ਫ਼ਰੀਦਕੋਟ ਜ਼ਿਲੇ ਦੇ ਵੱਖ-ਵੱਖ ਸਕੂਲਾਂ ਵੱਲੋਂ ਲਗਾਇਆ ਗਿਆ ਕਿਤਾਬਾਂ ਲੰਗਰ

0
319

ਫ਼ਰੀਦਕੋਟ, 21 ਜੁਲਾਈ (ਧਰਮ ਪ੍ਰਵਾਨਾ)-ਸਿੱਖਿਆ ਵਿਭਾਗ ਫ਼ਰੀਦਕੋਟ ਵੱਲੋਂ ਅੱਜ ਜ਼ਿਲੇ ਦੇ ਵੱਖ-ਵੱਖ ਸਕੂਲਾਂ ’ਚ ਅਧਿਆਪਕਾਂ ਨੇ ਬੜੇ ਹੀ ਜੋਸ਼ ਨਾਲ ਸ਼੍ਰੀ ਸੱਤਪਾਲ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਸ਼੍ਰੀ ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਮਨਿੰਦਰ ਕੌਰ ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਕਿਤਾਬਾਂ ਦਾ ਲੰਗਰ ਲਗਾਇਆ। ਇਨ੍ਹਾਂ ਮੌਕਿਆਂ ਤੇ ਤਿੰਨੇ ਹੀ ਅਧਿਕਾਰੀਆਂ ਨੇ ਵੱਖ-ਵੱਖ ਸਕੂਲਾਂ, ਸੱਥਾਂ, ਪਿੰਡਾਂ, ਗਲੀ-ਮੁਹੱਲਿਆਂ ਅੰਦਰ ਜਾ ਕੇ ਜਿੱਥੇ ਅਧਿਆਪਕਾਂ ਵੱਲੋਂ ਕੋਵਿਡ-19 ਦੇ ਚੱਲਦਿਆਂ ਬੱਚਿਆਂ ਨੂੰ ਸਿੱਖਿਆ ਦੇਣ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ, ਉੱਥੇ ਬੱਚਿਆਂ ਦੇ ਮਾਪਿਆਂ ਨੂੰ ਕਿਤਾਬਾਂ ਦਾ ਮਹੱਤਵ ਦੱਸ ਕੇ ਬੱਚਿਆਂ ਕਿਤਾਬਾਂ ਨਾਲ ਜੋੜਨ ਵਾਸਤੇ ਉਤਸ਼ਾਹਿਤ ਕੀਤਾ। ਇਸ ਮੌਕੇ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਵੱਲੋਂ ਮਿਲ ਕੇ ਕੀਤੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਦੇਸ਼ ਭਰ ’ਚ ਮੋਹਰੀ ਬਣਿਆ ਹੈ। ਉਨ੍ਹਾਂ ਮਾਪਿਆਂ ਨੂੰ ਇਸ ਗੱਲ ਦੀ ਵਧਾਈ ਦਿੰਦਿਆਂ, ਬੱਚਿਆਂ ਦੇ ਬੇਹਤਰ ਭਵਿੱਖ ਵਾਸਤੇ ਮਾਪਿਆਂ ਤੋਂ ਸਹਿਯੋਗ ਦੀ ਮੰਗ ਕੀਤੀ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਿਖੇ ਪਿ੍ਰੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕਿਤਾਬਾਂ ਦਾ ਲੰਗਰ ਲਗਾਇਆ ਗਿਆ। ਇਸ ਸਮੇਂ ਲਾਇਬ੍ਰੇਰੀ ਇੰਚਾਰਜ਼ ਅਜੀਤਪਾਲ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਰੁਚੀ ਅਨੁਸਾਰ ਕਿਤਾਬਾਂ ਦੀ ਚੋਣ ਕਰਨ ਬਾਅਦ ਕਿਤਾਬਾਂ ਦਿੱਤੀਆਂ ਗਈਆਂ ਹਨ। ਪਿੰਡ ਦੇ ਸਰਪੰਚ ਚਰਨਜੀਤ ਸਿੰਘ ਨੇ ਇਸ ਮੌਕੇ ਸ਼ਮੂਲੀਅਤ ਕਰਕੇ ਬੱਚਿਆਂ ਨੂੰ ਕਿਤਾਬਾਂ ਨੂੰ ਆਪਣਾ ਦੋਸਤ ਬਣਾਉਣ ਵਾਸਤੇ ਪ੍ਰੇਰਿਆ। ਇਸ ਮੌਕੇ ਯਸ਼ਵੰਤ ਕੁਮਾਰ, ਗੁਰਜਿੰਦਰ ਸਿੰਘ ਡੋਹਕ, ਗੁਰਦੇਵ ਸਿੰਘ ਸਟੇਟ ਐਵਾਰਡੀ, ਮਨਿੰਦਰਪਾਲ ਕੌਰ, ਨਵਦੀਪ ਕੌਰ, ਸਰਬਜੀਤ ਕੌਰ, ਰੀਤੂ ਸਿੰਗਲਾ, ਹਰਜਿੰਦਰ ਸਿੰਘ, ਦਲਜੀਤ ਸਿੰਘ ਹਾਜ਼ਰ ਸਨ।
ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਵਿਖੇ ਮੁੱਖ ਅਧਿਆਪਕਾ ਸਰਬਜੀਤ ਕੌਰ ਦੀ ਅਗਵਾਈ ਹੇਠ ਅੱਜ ਕਿਤਾਬਾਂ ਦਾ ਲੰਗਰ ਲਗਾਇਅ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਰਾਜ ਸਿੰਘ ਉਚੇਚੇ ਤੌਰ ਤੇ ਸ਼ਾਮਲ ਹੋਏ। ਬੱਚਿਆਂ ਦੇ ਮਾਪਿਆਂ, ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਅਧਿਅਪਕ ਸੁਰਿੰਦਰਪਾਲ ਕੌਰ, ਕੁਲਵਿੰਦਰ ਸਿੰਘ ਭਾਣਾ, ਗੁਰਜੰਟ ਸਿੰਘ, ਕੁਲਵਿੰਦਰ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ ਨੇ ਨੰਨੇ-ਮੁੰਨੇ ਬੱਚਿਆਂ ਨੂੰ ਉਨ੍ਹਾਂ ਦੀ ਉਮਰ ਅਨੁਸਾਰ ਰੰਗਦਾਰ ਤਸਵੀਰਾਂ ਨਾਲ ਸਜਈਆਂ ਕਿਤਾਬਾਂ ਜਾਰੀ ਕੀਤੀਆਂ। ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਦੀ ਦੇਖ-ਰੇਖ ਅੱਜ ਕਿਤਾਬਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵਿਕਾਸ ਅਰੋੜਾ, ਕਵਿਤਾ ਚਾਵਲਾ, ਪ੍ਰਵੀਨ ਲਤਾ, ਸੁਦੇਸ਼ ਕੁਮਾਰ ਅਧਿਆਪਕਾਂ ਨੇ ਬੱਚਿਆਂ ਨੂੰ ਕਿਤਾਬਾਂ ਦੇ ਨਾਲ-ਨਾਲ ਕੇਲੇ ਵੰਡੇ। ਬੱਚਿਆਂ ਨੇ ਖੁਸ਼ੀ-ਖੁਸ਼ੀ ਕਿਤਾਬਾਂ ਦੀ ਚੋਣ ਕੀਤੀ। ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਆਉਂਦੇ ਦਿਨਾਂ ’ਚ ਬੱਚਿਆਂ ਵੱਲੋਂ ਚੁਣੀਆਂ ਕਿਤਾਬਾਂ ’ਚ ਪ੍ਰਸ਼ਨ ਪੁੱਛੇ ਜਾਣਗੇ ਅਤੇ ਸਹੀ ਜੁਆਬ ਦੇਣ ਵਾਲੇ ਬੱਚਿਆਂ ਨੂੰ ਸ਼ਾਨਦਾਰ ਇਨਾਮ ਦਿੱਤੇ ਜਾਣਗੇ। ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਦੇ ਸਟੇਟ ਐਵਾਰਡੀ ਅਧਿਆਪਕ ਗੁਰਵਿੰਦਰ ਸਿੰਘ ਧੀਂਗੜਾ ਦੀ ਅਗਵਾਈ ਹੇਠ ਲਗਾਏ ਕਿਤਾਬਾਂ ਦੇ ਲੰਗਰ ’ਚ ਵਿਦਿਆਰਥੀਆਂ ਨੇ ਪੂਰਨ ਦਿਲਚਸਪੀ ਨਾਲ ਕਿਤਾਬਾਂ ਦੀ ਚੋਣ ਕੀਤੀ। ਇਸ ਕਿਤਾਬਾਂ ਦੇ ਲੰਗਰ ਨੂੰ ਸਫ਼ਲ ਬਣਾਉਣ ਲਈ ਹਿੰਮਤ ਬਾਂਸਲ, ਜਸਪ੍ਰੀਤ ਕੌਰ, ਬਲਜਿੰਦਰ ਕੌਰ, ਗੁਰਪ੍ਰੀਤ ਸੰਘਰ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮਸਤ ਦੀ ਮੁਖੀ ਗੁਰਪ੍ਰੀਤ ਕੌਰ ਨੇ ਬੱਚਿਆਂ ਨੂੰ ਕਿਤਾਬਾਂ ਦੀ ਚੋਣ ਲਈ ਸਹਿਯੋਗ ਦਿੱਤਾ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਪੰਜਗਰਾਈ ਕਲਾਂ ਵਿਖੇ ਪਿ੍ਰੰਸੀਪਲ ਦੀਪਕ ਸਿੰਘ ਦੀ ਅਗਵਾਈ ਹੇਠ ਕਿਤਾਬਾਂ ਨੂੰ ਬੱਚਿਆਂ ਤੱਕ ਪੁੱਜਦਾ ਕਰਨ ਲਈ ਅਧਿਆਪਕ ਪਿੰਡ ਦੀਆਂ ਗਲੀਆਂ ਅਤੇ ਸਾਂਝੀਆਂ ਥਾਵਾਂ ਤੇ ਪਹੁੰਚੇ। ਇਸ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪਿ੍ਰੰਸੀਪਲ ਭੁਪਿੰਦਰ ਸਿੰਘ ਬਰਾੜ ਦੀ ਅਗਵਾਈ ’ਚ ਕਿਤਾਬਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਪ੍ਰਦੀਪ ਦਿਓੜਾ, ਜ਼ਿਲਾ ਮੈਂਟਰ ਸਮਾਰਟ ਸਕੂਲ ਪਿ੍ਰੰਸੀਪਲ ਨਵਦੀਪ ਸ਼ਰਮਾ ਉਚੇਚੇ ਤੌਰ ਤੇ ਪਹੁੰਚੇ। ਸਾਰੇ ਅਧਿਕਾਰੀਆਂ ਨੇ ਬੱਚਿਆਂ ਨੂੰ ਕਿਤਾਬਾਂ ਦੀ ਜ਼ਿੰਦਗੀ ’ਚ ਮਹੱਤਤਾ ਦੱਸਦਿਆਂ ਵੱਧ ਤੋਂ ਵੱਧ ਕਿਤਾਬਾਂ ਪੜਨ ਵਾਸਤੇ ਪ੍ਰੇਰਿਤ ਕੀਤਾ। ਇਸ ਤਰ੍ਹਾਂ ਜ਼ਿਲੇ ਦੇ ਵੱਖ-ਵੱਖ ਸਕੂਲਾਂ ਅੰਦਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪਿ੍ਰੰਸੀਪਲ, ਮੁੱਖ ਅਧਿਆਪਕ, ਇੰਚਾਰਜ਼ ਅਧਿਆਪਕ, ਅਧਿਆਪਕਾਂ ਦੀ ਬਦਲੌਤ ਬੱਚਿਆਂ ਨੂੰ ਕਿਤਾਬਾਂ ਪੜਨ ਵਾਸਤੇ ਸਫ਼ਲਤਾ ਨਾਲ ਲੰਗਰ ਲਗਾਏ ਗਏ।

5:ਮਨਿੰਦਰ ਕੌਰ ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਕਿਤਾਬਾਂ ਦਾ ਲੰਗਰ ਲਗਾਉਣ ਦਾ ਦਿ੍ਸ਼।

6:ਪਿ੍ੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਿਖੇ ਕਿਤਾਬਾਂ ਦਾ ਲੰਗਰ ਲਗਾਉਣ ਦਾ ਦਿ੍ਸ਼।
7:ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਸਕੂਲ ਮੁਖੀ ਗੁਰਵਿੰਦਰ ਸਿੰਘ ਧੀਂਗੜਾ ਦੀ ਅਗਵਾਈ ਹੇਠ ਲਗਾਏ ਲੰਗਰ ਦਾ ਦਿ੍ਰਸ਼।

8:ਸਰਕਾਰੀ ਪ੍ਰਾਇਮਰੀ ਸਕੂਲ ਪੱਕਾ ਵਿਖੇ ਕਿਤਾਬਾਂ ਦੇ ਲੰਗਰ ’ਚ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਸਰਪੰਚ ਰਾਜ ਸਿੰਘ, ਸਕੂਲ ਮੁਖੀ ਸਰਬਜੀਤ ਕੌਰ ਅਤੇ ਅਧਿਆਪਕ। ਫ਼ੋਟੋ:ਜਸਬੀਰ ਕੌਰ

9:ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ, ਜ਼ਿਲਾ ਮੈਂਟਰ ਪਿ੍ਰੰਸੀਪਲ ਨਵਦੀਪ ਸ਼ਰਮਾ, ਪਿ੍ਰੰਸੀਪਲ ਭੁਪਿੰਦਰ ਸਿੰਘ ਬਰਾੜ ਕਿਤਾਬਾਂ ਦੇ ਲੰਗਰ ਮੌਕੇ ਵਿਦਿਆਰਥੀਆਂ ਨਾਲ।

10:ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਕਿਤਾਬਾਂ ਦਾ ਲੰਗਰ ’ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਵਿਕਾਸ ਅਰੋੜਾ, ਸੁਦੇਸ਼ ਸ਼ਰਮਾ, ਕਵਿਤਾ ਚਾਵਲਾ, ਪ੍ਰਵੀਨ ਲਤਾ ਅਧਿਆਪਕ। ਫ਼ੋਟੋ:ਜਸਬੀਰ ਕੌਰ
11:ਸਰਕਾਰੀ ਸੀ.ਸੈ.ਸਕੂਲ ਪੰਜਗਰਾਈ ਕਲਾਂ ਵਿਖੇ ਪਿੰਡ ਵਿਚਕਾਰ ਲਗਾਏ ਕਿਤਾਬਾਂ ਦੇ ਲੰਗਰ ਮੌਕੇ ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਪਿ੍ਰੰਸੀਪਲ ਦੀਪਕ ਸਿੰਘ ਅਤੇ ਹੋਰ।

Previous articleਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਦੀ ਚੋਣ ਹੋਈ
Next articleਲਖਵਿੰਦਰ ਸਿੰਘ ਵੱਲੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਤੌਰ ਤੇ ਅਹੁੱਦਾ ਸੰਭਾਲਿਆ

LEAVE A REPLY

Please enter your comment!
Please enter your name here