spot_img
Homeਮਾਝਾਗੁਰਦਾਸਪੁਰਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ 29 ਜੁਲਾਈ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ...

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ 29 ਜੁਲਾਈ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ

ਕਾਦੀਆ 26 ਜੁਲਾਈ (ਸਲਾਮ ਤਾਰੀ)

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ,ਪੰਜਾਬ ਵੱਲੋਂ 29 ਜੁਲਾਈ ਨੂੰ ਪਟਿਆਲਾ ਦੇ ਪੁੱਡਾ ਗਰਾਊਂਡ ਵਿਖੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਵੱਡੇ ਕਾਫ਼ਲੇ ਦੇ ਰੂਪ ਵਿੱਚ ਪੂਰੇ ਜ਼ੋਸ਼ ਨਾਲ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ।

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ , ਪੰਜਾਬ ਦੀ ਗੁਰਦਾਸਪੁਰ ਇਕਾਈ ਦੀ ਹੋਈ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ । ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਣ ਬਾਰੇ ਵੀ ਅਗਲੀ ਰਣਨੀਤੀ ਉਲੀਕੀ ਗਈ ।

ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਪ੍ਰੀਤ ਗੋਨਿਆਣਾ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਤੋਂ ਠੇਕੇ ਦੀ ਨੌਕਰੀ ਦਾ ਸੰਤਾਪ ਹੰਢਾ ਰਹੇ ਅਧਿਆਪਕ 29 ਜੁਲਾਈ ਨੂੰ ਪਟਿਆਲੇ ਵਿਖੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟਾਉਣਗੇ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀ ਰੈਗੂਲਰ ਕਰਨ ਦੀ ਮੰਗ ਨੂੰ ਜਲਦ ਨਾ ਮੰਨਿਆ ਗਿਆ ਤਾਂ ਉਹ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਸ਼ਹਿਰਾਂ ਵਿੱਚ ਪੱਕੇ ਮੋਰਚੇ ਲਾ ਕੇ ਬੈਠਣ ਲਈ ਮਜ਼ਬੂਰ ਹੋਣਗੇ ।

ਇਸ ਮੌਕੇ ਗੁਰਦਾਸਪੁਰ ਇਕਾਈ ਦੇ ਰਾਜੇਸ਼ ਕੁਮਾਰ, ਅੰਮ੍ਰਿਤਾ ਸਿੰਘ , ਰਿਤੂ ਮਹਾਜਨ, ਦੀਪਾ ਬਾਗਲ, ਸਪਨਾ, ਸੰਦੀਪ ਕੌਰ, ਰਾਜਬੀਰ ਕੌਰ, ਅਰਸ਼ਦੀਪ ਕੌਰ, ਆਦਿ ਵੀ ਹਾਜ਼ਰ ਸਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments