ਫਿਰੋਜ਼ਪੁਰ , ਫਰੀਦਕੋਟ ਤੇ ਮੋਗਾ ਜ਼ਿਲ੍ਹਿਆਂ ਦੇ ਅਧਿਆਪਕਾਂ , ਮੁਲਾਜ਼ਮਾਂ ਪੈਨਸ਼ਨਰਾਂ ਵੱਲੋਂੰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਫਿਰੋਜ਼ਪੁਰ ਛਾਉਣੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅੱਜ

0
322

ਫਿਰੋਜ਼ਪੁਰ , ਫਰੀਦਕੋਟ ਤੇ ਮੋਗਾ

ਫਰੀਦਕੋਟ 17 ਜੁਲਾਈ ( ਧਰਮ ਪ੍ਰਵਾਨਾਂ) ਅਧਿਆਪਕਾਂ , ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ‘ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਹਮਾਇਤ ਨਾਲ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਮੁਤਾਬਿਕ ਫ਼ਿਰੋਜ਼ਪੁਰ ‘ ਫਰੀਦਕੋਟ ਤੇ ਮੋਗਾ ਜ਼ਿਲ੍ਹਿਆਂ ਦੇ ਅਧਿਆਪਕਾਂ , ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 18 ਜੁਲਾਈ ਨੂੰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਫਿਰੋਜ਼ਪੁਰ ਛਾਉਣੀ ਰਿਹਾਇਸ਼ ਅੱਗੇ ਰੋਸ ਮਾਰਚ ਗਾਂਧੀ ਗਾਰਡਨ ਤੋਂ ਸਵੇਰੇ ਠੀਕ 10 ਵਜੇ ਸ਼ੁਰੂ ਕਰ ਕੇ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।

ਇਹ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਜਗਦੀਸ਼ ਸਿੰਘ ਚਾਹਲ , ਅਮਰੀਕ ਸਿੰਘ ਸੰਧੂ , ਪ੍ਰੇਮ ਚਾਵਲਾ,ਨਵੀਨ ਕੁਮਾਰ ਸੱਚਦੇਵਾ , ਬਲਵਿੰਦਰ ਸਿੰਘ ਭੁੱਟੋ , ਸ਼ਿੰਦਰਪਾਲ ਸਿੰਘ ਢਿੱਲੋਂ , ਹਰਮਨਪ੍ਰੀਤ ਕੌਰ ਗਿੱਲ , ਨਿਰਮਲ ਸਿੰਘ ਬਰਾੜ ‘ ਬਰਜਿੰਦਰ ਢਿੱਲੋਂ ਤੇ ਗੁਰਟੇਕ ਸਿੰਘ ਢੀਮਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋੰ ਤਨਖਾਹਾਂ /ਭੱਤਿਆਂ ਵਿੱਚ ਵਾਧਾ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਪਹਿਲਾਂ ਮਿਲ ਰਹੀਆਂ ਤਨਖਾਹਾਂ ਤੇ ਭੱਤਿਆਂ ਵਿੱਚ ਸਾਲ 2011 ਤੂੰ ਮਿਲ ਰਹੀਆਂ ਤਨਖਾਹਾਂ ਦੀ ਕਟੌਤੀ ਕਰ ਰਹੀ ਹੈ , ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕਰ ਰਹੀ , ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕਰ ਰਹੀ , ਮਹਿੰਗਾਈ ਭੱਤੇ ਦੀਆਂ ਪਿਛਲੀਆਂ ਕਿਸ਼ਤਾਂ ਦਾ ਬਕਾਇਆ ਨਾ ਦੇਣ ਕਰਕੇ ਅਧਿਆਪਕਾਂ ‘, ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ ।

ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ , ਸਾਰੇ ਕੱਚੇ/ਸੁਸਾਇਟੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਲਗਾਤਾਰ ਭੱਜ ਰਹੀ ਹੈ ।
ਵਾਯੂ ਸੰਘਰਸ਼ ਦੇ ਲਗਾਤਾਰ ਦਬਾਅ ਸਦਕਾ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਮੁਲਾਜ਼ਮ ਵਰਗ ਨੂੰ ਸਾਲ 2011 ਦੌਰਾਨ ਮਿਲੇ ਤਨਖ਼ਾਹ ਸਕੀਮ ਪੰਜਾਬ ਸਰਕਾਰ ਅਤੇ ਪੰਜਾਬ ਦੀ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਖੋਹ ਲਏ ਗਏ ਹਨ । ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 239 ਕੈਟਾਗਰੀਆਂ ਨੂੰ ਮਿਲੇ ਵਾਧੇ ਬਰਕਰਾਰ ਰੱਖਦਿਆਂ, ਸਾਰਿਆਂ ‘ਤੇ ਇੱਕਸਮਾਨ ਉੱਚਤਮ ਗੁਣਾਂਕ (3.74) ਲਾਗੂ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ , ਪਰਖ ਸਮਾਂ ਐਕਟ ਰੱਦ ਕਰਕੇ 15-01-15 ਤੋਂ ਪੂਰੇ ਭੱਤੇ, ਸਲਾਨਾ ਵਾਧੇ, ਤਨਖਾਹਾਂ ਬਹਾਲ ਕਰਦਿਆਂ ਬਕਾਏ ਜਾਰੀ ਕੀਤੇ ਜਾਣ , ਵੋਕੇਸ਼ਨਲ ਟੀਚਰਜ਼ ਨਾਲ ਤਨਖਾਹ ਸਕੇਲਾਂ ‘ਚ ਹੋਈ ਧੱਕੇਸ਼ਾਹੀ ਦੂਰ ਕਰਨ, ਸਾਰੇ ਭੱਤੇ ਢਾਈ ਗੁਣਾ ਕੀਤੇ ਜਾਣਾ, ਡੀ.ਏ. ਦੀਆਂ ਪੈਂਡਿੰਗ ਕਿਸ਼ਤਾਂ ਤੇ ਬਕਾਏ ਜਾਰੀ ਕਰਨਾ, ਨਵੀ ਭਰਤੀ ਨੂੰ ਕੇਂਦਰੀ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕਰਵਾਉਣਾ ਕੇਂਦਰ ਸਰਕਾਰ ਦੀ ਨਿੱਜੀਕਰਨ ਪੱਖੀ ਸਿੱਖਿਆ ਨੀਤੀ-2020 ਦਾ ਪੰਜਾਬ ਵਿੱਚ ਅਮਲ ਬੰਦ ਕਰਵਾਉਣਾ ਆਦਿ ਮੰਗਾਂ ਪ੍ਰਮੁੱਖ ਤੌਰ ਤੇ ਸ਼ਾਮਲ ਹਨ ।
ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਇਮਰੀ ਸਕੂਲਾਂ ਵਿਚੋਂ ਬੀ.ਪੀ.ਈ.ਓ. ਦਫਤਰਾਂ ਵਿੱਚ ਸਿਫਟ ਕੀਤੇ 228 ਪੀ.ਟੀ.ਆਈ ਮਿਡਲ ਸਕੂਲ ‘ਚ ਵਾਪਸ ਭੇਜੇ ਜਾਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਖਚਰਨ ਸਿੰਘ ਸਿੱਧੂ ‘ ਨਵਦੀਪ ਸਿੰਘ ਗੋਂਦਾਰਾ , ਕੁਲਦੀਪ ਸਿੰਘ ਗਿੱਲ ਲੈਕਚਰਾਰ , ਸੰਦੀਪ ਗੁਪਤਾ , ਗੁਰਪ੍ਰੀਤ ਸਿੰਘ ਤੇ ਅਮਨਦੀਪ ਕੌਰ ਸਿੱਖਿਆ ਪ੍ਰੋਵਾਈਡਰ ਸ਼ਾਮਲ ਸਨ ।

Previous article50% ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਦਾ ਹੋਵੇਗਾ ਸਰਵਪੱਖੀ ਵਿਕਾਸ – ਸੇਤੀਆ
Next article18 ਜੁਲਾਈ ਦੀ ਬਠਿੰਡਾ ਰੈਲੀ ਲਈ ਅਧਿਆਪਕਾਂ ਚ ਭਾਰੀ ਉਤਸ਼ਾਹ–ਡੀ.ਟੀ .ਐਫ.

LEAVE A REPLY

Please enter your comment!
Please enter your name here