ਕੋਵਿਡ ਮਹਾਂਮਾਰੀ ਦੌਰਾਨ ਕੀਤੇ ਸ਼ਲਾਘਾਯੋਗ ਕਾਰਜਾਂ ਲਈ ਰੂਰਲ ਮੈਡੀਕਲ ਅਫਸਰ ਸਨਮਾਨਿਤ ਸਿਵਲ ਸਰਜਨ ਡਾ.ਪਰਮਿੰਦਰ ਕੌਰ ਵੱਲੋਂ ਸਰਟੀਫਿਕੇਟ ਦਿੱਤੇ ਗਏ

0
261

ਕਪੂਰਥਲਾ, 16 ਜੁਲਾਈ ( ਰਮੇਸ਼ ਬੰਮੋਤਰਾ )

ਕੋਵਿਡ ਮਹਾਂਮਾਰੀ ਦੇ ਪ੍ਰਕੋਪ ਨੂੰ ਪੂਰੇ ਵਿਸ਼ਵ ਨੇ ਝੱਲਿਆ ਹੈ ਤੇ ਇਸ ਦੌਰ ਵਿਚੋਂ ਸਮੁੱਚੀ ਮਾਨਵਤਾ ਨੂੰ ਬਚਾਉਣ ਲਈ ਮੈਡੀਕਲ ਟੀਮਾਂ ਵੱਲੋਂ ਕੀਤੀ ਗਈ ਅਣਥਕ ਮਿਹਨਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਇਹ ਸ਼ਬਦ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਰੂਰਲ ਮੈਡੀਕਲ ਅਫਸਰਾਂ ਨੂੰ ਕੋਵਿਡ ਮਹਾਂਮਾਰੀ ਦੇ ਦੌਰਾਨ ਨਿਭਾਈ ਡਿਊਟੀ ਲਈ ਪ੍ਰਸ਼ੰਸਾ ਪੱਤਰ ਤਕਸੀਮ ਕਰਨ ਮੌਕੇ ਕਹੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਰੂਰਲ ਮੈਡੀਕਲ ਅਫਸਰਾਂ ਵੱਲੋਂ ਆਈਸੋਲੇਸ਼ਨ ਵਾਰਡਾਂ ਵਿਚ ਪੂਰੀ ਤਣਦੇਹੀ ਨਾਲ ਡਿਊਟੀ ਨਿਭਾਈ ਗਈ। ਉਨ੍ਹਾਂ ਕਿਹਾ ਕਿ ਸੈਂਪਲਿੰਗ ਅਤੇ ਟੀਕਾਕਰਣ ਮੁਹਿੰਮ ਵਿਚ ਵੀ ਰੂਰਲ ਮੈਡੀਕਲ ਅਫਸਰਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਰੂਰਲ ਮੈਡੀਕਲ ਅਫਸਰਾਂ ਨੇ ਵੀ ਸਿਵਲ ਸਰਜਨ ਡਾ.ਪਰਮਿੰਦਰ ਕੌਰ ਤੇ ਹੋਰ ਉੱਚਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਮਹਾਂਮਾਰੀ ਦੇ ਦੌਰਾਨ ਡਿਊਟੀ ਸਮੇਂ ਆਈਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਧੰਨਵਾਦ ਕਿਹਾ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ.ਅਨੂ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਸਾਰਿਕਾ ਦੁੱਗਲ, ਜਿਲਾ ਟੀਕਾਕਰਨ ਅਫਸਰ ਡਾ.ਰਣਦੀਪ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ.ਰਾਜ ਕਰਨੀ, ਸੀਨੀਅਰ ਮੈਡੀਕਲ ਅਫਸਰ ਡਾ.ਸੰਦੀਪ ਧਵਨ, ਜਿਲਾ ਐਪੀਡੀਮੋਲੋਜਿਸਟ ਡਾ.ਰਾਜੀਵ ਭਗਤ, ਸੁਪਰੀਟੈਂਡੈਂਟ ਰਾਮ ਅਵਤਾਰ, ਡਾ.ਸੁਖਵਿੰਦਰ ਕੌਰ ਡੀ.ਪੀ.ਐਮ, ਜਿਲਾ ਮਾਸ ਮੀਡੀਆ ਅਫਸਰ ਬਲਜਿੰਦਰ ਕੌਰ, ਜਿਲਾ ਬੀ.ਸੀ.ਸੀ.ਜੋਤੀ ਆਨੰਦ ਵੀ ਹਾਜਰ ਸਨ।

Previous articleਰੈਵਨਿਊ ਪਟਵਾਰ ਯੂਨੀਅਨ ਜਗਰਾਉ ਵੱਲੋਂ ਰੋਸ ਪ੍ਰਦਰਸ਼ਨ ਕੀਤਾ
Next articleਜ਼ਿਲ੍ਹਾ ਕਪੂਰਥਲਾ ’ਚ ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫ਼ਤ ਕੋਚਿੰਗ 26 ਜੁਲਾਈ ਤੋਂ- ਡਿਪਟੀ ਕਮਿਸ਼ਨਰ

LEAVE A REPLY

Please enter your comment!
Please enter your name here