ਨਵ ਨਿਯੁਕਤ 66 ਮਾਸਟਰ ਕੇਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ

0
260

ਗੁਰਦਾਸਪੁਰ, 16 ਜੁਲਾਈ (ਸਲਾਮ ਤਾਰੀ ) ਪੰਜਾਬ ਸਰਕਾਰ ਵਲੋਂ ਮਾਸਟਰ ਕੇਡਰ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ ਅਧਿਆਪਕਾਂ ਦੀ ਪੇਸ਼ੇਵਾਰ ਸਮਰੱਥਾ ਵਿਚ ਹੋਰ ਵਾਧਾ ਕਰਨ ਦੇ ਮੰਤਵ ਨਾਲ ਐਡਵਾਂਸ ਟਰੇਨਿੰਗ ਬਾਰੇ ਕੋਰਸ ਦੀ ਸ਼ੁਰੂਆਤ ਗੁਰਦਾਸਪੁਰ ਜ਼ਿਲੇ ਅੰਦਰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕਰਵਾਈ ਗਈ। ਉਨਾਂ ਅੱਜ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅਧਿਆਪਕਾਂ ਨਾਲ ਕੀਤੀ ਗਈ ਵੀਡੀਓ ਕਾਨਫਰੰਸ ਵਿਚ ਹਿੱਸਾ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫਸਰ (ਸ), ਬਲਬੀਰ ਸਿੰਘ ਡਿਪਟੀ ਡੀਈਓ (ਪ), ਮੀਡੀਆ ਕੁਆਰਡੀਨੇਟਰ ਗਗਨਦੀਪ ਸਿੰਘ ਵੀ ਮੋਜੂਦ ਸਨ। ਇਸ ਮੌਕੇ ਮਾਸਟਰ ਕੇਡਰ ਦੇ 66 ਅਧਿਆਪਕਾਂ ਨੂੰ ਨਵ-ਨਿਯੁਕਤ ਪੱਤਰ ਵੰਡੇ ਗਏ।

ਇਸ ਮੌੇਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਬਾਦ ਦਿੰਦਿਆਂ ਕਿਹਾ ਕਿ ਦੇਸ਼ ਤੇ ਸੂਬੇ ਦੀ ਤਰੱਕੀ ਵਿਚ ਸਿੱਖਿਆ ਦਾ ਬਹੁਤ ਵੱਡਾ ਰੋਲ ਹੈ ਅਤੇ ਅਧਿਆਪਕਾਂ ਦੀ ਸਮਾਜ ਨੂੰ ਬਹੁਤ ਵੱਡੀ ਦੇਣ ਹੈ। ਉਨਾਂ ਨਵੇਂ ਚੁਣੇ ਗਏ ਅਧਿਆਪਕਾਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਦੇ ਨਾਲ ਨਰੋਏ ਸਮਾਜ ਦੀ ਸਿਰਜਨਾ ਕਰਨ ਲਈ ਡਟ ਕੇ ਕੰਮ ਕਰਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ ਅਤੇ ਜਿਲੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਮੁੱਢਲੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਕੋਵਿਡ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਲਈ ਸਮਾਰਟ ਮੋਬਾਇਲ ਫੋਨ ਵੰਡੇ ਗਏ ਅਤੇ ਸਕੂਲਾਂ ਅੰਦਰ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ, ਜਿਸ ਸਦਕਾ ਸਕੂਲਾਂ ਵਿਚ ਬੱਚਿਆਂ ਦਾ ਦਾਖਲਾ ਵਧਿਆ ਹੈ।

ਇਸ ਮੋਕੇ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਹਰਪਾਲ ਸਿੰਘ ਸੰਧਾਵਾਲੀਆਂ ਨੇ ਦੱਸਿਆ ਕਿ ਜਿਲੇ ਅੰਦਰ ਬਣੇ ਸਮਾਰਟ ਸਕੂਲ ਵਿਚ ਵਿਦਿਆਰਥੀਆਂ ਦੀ ਸਹੂਲਤ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਸਕੂਲਾਂ ਵਿਚ ਸਾਫ ਸੁਥਰੇ ਕਮਰੇ, ਪ੍ਰੋਜੈਕਟਰ, ਐਲ.ਈ.ਡੀ. ਲਾਇਬ੍ਰੇਰੀ, ਸੁੰਦਰ ਪਾਰਕ, ਖੇਡ ਦੇ ਮੈਦਾਨ ਅਤੇ ਚਾਰਦੀਵਾਰੀ ਆਦਿ ਵਰਗੀਆਂ ਸਹੂਲਤਾਂ ਮੋਜੂਦ ਹਨ ਅਤੋ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਵਿਚ ਵਾਧਾ ਹੋਇਆ ਹੈ। ਉਨਾਂ ਅੱਗੇ ਦੱਸਿਆ ਕਿ ਕੋਵਿਡ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾਲ ਆਵੇ, ਦੇ ਮਕਸਦ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਅਤੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿਚ ਮਾਪਿਆਂ ਦਾ ਯਕੀਨ ਵੱਧਿਆ ਹੈ, ਜੋ ਭਵਿੱਖ ਲਈ ਵਧੀਆ ਸੰਕੇਤ ਹੈ। ਉਨਾਂ ਨਵ-ਨਿਯੁਕਤ ਅਧਿਆਪਕਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਨਵੇਂ ਚੁਣੇ ਗਏ ਅਧਿਆਪਕਾਂ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਅਦਾ ਕਰਨਗੇ।

Previous articleਜਨਸੰਖਿਆ ਕੰਟਰੋਲ ਦਾ ਸੁਣੇਹਾ ਘਰ ਘਰ ਪਹੁੰਚੇ
Next articleਨਗਰ ਕੌਂਸਲ ਕਾਦੀਆ ਨੇ ਗਿੱਲੇ ਕੂੜੇ ਤੌ ਤਿਆਰ ਕੀਤਾ ਘੌਲ
Editor-in-chief at Salam News Punjab

LEAVE A REPLY

Please enter your comment!
Please enter your name here