ਹਰਗੋਬਿੰਦਪੁਰ ਦੀ ਬੀਐਮ ਰਾਜਬੀਰ ਕੌਰ ਨੂੰ ਰਿਸੋਰਸ ਪਰਸਨ ਵਜੋਂ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ

0
267

ਕਾਦੀਆਂ 19 ਜੁਲਾਈ (ਸਲਾਮ ਤਾਰੀ )ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਿਛਲੇ ਦਿਨੀਂ ਨਵੇਂ ਨਿਯੁਕਤ ਕੀਤੇ ਗਏ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਸਰਪ੍ਰਸਤ ਸੁਰਿੰਦਰ ਮੋਹਨ ਨੇ ਰਿਸੋਰਸ ਪਰਸਨ ਰਾਜਬੀਰ ਕੌਰ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਲਈ ਸਨਮਾਨ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਮ ਸੁਰੇਂਦਰ ਮੋਹਨ ਨੇ ਦੱਸਿਆ ਕਿ ਪਿਛਲੇ ਦਿਨੀਂ ਬਟਾਲਾ ਵਿਖੇ ਨਵੇਂ ਨਿਯੁਕਤ ਕੀਤੇ ਅਧਿਆਪਕਾਂ ਦੇ 8 ਰੋਜ਼ਾ ਸੈਮੀਨਾਰ ਕਰਵਾਏ ਗਏ ਸਨ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਰਿਸੋਰਸ ਪਰਸਨਜ ਨੂੰ ਸਨਮਾਨ ਪੱਤਰ ਭੇਜੇ ਗਏ ਸਨ, ਜਿਨ੍ਹਾਂ ਨੂੰ ਭੇਜਿਆ ਗਿਆ ਸੀ ਅੱਜ ਸਬੰਧਤ ਰਿਸੋਰਸ ਪਰਸਨ ਨੂੰ ਸਨਮਾਨ ਪੱਤਰ ਭੇਟ ਕਰਕੇ ਸਨਮਾਨਤ ਕੀਤਾ ਗਿਆ ਹੈ । ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਮੈਂਟਰ ਰਾਜਬੀਰ ਕੌਰ ਨੇ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ 8 ਰੋਜ਼ਾ ਸੈਮੀਨਾਰ ਦੌਰਾਨ ਉਨ੍ਹਾਂ ਵੱਲੋਂ ਅਧਿਆਪਕਾਂ ਨੂੰ ਵਿਭਾਗੀ ਨੀਤੀਆਂ ਅਨੁਸਾਰ ਸਿਖਲਾਈ ਦਿੱਤੀ ਗਈ ਸੀ ਅਤੇ ਭਵਿੱਖ ਵਿੱਚ ਵੀ ਉਹ ਆਪਣੀਆਂ ਸੇਵਾਵਾਂ ਉਸੇ ਤਨਦੇਹੀ ਅਤੇ ਲਗਨ ਨਾਲ ਨਿਭਾਉਂਦੇ ਰਹਿਣਗੇ। …. ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਵਾਲੀਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਅਤੇ ਡੀਐਮ ਪੰਜਾਬੀ ਸੁਰਿੰਦਰ ਮੋਹਨ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਪਰਮਜੀਤ ਸਿੰਘ ਲੱਲਾ ਸੋਹੀਆ, ਸ਼ੈਲਜਾ ਕੁਮਾਰੀ, ਜਸਪਾਲ ਸਿੰਘ ਆਦਿ ਸਮੇਤ ਜ਼ਿਲ੍ਹੇ ਦੇ ਸਾਰੇ ਪੰਜਾਬੀ ਵਿਸ਼ੇ ਦੇ ਬਲਾਕ ਮੈਨਟਰਜ਼ ਮੌਜੂਦ ਸਨ
ਸੁਰਖੀ
ਸ਼੍ਰੀ ਹਰਗੋਬਿੰਦਪੁਰ ਦੀ ਬੀ.ਐਮ ਰਾਜਬੀਰ ਕੌਰ ਨੂੰ ਰਿਸੋਰਸ ਪਰਸਨ ਵਜੋਂ ਸ਼ਾਨਦਾਰ ਸੇਵਾਵਾਂ ਦੇਣ ਲਈ ਸਨਮਾਨਿਤ ਕਰਦੇ ਹੋਏ

Previous articleਕੋਰੋਨਾ ਵਾਇਰਸ ਉੱਪਰ ਫ਼ਤਹਿ ਪਾਉਣ ਲਈ ਬਟਾਲਾ ਦੇ ਨੌਜਵਾਨ ਜਸਬੀਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਵਿਸ਼ੇਸ਼ ਸੇਵਾਵਾਂ
Next articleਬਸਪਾ ਵਲੋਂ ਹਲਕਾ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ: ਸਰਬਜੀਤ ਸਿੰਘ ਗਿੱਲ
Editor-in-chief at Salam News Punjab

LEAVE A REPLY

Please enter your comment!
Please enter your name here