ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਮਹਿਲਾਵਾਂ ਲਈ ਵੱਡੀ ਸਹੂਲਤ ਸਾਬਤ ਹੋਈ – ਵਿਧਾਇਕ ਬਾਜਵਾ

0
282

ਬਟਾਲਾ, 20 ਜੁਲਾਈ (ਸਲਾਮ ਤਾਰੀ ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਪੰਜਾਬ ਅੰਦਰ ਮੁਫਤ ਸਫਰ ਸਹੂਲਤ ਦੇ ਕੇ ਇਤਿਹਾਸਕ ਫੈਸਲਾ ਕੀਤਾ ਹੈ ਅਤੇ ਜਿਸਦਾ ਰਾਜ ਦੀਆਂ ਮਹਿਲਾਵਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਇਸ ਸਾਲ ਦੇ ਅਪ੍ਰੈਲ ਮਹੀਨੇ ਤੋਂ ਔਰਤਾਂ ਲਈ ਸ਼ੁਰੂ ਕੀਤੇ ਗਏ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਤੋਂ ਸਮੂਹ ਔਰਤਾਂ ਖੁਸ਼ ਹਨ।

ਵਿਧਾਇਕ ਸ. ਫ਼ਤਹਿ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਨੇ ਜਿਥੇ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਓਥੇ ਮਹਿਲਾ ਸਸ਼ਕਤੀਕਰਨ ਵਿੱਚ ਹੋਰ ਵੀ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਚੋਣਾਂ ਅਤੇ ਪੰਚਾਇਤੀ ਰਾਜ ਚੋਣਾਂ ’ਚ 50 ਫੀਸਦੀ ਰਾਖਵਾਂਕਰਨ ਦਾ ਅਧਿਕਾਰ ਅਤੇ ਸਰਕਾਰੀ ਨੌਕਰੀਆਂ ’ਚ 33 ਫੀਸਦੀ ਰਾਖਵਾਂਕਰਨ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਸੂਬੇ ਭਰ ਦੀਆਂ ਸ਼ਹਿਰੀ ਵਾਰਡਾਂ ਵਿੱਚ 50 ਫੀਸਦੀ ਕੌਂਸਲਰ ਮਹਿਲਾਵਾਂ ਹਨ ਅਤੇ ਇਸੇ ਤਰਾਂ ਸਾਰੀ ਪੰਚਾਇਤਾਂ ਵਿੱਚ 50 ਫੀਸਦੀ ਪੰਚ ਤੇ ਸਰਪੰਚ ਵੀ ਔਰਤਾਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਲਾਮਿਸਾਲ ਕਦਮ ਚੁੱਕੇ ਗਏ ਹਨ।

Previous articleਪੰਜਾਬ ਸਰਕਾਰ ਵਲੋਂ ਨਵ-ਜਨਮੇਂ ਬੱਚਿਆਂ ਵਿੱਚ ਬੋਲ਼ੇਪਣ (ਘੱਟ ਸੁਣਨ ) ਦੀ ਸਮੱਸਿਆ ਦੀ ਜਾਂਚ ਕਰਨ ਲਈ ਆਟੋਮੇਟਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ ਸਿਸਟਮ ਦੀ ਸ਼ੁਰੂਆਤ
Next articleਬਟਾਲਾ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਸੀਵਰੇਜ ਅਤੇ ਜਲ-ਸਪਲਾਈ ਸਹੂਲਤ ਮੁਹੱਈਆ ਕਰਵਾਉਣ ਲਈ ਅਮੁਰਤ ਯੋਜਨਾ ਦਾ ਪ੍ਰੋਜੈਕਟ ਜੰਗੀ ਪੱਧਰ ’ਤੇ ਜਾਰੀ – ਮੇਅਰ ਸੁਖਦੀਪ ਸਿੰਘ ਤੇਜਾ
Editor-in-chief at Salam News Punjab

LEAVE A REPLY

Please enter your comment!
Please enter your name here