ਸਕੂਲ ਮੁੱਖੀਆਂ ਦੀ ਨੈਸ਼ਨਲ ਅਚੀਵਮੈਂਟ ਸਰਵੇ ( ਨੈਸ ) ਸਬੰਧੀ ਟ੍ਰੇਂਨਿੰਗ ਸਫ਼ਲਤਾ ਪੂਰਵਕ ਸੰਪੰਨ

0
281

ਗੁਰਦਾਸਪੁਰ 24 ਜੁਲਾਈ (ਸਲਾਮ ਤਾਰੀ )

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਸਮੂਹ ਅੱਪਰ ਪ੍ਰਾਇਮਰੀ (ਮਿਡਲ , ਹਾਈ , ਸੈਕੰਡਰੀ ) ਸਕੂਲ ਮੁਖੀਆਂ ਦੀ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਸੰਬੰਧੀ ਟ੍ਰੇਂਨਿੰਗ ਸਫ਼ਲਤਾ ਪੂਰਵਕ ਸੰਪੰਨ ਹੋ ਗਈ। ਇਸ ਦੌਰਾਨ ਅਸਿਸਟੈਂਟ ਡਾਇਰੈਕਟਰ ਸ਼ਲਿੰਦਰ ਸਿੰਘ , ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਵੱਖ – ਵੱਖ ਬਲਾਕ ਪੱਧਰੀ ਟ੍ਰੇਂਨਿੰਗਾਂ ਵਿਜਟ ਕਰਕੇ ਸਕੂਲ ਮੁਖੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਅਸਿਸਟੈਂਟ ਡਾਇਰੈਕਟਰ ਸ਼ਲਿੰਦਰ ਸਿੰਘ ਵੱਲੋਂ ਬਲਾਕ ਦੀਨਾਨਗਰ ਤੇ ਗੁਰਦਾਸਪੁਰ ਵਿਖੇ ਸਕੂਲ ਮੁੱਖੀਆਂ ਦੀ ਲਗਾਈ ਜਾ ਹੀ ਬਲਾਕ ਪੱਧਰੀ ਨੈਸ ਸੰਬੰਧੀ ਟ੍ਰੇਂਨਿੰਗ ਵਿਜਟ ਕਰਕੇ ਸਕੂਲ ਅਧਿਆਪਕਾਂ ਨੂੰ ਡਟ ਕੇ ਮਿਹਨਤ ਕਰਨ ਲਈ ਕਿਹਾ। ਉਹਨਾਂ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਪੀ.ਜੀ.ਆਈ. ਸਰਵੇਖਣ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਬਾਕੀ ਰਾਜਾਂ ਵਿੱਚ ਮੋਹਰੀ ਰਿਹਾ ਹੈ ਅਤੇ ਹੁਣ ਨੈਸ ਵਿੱਚ ਵੀ ਪੰਜਾਬ ਦੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਵਧੀਆ ਰਹੇਗੀ। ਇਸ ਦੌਰਾਨ ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਟ੍ਰੇਂਨਿੰਗ ਲਗਾਈ ਜਾ ਚੁੱਕੀ ਹੈ ਅਤੇ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁੱਖੀਆਂ ਦੀ ਇੱਕ ਰੋਜ਼ਾ ਟ੍ਰੇਨਿੰਗ ਲਗਾਈ ਗਈ ਹੈ , ਜਿਸ ਵਿੱਚ ਸਕੂਲ ਮੁੱਖੀਆਂ ਦਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਦੇ ਸਕੂਲਾਂ ਦੀ ਕਾਰਗੁਜ਼ਾਰੀ ਵਧੀਆ ਰਹੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਨੈਸ ਸੰਬੰਧੀ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾਵੇਗੀ। ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਬਲਾਕ ਵਿਜਟ ਕਰਕੇ ਲਗਾਈ ਜਾ ਰਹੀ ਟ੍ਰੇਨਿੰਗ ਦਾ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਮੀਡੀਆ ਸੈੱਲ ਤੋਂ ਗਗਨਦੀਪ ਸਿੰਘ ਹਾਜ਼ਰ ਸਨ।

Previous articleबी एन ओ रामलाल के नेतृत्व में सरकारी सीनियर सैकेंडरी स्कूल लड़के श्री हरगोबिंदपुर में अध्यापक प्रोजेक्ट मेला लगाया गया
Next article*ਸੂਬੇ ਦੇ ਸਮੂਹ ਅੱਪਰ ਪ੍ਰਾਇਮਰੀ ਸਕੂਲਾਂ ‘ਚ 26 ਅਤੇ 27 ਜੁਲਾਈ ਨੂੰ ਕਰਵਾਈ ਜਾਵੇਗੀ ਮਾਪੇ-ਅਧਿਆਪਕ ਮਿਲਣੀ*
Editor-in-chief at Salam News Punjab

LEAVE A REPLY

Please enter your comment!
Please enter your name here