ਪੰਜਾਬ ਸਰਕਾਰ ਖਿਲਾਫ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਸੈਂਕੜੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ

0
344

ਕਾਦੀਆਂ 18 ਜੁਲਾਈ ( ਸਲਾਮ ਤਾਰੀ ): ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਰਾਹੀਂ ਤਨਖਾਹਾਂ ਅਤੇ ਭੱਤਿਆਂ ਵਿੱਚ ਤਰਕਸੰਗਤ ਵਾਧਾ ਕਰਨ ਦੀ ਥਾਂ ਕਟੌਤੀਆਂ ਦਾ ਜਾਲ ਬੁਣਦਿਆਂ ਮੁਲਾਜ਼ਮਾਂ ‘ਤੇ ਵੱਡਾ ਆਰਥਿਕ ਹੱਲਾ ਵਿੱਡਣ, ਸਾਰੇ ਕੱਚੇ, ਕੰਟਰੈਕਟ, ਮਾਣ ਭੱਤਾ ਅਤੇ ਸੁਸਾਇਟੀ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ, ਨਵੀਂ ਪੈਨਸ਼ਨ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਨੂੰ ਕਾਰਪੋਰੇਟੀ ਲੁੱਟ ਹਵਾਲੇ ਕਰਨ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ਪੱਖੀ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਪੰਜਾਬ ‘ਚ ਧੜੱਲੇ ਨਾਲ ਲਾਗੂ ਕਰਨ ਖ਼ਿਲਾਫ਼ ਸਮੂਹਿਕ ਵਿਰੋਧ ਦਾ ਮੁਜ਼ਾਹਰਾ ਕਰਨ ਲਈ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਮਿਲਕੇ ਸੂਬੇ ਭਰ ਵਿੱਚ ‘ਚ 12 ਮੰਤਰੀਆਂ ਦੇ ਘਰਾਂ ਮੂਹਰੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਗਏ। ਜਿਸ ਤਹਿਤ …………. ਵਿਖੇ ………………. ਦੀ ਰਿਹਾਇਸ਼ ਅੱਗੇ ………………. ਜਿਲ੍ਹਿਆਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਜ਼ਾਹਰ ਕੀਤਾ ਅਤੇ 29 ਜੁਲਾਈ ਨੂੰ ਪਟਿਆਲਾ ਵਿਖੇ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿਚ ਹੋਣ ਜਾ ਰਹੀ ‘ਹੱਲਾ ਬੋਲ’ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਨਾਲ ਸਮੂਹਿਕ ਛੁੱਟੀ ਲੈ ਕੇ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ।

ਮੁਲਾਜ਼ਮ ਆਗੂਆਂ ..ਹਰਜਿੰਦਰ ਸਿੰਘ.ਵਡਾਲਾ ਬਾਂਗਰ….,ਕੁਲਦੀਪ ਪੂਰੇਵਾਲ..,ਸੋਮ ਸਿੰਘ ਸੁਖਰਾਜਸਿੰਘ ਕਾਹਲੋ. ,ਤਰਸੇਮ ਪਾਲ, ਮਨਪ੍ਰੀਤ ਸਿੰਘ,ਪ੍ਰਧਾਨ ਕਾਦੀਆਂ ਵਿਪਨ ਕੁਮਾਰ, ਪਵਨ ਕੁਮਾਰ ਹਰਪ੍ਰੀਤ ਸਿੰਘ, ਨੇ ਦੱਸਿਆ ਕਿ ਪ੍ਰਮੁੱਖ ਮੰਗਾਂ ਵਿੱਚ ਸਮੂਹ ਕੱਚੇ, ਠੇਕਾ ਆਧਾਰਤ,ਮਾਣ ਭੱਤਾ ਵਾਲੇ, ਡੇਲੀਵੇਜ਼ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣਾ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਮੇਂ ਸਾਲ 2011 ਦੌਰਾਨ ਅਨਾਮਲੀ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ 24 ਕੈਟਾਗਰੀਆਂ ਅਤੇ ਕੈਬਨਿਟ ਸਬ ਕਮੇਟੀ ਰਾਹੀਂ 239 ਕੈਟਾਗਰੀਆਂ ਨੂੰ ਮਿਲੇ ਵਾਧੇ ਬਰਕਰਾਰ ਰੱਖਦਿਆਂ, ਸਾਰਿਆਂ ‘ਤੇ 3.74 ਦਾ ਇੱਕਸਮਾਨ ਗੁਣਾਂਕ ਲਾਗੂ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ, ਸਿੱਖਿਆ ਵਿਭਾਗ ਦੀ ਸੁਸਾਇਟੀ ਪਿਕਟਸ ‘ਚ ਰੈਗੂਲਰ ਕੰਪਿਊਟਰ ਫੈਕਲਟੀ ਤੋਂ ਇਲਾਵਾ ਮੈਰੀਟੋਰੀਅਸ/ਆਦਰਸ਼ ਸਕੂਲਾਂ ਨੂੰ ਵਿਭਾਗ ਵਿੱਚ ਮਰਜ ਕਰਦਿਆਂ ਸਮੁੱਚਾ ਸਟਾਫ ਰੈਗੂਲਰ ਕਰਨਾ, ਪਰਖ ਸਮਾਂ ਐਕਟ ਰੱਦ ਕਰਕੇ 15-01-15 ਤੋਂ ਪੂਰੇ ਭੱਤੇ, ਸਲਾਨਾ ਵਾਧੇ, ਤਨਖਾਹਾਂ ਬਹਾਲ ਕਰਦਿਆਂ ਬਕਾਏ ਜਾਰੀ ਕਰਵਾਉਣ, ਅਣ ਰਿਵਾਈਜ਼ਡ ਕੈਟਾਗਿਰੀਆਂ ਨਾਲ ਤਨਖਾਹ ਸਕੇਲਾਂ ‘ਚ ਹੋਈ ਧੱਕੇਸ਼ਾਹੀ ਦੂਰ ਕਰਨਾ, ਸਾਰੇ ਭੱਤੇ ਢਾਈ ਗੁਣਾ ਕੀਤੇ ਜਾਣਾ, ਡੀ.ਏ. ਦੀਆਂ ਪੈਂਡਿੰਗ ਕਿਸ਼ਤਾਂ ਤੇ ਬਕਾਏ ਜਾਰੀ ਕਰਨਾ, ਨਵੀ ਭਰਤੀ ਨੂੰ ਕੇਂਦਰੀ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕਰਵਾਉਣਾ, ਪੂਰੀ ਪੈਨਸ਼ਨ ਲਈ ਸਮਾਂ 25 ਤੋਂ ਘਟਾ ਕੇ 20 ਸਾਲ ਕਰਵਾਉਣਾ ਅਤੇ ਸਾਰੇ ਕਾਡਰਾਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣਾ ਤੇ ਭਰਤੀਆਂ ਦੀ ਪ੍ਰਕਿਰਿਆ ਸਮਾਂ ਬੱਧ ਢੰਗ ਨਾਲ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਵਾਉਣਾ ਸ਼ਾਮਿਲ ਹੈ।

ਇਸ ਮੌਕੇ ਸਮੂਹ ਮੁਲਾਜ਼ਮਾਂ ਨੇ ਮਿਲ ਕੇ ਮੰਗ ਕੀਤੀ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ ਕੈਬਨਿਟ ਸਬ ਕਮੇਟੀ ਵੱਲੋਂ 5 ਮਾਰਚ 2019 ਅਤੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ 25 ਜੂਨ 2021 ਨੂੰ ਕੀਤੀਆਂ ਮੀਟਿੰਗਾਂ ਦੇ ਸਾਰੇ ਫੈਸਲੇ ਲਾਗੂ ਕੀਤੇ ਜਾਣ ਅਤੇ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਤੇ ਪੁੁਲਿਸ ਕੇਸ ਰੱਦ ਕੀਤੇ ਜਾਣ। ਘਰਾਂ ਤੋਂ ਸਟੇਸ਼ਨ ਦੂਰੀ ਦੀ ਵੇਟੇਜ਼ ਦੇਕੇ ਸਾਰੇ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਮਿਲੇ। ਕੇਂਦਰ ਸਰਕਾਰ ਦੀ ਨਿੱਜੀਕਰਨ ਪੱਖੀ ਸਿੱਖਿਆ ਨੀਤੀ-2020 ਦਾ ਪੰਜਾਬ ਵਿੱਚ ਅਮਲ ਬੰਦ ਹੋਵੇ। ਬੀ.ਪੀ.ਈ.ਓ. ਦਫਤਰਾਂ ਵਿੱਚ ਸਿਫਟ ਕੀਤੇ 228 ਪੀ.ਟੀ.ਆਈ ਮਿਡਲ ਸਕੂਲ ‘ਚ ਵਾਪਸ ਭੇਜੇ ਜਾਣ। ਸਾਰੇ ਕਾਡਰਾਂ ਦੀਆਂ ਪ੍ਰਮੋਸ਼ਨਾਂ ਲਈ 75% ਕੋਟਾ ਬਹਾਲ ਕਰਦਿਆਂ ਪੈਡਿੰਗ ਤਰੱਕੀਆਂ ਤੁਰੰਤ ਹੋਣ। 1904 ਹੈੱਡ ਟੀਚਰਾਂ ਦੀਆਂ ਪੋਸਟਾਂ ਬਹਾਲ ਕਰਨ ਅਤੇ ਪਿਛਲੇ ਪੰਜ ਸਾਲਾਂ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਰੋਕੀਆਂ ਹੋਈਆਂ ਤਰੱਕੀਆਂ ਫੌਰੀ ਕਰਨ, ਕਰੋਨਾ ਲਾਗ ਤੋਂ ਬਚਾਅ ਪ੍ਰਬੰਧਾਂ ਤਹਿਤ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਫੌਰੀ ਖੋਲੇ ਜਾਣ। ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਅਤੇ 180 ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣ। ਕੋਵਿਡ ਤੋਂ ਗ੍ਰਸਤ ਮੁਲਾਜ਼ਮਾਂ ਨੂੰ ਤਨਖਾਹ ਸਹਿਤ ਛੁੱਟੀ ਅਤੇ 50 ਲੱਖ ਦੀ ਐਕਸ-ਗਰੇਸ਼ੀਆ ਮਿਲਣੀ ਯਕੀਨੀ ਹੋਵੇ।ਇਸ ਮੌਕੇ ਪਸਸਫ ਦੇ ਆਗੂ ਸਤੀਸ ਰਾਣਾ,ਮੁਕੇਸ਼ ਕੁਮਾਰ ਦਿਨੇਸ਼ ਅਬਰੋਲ ,ਸਿਕੰਦਰ ਸਿੰਘ ਬਸਰਾ, ਅਮਰਜੀਤ ਸਿੰਘ, ਯੂਨੀਕ ਮਹਾਜਨ ਪ੍ਰਦੀਪ ਕੁਮਾਰ, ਸੰਦੀਪ ਭਗਤ, ਕੁਲਬੀਰ ਸਿੰਘ , ਜੋਗਾ ਸਿੰਘ, ਵਿਪਨ ਕੁਮਾਰ ਜਸਬੀਰ ਸਿੰਘ ਸਮਰਾ ਰਾਜ ਕੁਮਾਰ , ਤਰਪ੍ਰੀਤ ਸਿੰਘ ਬਾਜਵਾ ਦਿਲਦਾਰ ਭੰਡਾਲ, ਬਲਵਿੰਦਰ ਕੌਰ, ਤੇਜਿੰਦਰ ਸਿੰਘ ਸਾਹ, ਰਵਿੰਦਰਜੀਤ ਪੰਨੂ,ਡਾ ਸਤਿੰਦਰ ਸਿੰਘ, ਸੁਖਜਿੰਦਰ ਸਿੰਘ, ਅਨਿਲ ਕੁਮਾਰ, ਖੁਸ਼ਵੰਤ ਸਿੰਘ, ਕੇਵਲ ਪਠਾਨਕੋਟ, ਕੇਵਲ ਸਿੰਘ, ਸੁਖਜੀਤ ਸਿੰਘ, ਰਾਜੇਸ਼ ਕੁਮਾਰ, ਬੋਧ ਰਾਜ, ਪ੍ਰਵੀਨ ਕੁਮਾਰ, ਲਵਪ੍ਰੀਤ ਸਿੰਘ, ਸੁਭਾਸ਼ ਚੰਦਰ, ਅਮਰਜੀਤ ਸਿੰਘ, ਅਮਰਜੀਤ ਸ਼ਾਸਤਰੀ, ਸਤਨਾਮ ਸਿੰਘ, ਦਵਿੰਦਰ ਸਿੰਘ, ਗੁਰਦਿਆਲ ਸਿੰਘ ਸੋਹਲ ਆਦਿ ਆਗੂ ਹਾਜ਼ਰ ਸਨ।

Previous articleਅਚੀਵਰਜ਼ ਪ੍ਰੋਗਰਾਮ’ ਦਾ ਸਿਲਵਰ ਜੁਬਲੀ ਐਡੀਸ਼ਨ
Next articleਮੌਸਮ ਵਿਭਾਗ ਅਨੁਸਾਰ 18 ਤੋਂ 23 ਜੁਲਾਈ ਤਕ ਪੈ ਸਕਦਾ ਹੈ ਭਾਰੀ ਮੀਂਹ-ਲੋਕ ਸੰਭਾਵਿਤ ਭਾਰੀ ਮੀਂਹ ਤੋਂ ਸੁਚੇਤ ਰਹਿਣ
Editor-in-chief at Salam News Punjab

LEAVE A REPLY

Please enter your comment!
Please enter your name here