ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ’ਚ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ’ਚ ਲਗਾਇਆ ਗਿਆ ਕੋਵਿਡ ਵੈਕਸੀਨੇਸ਼ਨ ਕੈਂਪ

0
272

ਕਪੂਰਥਲਾ 16 ਜੁਲਾਈ (ਰਮੇਸ਼ ਬੰਮੋਤਰਾ )

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਨਿਊ ਜੂਡੀਸ਼ੀਅਲ ਕੋਰਟ ਕੰਪਲੈਕਸ, ਕਪੂਰਥਲਾ ਵਿਖੇ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ ਦੀ ਪ੍ਰਧਾਨਗੀ ਹੇਠ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਸ਼੍ਰੀਮਤੀ ਰਾਜਵਿੰਦਰ ਕੌਰ, ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਰਮਨ ਕੁਮਾਰ, ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਜ਼ਸਵੀਰ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟਰੇਟ, ਕਪੂਰਥਲਾ ਅਤੇ ਸ੍ਰੀ ਮਹੇਸ਼ ਕੁਮਾਰ, ਚੀਫ ਜੂਡੀਸ਼ੀਅਲ ਮੈ ਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਟੀਕਾਕਰਣ ਕੈਂਪ ਦਾ ਨਿਰੀਖਣ ਕੀਤਾ ਗਿਆ ਅਤੇ ਟੀਕਾ ਲਗਵਾਉਣ ਵਾਲੇ ਕਰਮਚਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ ਤੇ ਹੋਰਨਾ ਲੋਕਾਂ ਨੂੰ ਵੀ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਸੰਬੰਧੀ ਪ੍ਰੇਰਿਤ ਕੀਤਾ ਗਿਆ।
ਇਸ ਕੈਂਪ ਦੌਰਾਨ ਲਗਭਗ 50 ਜੂਡੀਸ਼ੀਅਲ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਵਿਡ ਵੈਕਸੀਨ ਦੀ ਦੂਜੀ ਖ਼ੁਰਾਕ ਦਾ ਟੀਕਾ ਲਗਵਾਇਆ ਗਿਆ।

Previous articleਜ਼ਿਲ੍ਹਾ ਕਪੂਰਥਲਾ ’ਚ ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫ਼ਤ ਕੋਚਿੰਗ 26 ਜੁਲਾਈ ਤੋਂ- ਡਿਪਟੀ ਕਮਿਸ਼ਨਰ
Next articleਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਟਾਲਾ ਦੇ ਸਲੱਮ ਏਰੀਏ ਵਿੱਚ ਚੌਥਾ ਮੁਫ਼ਤ ਮੈਡੀਕਲ ਕੈਂਪ ਲਗਾਇਆ

LEAVE A REPLY

Please enter your comment!
Please enter your name here