ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਟਾਲਾ ਦੇ ਸਲੱਮ ਏਰੀਏ ਵਿੱਚ ਚੌਥਾ ਮੁਫ਼ਤ ਮੈਡੀਕਲ ਕੈਂਪ ਲਗਾਇਆ

0
323

ਬਟਾਲਾ, 17 ਜੁਲਾਈ (ਸਲਾਮ ਤਾਰੀ) – ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਅੱਜ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਟਾਲਾ ਦੇ ਸਲੱਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਬਟਾਲਾ ਦੇ ਸਲੱਮ ਏਰੀਏ ਵਿੱਚ ਇਹ ਚੌਥਾ ਮੈਡੀਕਲ ਕੈਂਪ ਸੀ। ਇਸ ਮੈਡੀਕਲ ਕੈਂਪ ਦਾ ਉਦਘਾਟਨ ਰੈਡ ਕਰਾਸ ਹਾਸਪੀਟਲ ਵੈਲਫੇਅਰ ਸੈਂਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰ ਹਰਪਾਲ ਸਿੰਘ, ਇਨਰਵੀਲ ਕੱਲਬ ਬਟਾਲਾ ਵੱਲੋਂ ਡਾ. ਸਤਿੰਦਰ ਕੌਰ ਨਿੱਜਰ, ਪ੍ਰਧਾਨ ਹਰਵਿੰਦਰ ਕੌਰ ਕਾਹਲੋਂ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਰਾਜੀਵ ਕੁਮਾਰ ਠਾਕੁਰ ਵੀ ਮੌਜੂਦ ਸਨ।

ਇਸ ਮੈਡੀਕਲ ਕੈਂਪ ਦੌਰਾਨ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਕੁਝ ਗੰਭੀਰ ਰੋਗਾਂ ਦੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਬਟਾਲਾ ਤੋਂ ਇਲਾਜ ਕਰਵਾਉਣ ਲਈ ਵੀ ਕਿਹਾ ਗਿਆ। ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਲੱਮ ਏਰੀਏ ਦੇ ਲੋਕਾਂ ਨੂੰ ਇਨ੍ਹਾਂ ਮੈਡੀਕਲ ਕੈਂਪਾਂ ਦਾ ਬਹੁਤ ਫਾਇਦਾ ਹੋ ਰਿਹਾ ਹੈ ਅਤੇ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਏ ਹਨ।

ਰੈਡ ਕਰਾਸ ਹਾਸਪੀਟਲ ਵੈਲਫੇਅਰ ਸੈਂਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ ਨੇ ਇਸ ਮੈਡੀਕਲ ਕੈਂਪ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਦੀ ਬਹੁਤ ਲੋੜ ਸੀ। ਉਨ੍ਹਾਂ ਕਿਹਾ ਕਿ ਅਕਸਰ ਹੀ ਸਲੱਮ ਏਰੀਏ ਦੇ ਲੋਕ ਅਣਗਹਿਲੀ ਜਾਂ ਜਾਗਰੂਕਤਾ ਨਾ ਹੋਣ ਕਾਰਨ ਆਪਣੀ ਸਿਹਤ ਵੱਲ ਧਿਆਨ ਨਹੀਂ ਦਿੰਦੇ ਜਿਸ ਕਾਰਨ ਕਈ ਵਾਰ ਛੋਟੇ-ਛੋਟੇ ਮਰਜ਼ ਵੱਡੀਆਂ ਬਿਮਾਰੀਆਂ ਦਾ ਰੂਪ ਧਾਰਨ ਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਇਨ੍ਹਾਂ ਦੇ ਘਰ ਤੱਕ ਮੈਡੀਕਲ ਸਹੂਲਤ ਪਹੁੰਚਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿਖੇ ਸਲੱਮ ਏਰੀਏ ਵਿੱਚ ਇਹ ਚੌਥਾ ਕੈਂਪ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ।

ਇਸ ਦੌਰਾਨ ਮੋਹਤਰਮਾ ਸ਼ਾਹਲਾ ਕਾਦਰੀ ਨੇ ਸਲੱਮ ਏਰੀਏ ਦੇ ਵਸਨੀਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਕੋਵਿਡ ਵੈਕਸੀਨ ਨਹੀਂ ਲਗਵਾਈ ਉਹ ਵੈਕਸੀਨ ਜਰੂਰ ਲਗਵਾਉਣ। ਇਸਦੇ ਨਾਲ ਹੀ ਉਨ੍ਹਾਂ ਸਫ਼ਾਈ ਦੀ ਮਹੱਤਤਾ ਸਮਝਾਉਂਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖ ਕੇ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਤੋਂ ਬਾਅਦ ਮੋਹਤਰਮਾ ਸ਼ਾਹਲਾ ਕਾਦਰੀ ਨੇ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਵੀ ਲਿਆ।

Previous articleਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ’ਚ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ’ਚ ਲਗਾਇਆ ਗਿਆ ਕੋਵਿਡ ਵੈਕਸੀਨੇਸ਼ਨ ਕੈਂਪ
Next articleਜਨਮਦਿਨ ਮੁਬਾਰਕ
Editor-in-chief at Salam News Punjab

LEAVE A REPLY

Please enter your comment!
Please enter your name here