50% ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਦਾ ਹੋਵੇਗਾ ਸਰਵਪੱਖੀ ਵਿਕਾਸ – ਸੇਤੀਆ

0
249

ਫਰੀਦਕੋਟ 17 ਜੁਲਾਈ (ਧਰਮ ਪ੍ਰਵਾਨਾ) ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਜਿਲ੍ਹਾ ਪੱਧਰੀ ਕਨਵਰਜੈਂਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ, ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਮੇਟੀ ਦੇ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰਾਂ ਵੱਲੋਂ ਭਾਗ ਲਿਆ ਗਿਆ।

ਡਿਪਟੀ ਕਮਿਸ਼ਨਰ, ਸ੍ਰੀ ਵਿਮਲ ਕੁਮਾਰ ਸੇਤੀਆ ਨੇ ਇਸ ਮੌਕੇ ਦੱਸਿਆ ਕਿ ਜ਼ਿਲੇ ਦੇ ਉਹ ਪਿੰਡ ਜਿੰਨ੍ਹਾਂ ਵਿੱਚ ਅਨੁਸੂਚਿਤ ਜਾਤੀ ਦੀ ਆਬਾਦੀ 50 ‰ ਤੋਂ ਵੱਧ ਹੈ ਦਾ ਆਦਰਸ਼ ਗ੍ਰਾਮ ਯੋਜਨਾ ਤਹਿਤ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਪਿੰਡਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਵੱਲੋਂ ਤਿੰਨ ਪਿੰਡ ਅਰਾਈਆਂਵਾਲਾ ਕਲਾਂ, ਘੁਗਿਆਣਾ ਅਤੇ ਢਾਬ ਸ਼ੇਰ ਸਿੰਘ ਵਾਲਾ ਪਿੰਡਾਂ ਦੇ ਡਿਵਲੈਪਮੈਂਟ ਪਲਾਨ ਦਾ ਰੀਵਿਊ ਕੀਤਾ ਗਿਆ ਅਤੇ ਮੈਂਬਰ ਸਕੱਤਰ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਵੱਲੋਂ ਇਨ੍ਹਾਂ ਪਿੰਡਾਂ ਦੇ ਵਿਲੇਜ ਡਿਵਲੈਪਮੈਂਟ ਪਲਾਨ ਵਿੱਚ ਮਨਜੂਰ ਹੋਏ ਕੰਮਾਂ ਨੂੰ ਗ੍ਰਾਮ ਪੰਚਾਇਤਾਂ ਦੀ ਇੱਛਾ ਅਨੁਸਾਰ ਚੇਂਜ ਕਰਨ ਦੀ ਮਨਜੂਰੀ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਦਿੱਤੀ ਗਈ।

ਮੈਂਬਰ ਸਕੱਤਰ ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਵੱਲੋਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੇ 50% ਤੋਂ ਵੱਧ ਅਨੁਸੂਚਿਤ ਜਾਤੀ ਵਾਲੇ 21 ਪਿੰਡਾਂ ਦੀ ਚੋਣ ਭਾਰਤ ਸਰਕਾਰ ਵੱਲੋਂ ਕੀਤੀ ਗਈ ਹੈ, ਫੰਡ ਜਾਰੀ ਕਰ ਦਿੱਤੇ ਗਏ ਹਨ।ਕਾਰਜਕਾਰੀ ਏਜੰਸੀ ਐਕਸੀਅਨ ਪੰਚਾਇਤੀ ਰਾਜ ਵੱਲੋਂ ਕੰਮ ਕਰਾਏ ਜਾ ਰਹੇ ਹਨ।

ਮੀਟਿੰਗ ਵਿੱਚ ਸਬੰਧਤ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਸ੍ਰੀ ਮਹੇਸ਼ ਗਰਗ ਐਕਸੀਅਨ ਪੰਚਾਇਤੀ ਰਾਜ, ਸ੍ਰੀ ਗੁਰਮੀਤ ਸਿੰਘ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਫਰੀਦਕੋਟ ਤੋਂ ਇਲਾਵਾ ਜਲ ਸਪਲਾਈ ਵਿਭਾਗ, ਖੇਤੀਬਾੜੀ ਵਿਭਾਗ, ਫੂਡ ਸਪਲਾਈ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ।

Previous articleਬਾਬਾ ਲੱਖ ਦਾਤਾ ਦਰਬਾਰ ਵਿਖੇ ਦੋ ਦਿਨਾ ਸਾਲਾਨਾ ਭੰਡਾਰਾ ਸ਼ਰਧਾ ਪੂਰਵਕ ਮਨਾਇਆ ਗਿਆ
Next articleਫਿਰੋਜ਼ਪੁਰ , ਫਰੀਦਕੋਟ ਤੇ ਮੋਗਾ ਜ਼ਿਲ੍ਹਿਆਂ ਦੇ ਅਧਿਆਪਕਾਂ , ਮੁਲਾਜ਼ਮਾਂ ਪੈਨਸ਼ਨਰਾਂ ਵੱਲੋਂੰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਫਿਰੋਜ਼ਪੁਰ ਛਾਉਣੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅੱਜ

LEAVE A REPLY

Please enter your comment!
Please enter your name here