ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਣ ਲਈ ਵੈਕਸੀਨੇਸ਼ਨ ਤੇ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ – ਡਾ. ਹਰਪਾਲ ਸਿੰਘ

0
321

ਬਟਾਲਾ, 19 ਜੁਲਾਈ (ਸਲਾਮ ਤਾਰੀ ) – ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਣ ਲਈ 18 ਸਾਲ ਤੋਂ ਵੱਧ ਹਰ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਜਰੂਰੀ ਹੈ ਅਤੇ ਨਾਲ ਹੀ ਕੋਵਿਡ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਜਰੂਰ ਕੀਤੀ ਜਾਵੇ। ਲੋਕਾਂ ਨੂੰ ਜਾਗਰੂਕ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਮਾਹਿਰਾਂ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਕੋਰੋਨਾ ਦੀ ਤੀਸਰੀ ਲਹਿਰ ਆ ਸਕਦੀ ਹੈ ਅਤੇ ਇਹ ਪਹਿਲਾਂ ਨਾਲੋਂ ਵੀ ਵਧੇਰੇ ਖਤਰਨਾਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਇਹ ਬੇਹੱਦ ਜਰੂਰੀ ਹੈ ਕਿ ਸਾਰੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾ ਲੈਣ।

ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਇਸ ਦਾ ਕੋਈ ਸਾਇਡ ਇਫੈਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜਿਨ੍ਹਾਂ ਨੇ ਵੈਕਸੀਨ ਲਗਵਾਈ ਹੈ ਓਨਾਂ ਉੱਪਰ ਕੋਰੋਨਾ ਦਾ ਅਸਰ ਬਹੁਤ ਘੱਟ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਵੱਲੋਂ ਪੂਰੇ ਸ਼ਹਿਰ ਵਿੱਚ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਉਠਾਉਣਾ ਚਾਹੀਦਾ ਹੈ।

ਡਾ. ਹਰਪਾਲ ਸਿੰਘ ਨੇ ਅੱਗੇ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਨੱਕ ਤੇ ਮੂੰਹ ਨੂੰ ਮਾਸਕ ਨਾਲ ਢੱਕਣਾ, ਵਾਰ ਵਾਰ ਹੱਥਾਂ ਨੂੰ ਸਾਬਣ ਨਾਲ ਧੋਣਾ, ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਵੈਕਸੀਨ ਅਤੇ ਸਾਵਧਾਨੀ ਕੋਰੋਨਾ ਤੋਂ ਬਚਣ ਦੇ ਅਸਾਨ ਨੁਕਤੇ ਹਨ।

Previous articleਮਦਨ ਲਾਲ ਸ਼ਰਮਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਦਾ ਚਾਰਜ ਸੰਭਾਲਿਆ
Next articleਕੋਰੋਨਾ ਵਾਇਰਸ ਉੱਪਰ ਫ਼ਤਹਿ ਪਾਉਣ ਲਈ ਬਟਾਲਾ ਦੇ ਨੌਜਵਾਨ ਜਸਬੀਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਵਿਸ਼ੇਸ਼ ਸੇਵਾਵਾਂ
Editor-in-chief at Salam News Punjab

LEAVE A REPLY

Please enter your comment!
Please enter your name here