ਜ਼ਿਲ੍ਹਾ ਕਪੂਰਥਲਾ ’ਚ ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫ਼ਤ ਕੋਚਿੰਗ 26 ਜੁਲਾਈ ਤੋਂ- ਡਿਪਟੀ ਕਮਿਸ਼ਨਰ

0
312

ਕਪੂਰਥਲਾ 16 ਜੁਲਾਈ ( ਰਮੇਸ਼ ਬੰਮੋਤਰਾ )

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫ਼ਤ ਕੋਚਿੰਗ 26 ਜੁਲਾਈ 2021 ਨੂੰ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਚੇਅਰਪਰਸਨ ,ਗਵਰਨਿੰਗ ਕਾਊਂਸਿਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸੀ-ਪਾਈਟ ਕੈਂਪ ਥੇ ਕਾਂਜਲਾ ਕਪੂਰਥਲਾ ਦੇ ਸਹਿਯੋਗ ਨਾਲ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਮੁਫ਼ਤ ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਈ ਜਾਵੇਗੀ ਅਤੇ ਭਾਗ ਲੈ ਰਹੇ ਪ੍ਰਾਰਕੀਆਂ ਨੂੰ ਪੁਲਿਸ ਵਿਭਾਗ ਵਿੱਚ ਸੇਵਾ ਕਰ ਰਹੇ ਅਫ਼ਸਰਾਂ ਨਾਲ ਵੀ ਰੂਬਰੂ ਕਰਵਾਇਆ ਜਾਵੇਗਾ ਤਾਂ ਜੋ ਪ੍ਰਾਰਥੀ ਪੇ੍ਰਰਿਤ ਹੋ ਸਕਣ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ,ਕਪੂਰਥਲਾ ਦੇ ਕਰੀਅਰ ਕਾਊਂਸਲਰ ਗੌਰਵ ਕੁਮਾਰ ਮੋਬਾਇਲ ਨੰਬਰ 96469-06412 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਟਰੇਨਿੰਗ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਭਾਗ ਵਿੱਚ ਸਬ ਇੰਸਪੈਕਟਰਾਂ ਅਤੇ ਇੰਟੇਲੀਜੇਂਸ ਅਫ਼ਸਰਾਂ ਦੀ ਭਰਤੀ ਲਈ 560 ਅਸਾਮੀਅ ਦੀ ਨੋਟੀਵੇਕਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ 27.07.2021 ਹੈ ਅਤੇ ਵਿਦਿਅਕ ਯੋਗਤਾ ਘੱਟ ਘੱਟ ਗਰੈਜੂਏਸ਼ਨ ਅਤੇ ਉਮਰ ਸੀਮਾ 18 ਤੋਂ 28 ਸਾਲ ਹੋਣੀ ਚਾਹੀਦੀ ਹੈ।
——————

Previous articleਕੋਵਿਡ ਮਹਾਂਮਾਰੀ ਦੌਰਾਨ ਕੀਤੇ ਸ਼ਲਾਘਾਯੋਗ ਕਾਰਜਾਂ ਲਈ ਰੂਰਲ ਮੈਡੀਕਲ ਅਫਸਰ ਸਨਮਾਨਿਤ ਸਿਵਲ ਸਰਜਨ ਡਾ.ਪਰਮਿੰਦਰ ਕੌਰ ਵੱਲੋਂ ਸਰਟੀਫਿਕੇਟ ਦਿੱਤੇ ਗਏ
Next articleਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ’ਚ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ’ਚ ਲਗਾਇਆ ਗਿਆ ਕੋਵਿਡ ਵੈਕਸੀਨੇਸ਼ਨ ਕੈਂਪ

LEAVE A REPLY

Please enter your comment!
Please enter your name here