spot_img
Homeਮਾਲਵਾਸੁਲਤਾਨਪੁਰਨੈਸ਼ਨਲ ਲੋਕ ਅਦਾਲਤ ਲਈ ਤਿਆਰੀਆਂ ਜਾਰੀ

ਨੈਸ਼ਨਲ ਲੋਕ ਅਦਾਲਤ ਲਈ ਤਿਆਰੀਆਂ ਜਾਰੀ

ਸੁਲਤਾਨਪੁਰ ਲੋਧੀ,22,ਜੁਲਾਈ। ( ਪਰਮਜੀਤ ਡਡਵਿੰਡੀ )

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਮਿਤੀ 11.09.2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਜਿਲੇ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਅਮਰਿੰਦਰ
ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੇ ਨਿਰਦੇਸ਼ਾਂ
ਅਨੁਸਾਰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲੱਗੇਗੀ ।
ਉਨਾਂ ਸਮੂਹ ਜੂਡੀਸ਼ੀਅਲ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਮਿਤੀ
06.08.2020 ਅਤੇ ਮਿਤੀ 20.08.2020 ਨੂੰ ਪ੍ਰੀ-ਲੋਕ ਅਦਾਲਤਾਂ ਦੇ ਆਯੋਜਨ ਕਰਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ
ਸਾਰੀਆਂ ਅਦਾਲਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਨੈਸ਼ਨਲ ਲੋਕ ਅਦਾਲਤ ਦੌਰਾਨ ਕ੍ਰਿਮੀਨਲ
ਕੰਪਾਊਂਡੇਬਲ ਕੋਸ, ਧਾਰਾ 138 ਐੱਨ.ਆਈ. ਐਕਟ, ਐੱਮ.ਏ.ਸੀ.ਟੀ. ਕੋਸ, ਵਿਵਾਹਿਕ/ਪਰਿਵਾਰਿਕ ਮਾਮਲੇ, ਲੇਬਰ ਮੈਟਰਜ਼,
ਲੈਂਡ ਐਕੂਜ਼ੀਸ਼ਨ ਮੈਟਰਜ਼, ਸਿਵਲ ਕੋਸ਼, ਰੈਂਟ, ਬੈਂਕ ਰਿਕਵਰੀ, ਰੈਵਿਨਿਊ ਕੋਸ਼, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਸਰਵਿਸ
ਮੈਟਰ ਵਗੈਰਾ, ਕੋਸ ਸ਼ਾਮਿਲ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤਾਂ ਰਾਹੀਂ ਹੋਏ ਫੈਸਲੇ ਨੂੰ ਦੀਵਾਨੀ ਕੋਰਟ
ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫੈਸਲੇ ਉਪਰੰਤ ਕੇਸ ਵਿੱਚ
ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਨੈਸ਼ਨਲ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ।
ਉਨਾਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਸਮੂਹ
ਇੰਸ਼ੋਰੈਂਸ ਕੰਪਨੀਆਂ ਅਤੇ ਬੈਂਕ ਮੈਨੇਜਰਾਂ ਨਾਲ ਮੀਟਿੰਗ ਕਰਕੇ ਕੇਸ ਲਗਵਾਉਣ
ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸ੍ਰੀ ਮਹੇਸ਼ ਕੁਮਾਰ ਸ਼ਰਮਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ,
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੇ ਕਿਹਾ ਕਿ ਲੋਕ ਵਧ ਤੋਂ ਵਧ ਲੋਕ ਅਦਾਲਤ ਦਾ ਲਾਭ ਲੈਣ।

RELATED ARTICLES
- Advertisment -spot_img

Most Popular

Recent Comments