ਬਸਪਾ ਵਲੋਂ ਹਲਕਾ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ: ਸਰਬਜੀਤ ਸਿੰਘ ਗਿੱਲ

0
243

ਕਾਦੀਆਂ/ਨੌਸ਼ਹਿਰਾ ਮੱਝਾ ਸਿੰਘ, 19 (ਸਲਾਮ ਤਾਰੀ ਰਵੀ ਭਗਤ)-ਬਹੁਜਨ ਸਮਾਜ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਹਲਕੇ ਦੇ ਪਿੰਡਾਂ ਵਿੱਚ ਬਹੁਜਨ ਸਮਾਜ ਪਾਰਟੀ ਦੀਆਂ ਨੀਤੀਆ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਕੇ ਇਕ ਪਲੇਟਫਾਰਮ ਤੇ ਇਕੱਤਰ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਨਵ-ਨਿਯੁਕਤ ਪ੍ਰਧਾਨ ਸਰਬਜੀਤ ਸਿੰਘ ਗਿੱਲ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ, ਪੰਜਾਬ ਮਾਮਲਿਆਂ ਦੇ ਇੰਚਾਰਜ ਰਣਦੀਪ ਸਿੰਘ ਬੈਨੀਪਾਲ, ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਜੇ.ਪੀ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਸਪਾ-ਅਕਾਲੀ ਦਲ ਗੱਠਜੋੜ ਵੱਲੋਂ ਜੋ ਵੀ ਉਮੀਦਵਾਰ ਹਲਕੇ ਵਿੱਚ ਉਤਾਰਿਆ ਜਾਵੇਗਾ ਉਸ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਅਸੈਂਬਲੀ ਵਿੱਚ ਭੇਜਾਂਗੇ।

Previous articleਹਰਗੋਬਿੰਦਪੁਰ ਦੀ ਬੀਐਮ ਰਾਜਬੀਰ ਕੌਰ ਨੂੰ ਰਿਸੋਰਸ ਪਰਸਨ ਵਜੋਂ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ
Next articleਤ੍ਰਿਪਤ ਬਾਜਵਾ ਦੇ ਯਤਨਾ ਸਦਕਾ ਪਿੰਡ ਧੁੱਪਸੜੀ ਦੀ ਬਿਜਲੀ ਸਪਲਾਈ ਸ਼ਹਿਰੀ ਫੀਡਰ ਨਾਲ ਜੁੜੀ
Editor-in-chief at Salam News Punjab

LEAVE A REPLY

Please enter your comment!
Please enter your name here