spot_img
Homeਮਾਲਵਾਜਗਰਾਓਂਬਲਕਰਨ ਸਿੱਧੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਬੀਬੀ ਮਾਣੂੰਕੇ ਨੇ...

ਬਲਕਰਨ ਸਿੱਧੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਬੀਬੀ ਮਾਣੂੰਕੇ ਨੇ ਚੁੱਕਿਆ

ਜਗਰਾਉ 17 ਜੁਲਾਈ (ਰਛਪਾਲ ਸਿੰਘ ਸ਼ੇਰਪੁਰੀ )ਤਿੰਨ ਖੇਤੀ ਬਿਲਾਂ ਦੇ ਵਿਰੋਧ ਵਿੱਚ ਚੱਲ ਰਹੇ ਦਿੱਲੀ ਧਰਨੇ ਲਈ 50 ਕੁਵਿੰਟਲ ਲੱਕੜਾਂ ਤੇ 10 ਕੁਵਿੰਟਲ ਆਲੂ ਲੈ ਕੇ ਜਾ ਰਹੇ ਬਲਕਰਨ ਸਿੰਘ ਸਿੱਧੂ ਵਾਸੀ ਲੋਧੀਵਾਲ ਦਾ ਰਸਤੇ ਵਿੱਚ ਐਕਸੀਡੈਂਟ ਹੋ ਗਿਆ ਸੀ, ਜਿਸ ਦੀ ਲੁਧਿਆਣਾ ਦੇ ਦਿਯਾਨੰਦ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ ਸੀ। ਸਭ ਤੋਂ ਛੋਟੀ ਉਮਰ ਵਿੱਚ ਕਿਸਾਨੀ ਸੰਰਘਸ਼ ਵਿੱਚ ਸਹੀਦੀ ਦੇਣ ਵਾਲੇ ਕਿਸਾਨ ਬਲਕਰਨ ਸਿੰਘ ਲੋਧੀਵਾਲ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸ਼ਨ ਵੱਲੋਂ ਆਨਾਕਾਨੀ ਕੀਤੀ ਜਾ ਰਹੀ ਸੀ ਅਤੇ ਲੋੜੀਂਦੇ ਦਸਤਾਵੇਜ਼ ਲੈ ਕੇ ਵੀ ਮੁਆਵਜ਼ਾ ਦੇਣ ਵਿੱਚ ਦੇਰੀ ਕੀਤੀ ਜਾ ਰਹੀ ਸੀ। ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਪੀੜਿਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਹਲਕਾ ਜਗਰਾਉਂ ਦੇ ਵਿਧਾਇਕਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਯਤਨ ਅਰੰਭੇ ਗਏ ਹਨ ਅਤੇ ਬੀਬੀ ਮਾਣੂੰਕੇ ਵੱਲੋਂ ਕੱਲ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਬੁਲਾਈ ਗਈ ‘ਦਿਸ਼ਾ’ ਦੀ ਮੀਟਿੰਗ ਦੌਰਾਨ ਸ਼ਹੀਦ ਕਿਸਾਨ ਬਲਕਰਨ ਸਿੰਘ ਸਿੱਧੂ ਲੋਧੀਵਾਲ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਜੋਢੰਗ ਨਾਲ ਉਠਾਇਆ ਅਤੇ ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪੀੜਿਤ ਪਰਿਵਾਰ ਨੂੰ ਜ਼ਲਦੀ ਮੁਆਵਜ਼ਾ ਜਾਰੀ ਕਰਨ ਦਾ ਭਰੋਸਾ ਦਿੱਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਇੱਕ ਪਾਸੇ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਡਰਾਮੇ ਕਰ ਰਹੀ ਹੈ, ਪਰੰਤੂ ਦੁਖੀ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਟਾਲਾ ਵੱਟਕੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਖੱਜਲ ਖੁਆਰ ਕਰ ਰਹੀ ਹੈ। ਬੀਬੀ ਮਾਣੂੰਕੇ ਨੇ ਆਖਿਆ ਕਿ ਉਹ ਅਤੇ ਉਹਨਾਂ ਦੀ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਕਿਸਾਨਾਂ ਦਾ ਔਖੇ ਵੇਲੇ ਵਿੱਚ ਡਟਕੇ ਸਾਥ ਦੇਵਾਂਗੇ ਅਤੇ ਪੀੜਿਤ ਪਰਿਵਾਰ ਨੂੰ ਮੁਆਵਜ਼ਾ ਮਿਲਣ ਤੱਕ ਯਤਨਸ਼ੀਲ ਰਹਾਂਗੇ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਜ਼ਦੀਕੀ ਪਿੰਡ ਕਾਉਂਕੇ ਕਲਾਂ ਦੇ ਮਜ਼ਦੂਰ ਸੁਖਵਿੰਦਰ ਸਿੰਘ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਗਈ ਸੀ ਅਤੇ ਉਸਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਕਿਸਾਨਾਂ ਵੱਲੋਂ ਜਗਰਾਉਂ-ਮੋਗਾ ਰੋਡ ਉਪਰ ਮ੍ਰਿਤਕ ਦੀ ਲਾਸ਼ ਸੜਕ ਉਪਰ ਰੱਖਕੇ ਧਰਨਾ ਦੇਣਾ ਪਿਆ ਸੀ, ਤਾਂ ਜਾ ਕੇ ਕਾਂਗਰਸ ਸਰਕਾਰ ਵੱਲੋਂ ਪ੍ਰਸ਼ਾਸ਼ਨ ਨੇ ਪੰਜ ਲੱਖ ਰੁਪਏ ਦਾ ਚੈਕ ਪਰਿਵਾਰ ਨੂੰ ਸੌਂਪਿਆ ਸੀ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਜੇਕਰ ਕੈਪਟਨ ਸਰਕਾਰ ਵੱਲੋਂ ਪੀੜਿਤ ਪਰਿਵਾਰ ਨੂੰ ਮੁਆਵਜ਼ਾ ਦੇਣ ਵਿੱਚ ਹੋਰ ਦੇਰੀ ਕੀਤੀ ਤਾਂ ਇਸ ਮਾਮਲੇ ਨੂੰ ਵਿਧਾਨ ਸਭਾ ਵਿੱਚ ਵੀ ਚੁੱਕਿਆ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਸੰਘਰਸ਼ ਕਰਨ ਤੋਂ ਵੀ ਉਹ ਪਿਛੇ ਨਹੀਂ ਹਟਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ ਸੁੱਖੀ, ਛਿੰਦਰਪਾਲ ਸਿੰਘ ਮੀਨੀਆਂ, ਰਘਵੀਰ ਸਿੰਘ ਲੰਮੇ, ਪੱਪੂ ਭੰਡਾਰੀ, ਗੁਰਦੀਪ ਸਿੰਘ ਚਕਰ, ਮੇਅਰ ਜਗਰਾਉਂ, ਲੈਕ:ਨਿਰਮਲ ਸਿੰਘ, ਡਾ:ਅਮਰੀਕ ਸਿੰਘ ਲੋਪੋਂ, ਤਰਸੇਮ ਸਿੰਘ ਹਠੂਰ, ਪਰਮਜੀਤ ਸਿੰਘ ਸਿੱਧਵਾਂ, ਸੁਰਜੀਤ ਸਿੰਘ ਸਿੱਧਵਾਂ, ਜਗਦੇਵ ਸਿੰਘ ਗਿੱਦੜਪਿੰਡੀ, ਰਾਜਵੰਤ ਸਿੰਘ ਕੰਨੀਆਂ, ਸਰੋਜ ਰਾਣੀ ਮਧੇਪੁਰ, ਗੁਰਵਿੰਦਰ ਸਿੰਘ ਸੋਢੀਵਾਲ, ਦਵਿੰਦਰ ਸਿੰਘ ਜਨੇਤਪੁਰਾ, ਗੁਰਚਰਨ ਸਿੰਘ, ਸੁਰਿੰਦਰ ਸਿੰਘ ਸੱਗੂ ਭੰਮੀਪੁਰਾ, ਬਲਵੀਰ ਸਿੰਘ ਲੱਖਾ, ਗੁਰਦੇਵ ਸਿੰਘ ਚਕਰ, ਸੁਰਿੰਦਰ ਸਿੰਗਲਾ, ਤੇਜਾ ਸਿੰਘ ਦੇਹੜਕਾ, ਗੁਰਪ੍ਰੀਤ ਸਿੰਘ ਗੋਪੀ, ਗੁਰਚਰਨ ਸਿੰਘ ਗਾਲਿਬ, ਗੁਰਦਿਆਲ ਸਿੰਘ, ਜਸਵਿੰਦਰ ਸਿੰਘ ਕੋਠੇ ਅੱਠ ਚੱਕ, ਪਰਮਜੀਤ ਸਿੰਘ ਚਕਰ, ਅਵਤਾਰ ਸਿੰਘ ਤਰਫ਼ ਕੋਟਲੀ, ਦਰਸ਼ਨ ਸਿੰਘ, ਅਮਰ ਸਿੰਘ, ਪਰਮਜੀਤ ਕੌਰ, ਸ਼ਰਨਜੀਤ ਕੌਰ, ਕਮਲਪ੍ਰੀਤ ਕੌਰ, ਡਾ:ਨਿਰਮਲ ਸਿੰਘ ਭੱਲਾ, ਗੋਪੀ ਚੰਦ, ਦਾਰਾ ਸਿੰਘ ਸ਼ੇਰਪੁਰਾ, ਹਰਕ੍ਰਿਸ਼ਨ ਸ਼ਰਮਾਂ, ਜਗਦੇਵ ਸਿੰਘ ਗਿੱਦੜਪਿੰਡੀ, ਰਾਜਵੰਤ ਸਿੰਘ ਕੰਨੀਆਂ ਆਦਿ ਵੀ ਹਾਜ਼ਰ ਸਨ।
i

RELATED ARTICLES
- Advertisment -spot_img

Most Popular

Recent Comments