spot_img
Homeਮਾਝਾਗੁਰਦਾਸਪੁਰਸਰਕਾਰੀ ਸਕੂਲਾਂ ’ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਨੇ 6.43...

ਸਰਕਾਰੀ ਸਕੂਲਾਂ ’ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਨੇ 6.43 ਕਰੋੜ ਰੁਪਏ ਹੋਰ ਮਨਜੂਰ ਕੀਤੇ – ਵਿਧਾਇਕ ਲਾਡੀ

ਬਟਾਲਾ, 20 ਜੁਲਾਈ (ਸਲਾਮ ਤਾਰੀ ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਲੋੜੀਂਦੇ ਫੰਡਾਂ ਦੀ ਵਿਵਸਥਾ ਯਕੀਨੀ ਬਣਾਈ ਜਾ ਰਹੀ ਹੈ। ਰਾਜ ਦੇ ਲਗਭਗ 13,000 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ, ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀਆਂ ਪ੍ਰਭਾਵਸਾਲੀ ਗਤੀਵਿਧੀਆਂ ਲਈ ਹੋਰ ਸਹੂਲਤਾਂ ਦੇਣ ਅਤੇ ਸਕੂਲਾਂ ਦੀ ਦਿੱਖ ਨੂੰ ਆਕਰਸ਼ਕ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਮਾਰਟ ਸਕੂਲ ਪ੍ਰਾਜੈਕਟ ਤਹਿਤ ਸੂਬੇ ਭਰ ਦੇ ਸਰਬੋਤਮ ਸਕੂਲਾਂ ਵਿੱਚ ਗੇਟਾਂ ਦੀ ਉਸਾਰੀ ਤੇ ਨਵੀਨੀਕਰਨ ਅਤੇ ਰਿਸੈਪਸ਼ਨ ਏਰੀਏ ਦੀ ਉਸਾਰੀ ਲਈ 6.43 ਕਰੋੜ ਰੁਪਏ ਦੀ ਰਾਸੀ ਦੀ ਗਰਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਹਾਲ ਹੀ ਵਿੱਚ ਨਵੇਂ ਸਮਾਰਟ ਕਲਾਸਰੂਮਾਂ ਲਈ 117 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ ਤੇ ਹੁਣ ਸਿੱਖਿਆ ਵਿਭਾਗ ਵੱਲੋਂ 832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ਦੇ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ਲਈ 73.38 ਲੱਖ ਰੁਪਏ ਦੀ ਵਾਧੂ ਗ੍ਰਾਂਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਹੋਰ 14,853 ਕਲਾਸਰੂਮਾਂ ਵਿੱਚ ਇਸੇ ਤਰਾਂ ਦੇ ਕੰਮਾਂ ਲਈ ਵੀ ਜਲਦ ਹੀ 4.46 ਲੱਖ ਦੀ ਗਰਾਂਟ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮਾਰਟ ਕਲਾਸਰੂਮਾਂ ਦੇ ਦਰਵਾਜਅਿਾਂ ਅਤੇ ਖਿੜਕੀਆਂ ‘ਤੇ ਪੇਂਟ ਅਤੇ ਪ੍ਰਾਜੈਕਟਰਾਂ ਦੀ ਸੁਰੱਖਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਯਕੀਨੀ ਬਣਾਉਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments