spot_img
Homeਮਾਝਾਗੁਰਦਾਸਪੁਰਡਿਪਟੀ ਡੀ.ਈ.ਓ. ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਬਲਾਕ ਅਫ਼ਸਰਾਂ ਨਾਲ ਅਹਿਮ ਮੀਟਿੰਗ

ਡਿਪਟੀ ਡੀ.ਈ.ਓ. ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਬਲਾਕ ਅਫ਼ਸਰਾਂ ਨਾਲ ਅਹਿਮ ਮੀਟਿੰਗ

ਧਾਰੀਵਾਲ 17 ਜੁਲਾਈ (ਸਲਾਮ ਤਾਰੀ )

ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਧਾਰੀਵਾਲ 1 ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਨੂੰ ਲੈ ਕੇ ਅਤੀ ਜ਼ਰੂਰੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਭਾਰਤ ਦੇ ਸਾਰੇ ਰਾਜਾਂ ਵਿੱਚ ਮੋਹਰੀ ਰਿਹਾ ਹੈ , ਜਿਸ ਦਾ ਸਿਹਰਾ ਮਿਹਨਤੀ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਸਿਰ ਜਾਂਦਾ ਹੈ। ਉਨ੍ਹਾਂ ਕਿਹਾ ਇਸ ਦੇ ਨਾਲ ਨਾਲ ਆਉਣ ਵਾਲੇ ਸਮੇਂ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਹੋ ਰਿਹਾ ਹੈ , ਇਸ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਲਈ ਜਾਵੇ। ਇਸ ਪ੍ਰਤੀ ਅਧਿਆਪਕਾਂ ਨੂੰ ਯੋਜਨਾਬੰਦ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲ ਜਿੱਥੇ ਪੜ੍ਹਾਈ ਪੱਖੋਂ ਮੋਹਰੀ ਹਨ , ਉੱਥੇ ਸਮਾਰਟ ਸਕੂਲ ਨਿੱਜੀ ਸਕੂਲਾਂ ਨੂੰ ਮਾਤ ਪਾਉਂਦੇ ਹਨ। ਇਸ ਦੇ ਨਾਲ ਮਿਹਨਤੀ ਸਟਾਫ਼ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਹਨ। ਉਹਨਾਂ ਕਿਹਾ ਕਿ ਕੋਵਿਡ 19 ਕਾਰਨ ਸਕੂਲ ਭਾਵੇਂ ਬੰਦ ਹਨ ਪਰ ਸਰਕਾਰੀ ਅਧਿਆਪਕਾਂ ਵੱਲੋਂ ਆਪਣੇ ਸਕੂਲਾਂ ਦੇ ਬੱਚਿਆਂ ਨਾਲ ਸਾਕਾਰਤਮਕ ਪਹੁੰਚ ਬਣਾਉਂਦੇ ਹੋਏ , ਵੱਖ ਵੱਖ ਮਾਧਿਅਮਾਂ ਦੁਆਰਾਂ ਆਨ-ਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੀਰਜ ਕੁਮਾਰ , ਪੋਹਲਾ ਸਿੰਘ , ਨਿਰਮਲ ਕੁਮਾਰੀ , ਸੁਖਜਿੰਦਰਪਾਲ ਅਤੇ ਨੰਦ ਲਾਲ ਵੱਲੋਂ ਜਰ ਪੱਖੋਂ ਮਿਹਨਤ ਕਰਨ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਨਿਸਚਿੰਤ ਕੁਮਾਰ , ਵਿਕਾਸ ਸ਼ਰਮਾ , ਬੀ.ਐਮ.ਟੀ. ਦਲਜਿੰਦਰ ਸਿੰਘ ਸਿੰਘ ਸੰਧੂ , ਜਗਦੀਸ਼ ਰਾਜ , ਸੁਰਜੀਤ ਸਿੰਘ ਲਾਡੀ , ਸੁਖਮਨਜੀਤ ਸਿੰਘ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments