸ਼ ਸਮੇਂ ਸਿਰ ਖੂਨ ਦੀ ਕਮੀ ਵਾਲੇ ਬੱਚਿਆਂ ਨੂੰ ਡਿਟੇਕਟ ਕਰਨਾ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਵਿਚ ਅਨੀਮੀਆ ਟੈਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਤੰਦਰੁਸਤ ਰਹਿ ਸਕਣ।
ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਇਹ ਵੀ ਦੱਸਿਆ ਕਿ ਅਨੀਮੀਆ ਗ੍ਰਸਤ ਬੱਚਿਆਂ ਦਾ ਸਰਵਪੱਖੀ ਵਿਕਾਸ ਰੁੱਕ ਜਾਂਦਾ ਹੈ ਤੇ ਉਹ ਥਕਾਨ, ਕਮਜੋਰੀ, ਚਿੜਚਿੜਾਪਨ, ਅੱਖਾਂ ਅਤੇ ਸਕਿਨ ਵਿਚ ਪੀਲੇਪਣ,ਸਾਹ ਲੈਣ ਦੀ ਤਕਲੀਫ ਦੇ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੱਛਣ ਨਜਰ ਆਉਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਬੱਚੇ ਦੀ ਜਾਂਚ ਕਰਵਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਦੇ ਤਹਿਤ ਸਿਹਤ ਵਿਭਾਗ ਵੱਲੋਂ ਸਕੂਲੀ ਬੱਚਿਆਂ ਵਿਚ ਆਇਰਨ ਦੀ ਕਮੀ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਆਇਰਨ ਦੀਆਂ ਮੁਫਤ ਗੋਲੀਆਂ ਵੀ ਦਿੱਤੀਆਂ ਜਾਂਦੀਆਂ ਹਨ। ਸਿਵਲ ਸਰਜਨ ਨੇ ਕਿਹਾ ਕਿ ਬੱਚੇ ਇਸ ਦੇਸ਼ ਦਾ ਆਧਾਰ ਹਨ ਤੇ ਉਨ੍ਹਾਂ ਦਾ ਤੰਦਰੁਸਤ ਹੋਣਾ ਬਹੁਤ ਜਰੂਰੀ ਹੈ।

RELATED ARTICLES
- Advertisment -spot_img

Most Popular

Recent Comments