ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪੌਦੇ ਲਗਾਏ ਗਏ

0
265

ਬਟਾਲਾ (ਸਲਾਮ ਤਾਰੀ )

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਅੱਜ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਵੱਖ-ਵੱਖ ਸਥਾਨਾਂ ਤੇ ਪੌਦੇ ਲਗਾਏ ਗਏ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਬਰਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਸਥਾਨਕ ਗਰੇਟਰ ਕੈਲਾਸ਼ ਵਿਖੇ ਵਾਤਾਵਰਨ ਨੂੰ ਸ਼ੁੱਧ ਕਰਨ ਤੇ ਹਰਿਆ ਭਰਿਆ ਕਰਨ ਲਈ 60 ਬੂਟੇ ਲਗਾਏ। ਉਨ੍ਹਾਂ ਦੱਸਿਆ ਕਿ ਹਰ ਮਨੁੱਖ ਨੂੰ ਘੱਟੋ ਘੱਟ ਇੱਕ ਪੌਦੇ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਇਸ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਆਉਣ ਵਾਲੇ ਸਮੇ ਵਿੱਚ ਹੋਰ ਪੌਦੇ ਲਗਾਉਣ ਦੇ ਪ੍ਰੋਜੈਕਟ ਉਲੀਕੇ ਜਾਣਗੇ। ਇਸ ਮੌਕੇ ਸੀਨੀਅਰ ਲਾਇਨ ਹਰਭਜਨ ਸਿੰਘ , ਸੀਨੀਅਰ ਲਾਇਨ ਪ੍ਰਿੰਸੀਪਲ ਭਾਰਤ ਭੂਸ਼ਨ ਸੈਕਟਰੀ ਲਾਇਨ ਪਰਵਿੰਦਰ ਸਿੰਘ , ਸੁਖਵਿੰਦਰ ਸਿੰਘ ਪੱਡਾ , ਲਾਇਨ ਸੰਦੀਪ ਬਠਿਆਲ , ਲਾਇਨ ਗਗਨਦੀਪ ਸਿੰਘ , ਲਾਇਨ ਸਤਵੰਤ ਸਿੰਘ ਬੇਦੀ , ਲਾਇਨ ਦਵਿੰਦਰ ਸਿੰਘ ਕਾਹਲੋਂ ਆਦਿ ਹਾਜ਼ਰ ਸਨ।

Previous articleਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ : ਚੇਅਰਮੈਨ ਚੀਮਾ
Next articleਸਿਵਲ ਡਿਫੈਂਸ ਨੇ ਪਿੰਡ ਰਿਆਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here