Home ਫਰੀਦਕੋਟ-ਮੁਕਤਸਰ ਮੁੱਖ ਮੰਤਰੀ ਵੱਲੋਂ ਨਵੇਂ ਨਰੋਏ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਮਿਸ਼ਨ...

ਮੁੱਖ ਮੰਤਰੀ ਵੱਲੋਂ ਨਵੇਂ ਨਰੋਏ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਮਿਸ਼ਨ ਤੰਦਰੁਸਤ ਪੰਜਾਬ ਤਹਿਤ  ਵਾਤਾਵਰਨ ਦੀ ਸੰਭਾਲ ਲਈ ਹਰ ਨਾਗਰਿਕ ਦੀ ਭਾਗੀਦਾਰੀ ਅਹਿਮ- ਸੇਤੀਆ

148
0

 

ਫ਼ਰੀਦਕੋਟ 5 ਜੂਨ (ਧਰਮ ਪ੍ਰਵਾਨਾਂ) ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੁਅਲ ਸਮਾਗਮ ਰਾਹੀਂ  ਰਾਜ ਵਿੱਚ ਨਵੇਂ ਨਰੋਏ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ਗਈ।ਇਹ ਸਮਾਗਮ ਰਾਜ ਦੇ ਵੱਖ-ਵੱਖ ਜ਼ਿਲਿਆਂ, ਸਬ ਡਵੀਜ਼ਨਾਂ ਵਿੱਚ ਵਰਚੁਅਲ ਤਰੀਕੇ ਨਾਲ ਹੋਇਆ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਕੈਬਨਿਟ ਵਜ਼ੀਰਾਂ ਤੋ ਇਲਾਵਾ ਵਿਭਾਗਾਂ ਦੇ ਮੁਖੀਆਂ ਨੇ ਵੀ ਭਾਗ ਲਿਆ । ਸਥਾਨਕ ਐਨ. ਆਈ .ਸੀ ਵਿਖੇ ਜ਼ਿਲ੍ਹਾ ਪੱਧਰੀ ਵਰਚੁਅਲ ਸਮਾਗਮ ਵਿੱਚ  ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ।

ਇਸ ਮੌਕੇ ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਅਸੀਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਨਵੇਂ-ਨਰੋਏ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ ਅਤੇ ਹੁਣ ਇਸ ਮਿਸ਼ਨ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਅਤੇ ਵਿਸਤਾਰ ਦਿੰਦਿਆਂ ਹੋਇਆਂ ਇਸ ਵਿਚ ਵੱਖ-ਵੱਖ 10 ਸੂਤਰੀ ਗਤੀਵਿਧੀਆਂ ਅਤੇ ਹੋਰ ਵਿਭਾਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਤੇ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਇਸ ਦਿਨ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੀ ਸੁਰੱਖਿਅਤ ਅਤੇ ਰਹਿਣਯੋਗ ਧਰਤੀ ਸਿਰਜਨ ਵਿੱਚ ਆਪਣਾ ਯੋਗਦਾਨ ਪਾਈਏ।ਉਨ੍ਹਾਂ ਕਿਹਾ ਕਿ ਮੈਂ ਸਾਰਿਆ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹੰਭਲਾ ਮਾਰਨ ਅਤੇ ਇਸ ਮਿਸ਼ਨ ਵਿਚ ਸਰਕਾਰ ਦਾ ਸਹਿਯੋਗ ਦੇਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਵੇਂ ਨਰੋਏ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਇਸ ਮਿਸ਼ਨ ਵਿੱਚ ਸਾਫ ਹਵਾ, ਸਾਫ ਪਾਣੀ ਸਿਹਤਮੰਦ ਮਿੱਟੀ, ਕੂੜਾ ਪ੍ਰਬੰਧਨ, ਹਰਿਆਵਲ ਪੰਜਾਬ , ਖੁਰਾਕ ਸੁਰੱਖਿਆ,ਸੜਕ ਸੁਰੱਖਿਆ, ਖੇਡੇ ਪੰਜਾਬ,  ਪੋਸ਼ਣ ਅਤੇ ਸਿਹਤ ਸੁਰੱਖਿਆ ਆਦਿ ਵਿਸ਼ਿਆਂ ਸਬੰਧੀ ਵਿਸ਼ੇਸ਼ ਗਤੀਵਿਧੀਆਂ ਅਤੇ ਕੰਮ ਕੀਤਾ ਜਾਵੇਗਾ।ਮਿਸ਼ਨ ਤੰਦਰੁਸਤ ਪੰਜਾਬ ਵਿੱਚ ਪਿਛਲੇ ਸਮੇਂ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਨੇ ਰਾਜ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਿਸ਼ਨ ਤਹਿਤ ਵਡਮੁੱਲੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਤਰਜੀਹੀ ਤੌਰ ਤੇ ਲੈਣ ਤਾਂ ਜੋ ਅਸੀਂ ਆਪਣੀਆਂ ਆਉਣ ਪੀੜ੍ਹੀਆਂ ਲਈ ਵੀ ਸਾਫ ਸੁਥਰਾ ਹਰਿਆਵਲ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜੀਏ  ਅਤੇ ਉਨਾਂ ਨੂੰ ਸੁਰੱਖਿਅਤ ਖਾਦ ਪਦਾਰਥ ਮੁਹੱਈਆ ਕਰਵਾਉਣ ਦਾ ਪ੍ਰਣ ਲਈਏ।

ਇਸ ਮੌਕੇ ਸਥਾਨਕ ਐਨ.ਆਈ. ਸੀ ਵਿਖੇ ਜ਼ਿਲ੍ਹਾ ਪੱਧਰੀ ਵਰਚੁਅਲ ਸਮਾਗਮ ਵਿਚ ਸ਼ਿਰਕਤ ਕਰਦਿਆ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਨਰੋਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਵਿਚ ਪਹਿਲਾਂ ਤੋਂ ਵੀ ਵੱਧ ਗਤੀਵਿਧੀਆਂ ਚਲਾਈਆਂ   ਜਾਣਗੀਆ ਅਤੇ ਇਸ ਮਿਸ਼ਨ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੂਰੇ ਜ਼ੋਰਾਂ ਨਾਲ ਲੋਕਾਂ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਸਾਫ ਹਵਾ,ਪਾਣੀ ,ਸਿਹਤਮੰਦ ਮਿੱਟੀ, ਹਰਿਆਵਲ ਪੰਜਾਬ, ਸੜਕ ਸੁਰੱਖਿਆ, ਖੇਡਾਂ, ਪੋਸ਼ਣ, ਸਿਹਤ ਸੁਰੱਖਿਆ ਸਮੇਤ ਹਰ ਖੇਤਰ ਵਿਚ ਸਮਰੱਥ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਸਿਰਤੋੜ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਨਾਗਰਿਕ ਦੀ ਭਾਗੀਦਾਰੀ ਅਹਿਮ ਹੈ ।ਉਨ੍ਹਾਂ ਉਮੀਦ ਕੀਤੀ ਕਿ ਲੋਕਾਂ ਦੇ ਸਹਿਯੋਗ ਤੇ ਵੱਖ ਵੱਖ ਵਿਭਾਗਾਂ ਦੀ ਮਿਹਨਤ ਨਾਲ ਇਸ ਮਿਸ਼ਨ  ਵਿੱਚ ਕਾਮਯਾਬੀ ਮਿਲੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਫ਼ਰੀਦਕੋਟ ਮੈਡਮ ਪੂਨਮ ਸਿੰਘ, ਸ੍ਰੀ ਯਾਦਵਿੰਦਰ ਸਿੰਘ ਡੀ.ਐਸ.ਪੀ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਹਰਮਨਦੀਪ ਸਿੰਘ ਸਿੱਧੂ,ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਅਨੀਸ਼ ਸ਼ਰਮਾ, ਐੱਸ.ਐੱਮ.ਓ ਡਾ. ਚੰਦਰ ਸ਼ੇਖਰ, ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ, ਸ੍ਰੀ ਤੇਜਿੰਦਰ ਸਿੰਘ ਜੰਗਲਾਤ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Previous articleਬਟਾਲਾ ਵਿੱਚ ਭਾਜਪਾ ਦੇ ਆਗੂਆਂ ਦੇ ਦਫਤਰ ਅੱਗੇ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ।
Next articleਨਗਰ ਕੌਂਸਲ ਵੱਲੋ ਵਾਤਾਵਰਨ ਦਿਵਸ ਮਨਾਇਆ

LEAVE A REPLY

Please enter your comment!
Please enter your name here