spot_img
Homeਮਾਝਾਗੁਰਦਾਸਪੁਰਟੈਸਟਿੰਗ ਨਾਲ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਅਸਾਨੀ ਨਾਲ ਰੋਕਿਆ ਜਾ ਸਕਦਾ...

ਟੈਸਟਿੰਗ ਨਾਲ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਅਸਾਨੀ ਨਾਲ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ

ਬਟਾਲਾ, 22 ਜੁਲਾਈ (ਸਲਾਮ ਤਾਰੀ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇੱਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕੋਈ ਵੀ ਕੋਰੋਨਾ ਵਾਇਰਸ ਦਾ ਲੱਛਣ ਦਿਖਾਈ ਦੇਵੇ ਤਾਂ ਉਹ ਤੁਰੰਤ ਆਪਣਾ ਟੈਸਟ ਕਰਾ ਕੇ ਨਤੀਜਾ ਆਉਣ ਤੱਕ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕੋਰੋਨਾ ਵਾਇਰਸ ਦੀ ਲਾਗ ਦੂਸਰੇ ਲੋਕਾਂ ਨੂੰ ਨਹੀਂ ਲੱਗੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਟੈਸਟਿੰਗ ਬੇਹੱਦ ਜਰੂਰੀ ਹੈ ਅਤੇ ਲੱਛਣ ਹੋਣ ’ਤੇ ਟੈਸਟ ਕਰਾਉਣ ਵਿੱਚ ਕੋਈ ਲਾਪਰਵਾਹੀ ਨਹੀਂ ਕਰਨੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 20 ਜੁਲਾਈ ਤੱਕ 800000 ਤੋਂ ਵੱਧ ਵਿਅਕਤੀਆਂ ਦੀ ਕੋਵਿਡ ਟੈਸਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਵਿਚ ਕੋਰੋਨਾ ਦੀ ਪੋਜ਼ਵਿਟ ਰੇਟ 0.09 ਪ੍ਰਤੀਸ਼ਤ ਹੈ। ਉਨ੍ਹਾਂ ਦੱਸਿਆ ਕਿ ਕੱਲ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਦੇ 46 ਐਕਟਿਵ ਕੇਸ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਕੁਲ 797 ਮੋਤਾਂ ਹੋ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 21 ਹਜ਼ਾਰ 363 ਪੀੜਤਾਂ ਨੇ ਕੋਰੋਨਾ ਤੇ ਫ਼ਤਹਿ ਹਾਸਲ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਕੋਵਿਡ ਬਿਮਾਰੀ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਰਕਾਰ ਅਤੇ ਸਿਹਤ ਵਿਭਾਗ ਵਲੋ ਜੋ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ, ਉਨਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਣ ਲਈ ਵੈਕਸੀਨ ਜਰੂਰ ਲਗਵਾਈ ਜਾਵੇ ਅਤੇ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਸਾਵਾਧਾਨੀਆਂ ਦੀ ਪਾਲਣਾ ਲਾਜ਼ਮੀ ਤੌਰ ਤੇ ਕੀਤੀ ਜਾਵੇ। ਮਾਸਕ ਜਰੂਰ ਲਗਾਇਆ ਜਾਵੇ, ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਜਰੂਰ ਧੋਤਾ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments