spot_img
Homeਮਾਝਾਗੁਰਦਾਸਪੁਰਫੋਜ ਵਿੱਚ ਭਰਤੀ ਹੋਣ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਦਿੱਤੀ...

ਫੋਜ ਵਿੱਚ ਭਰਤੀ ਹੋਣ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਦਿੱਤੀ ਜਾਵੇਗੀ ਮੁਫ਼ਤ ਟਰੇਨਿੰਗ- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ

ਗੁਰਦਾਸਪੁਰ , 26 ਜੁਲਾਈ (ਸਲਾਮ ਤਾਰੀ ) ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬੇਰਜੁਗਾਰ ਨੋਜਵਾਨਾਂ ਨੂੰ ਆਰਮੀ ਭਰਤੀ ਰੈਲੀ ਸਬੰਧੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ । ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਆਰਮੀ ਭਰਤੀ ਰੈਲੀ 06 ਸਤੰਬਰ, 2021 ਤੋਂ 25 ਸਬੰਬਰ 2021 ਤੱਕ New Amritsar Military Station Khasa Cantoment , Amritsar ਵਿਖੇ ਹੋਣ ਜਾ ਰਹੀ ਹੈ । ਜ਼ਿਲ੍ਹਾ ਗੁਰਦਾਸਪੁਰ ਦੇ ਨੋਜਵਾਨ ਆਰਮੀ ਭਰਤੀ ਰੈਲੀ ਵਿੱਚ ਭਾਗ ਲੈ ਸਕਦੇ ਹਨ । ਆਰਮੀ ਭਰਤੀ ਵਿੱਚ ਭਾਗ ਲੈਣ ਲਈ ਨੋਜਵਾਨ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਣੀ ਹੈ ਜਿਸ ਦੀ ਮਿਤੀ 08 ਜੁਲਾਈ, 2021 ਤੋਂ 21 ਅਗਸਤ, 2021 ਤੱਕ ਹੈ । ਆਰਮੀ ਭਰਤੀ ਦੇ ਚਾਹਵਾਨ ਪ੍ਰਾਰਥੀ ਉਕਤ ਦਿੱਤੀਆਂ ਮਿਤੀਆਂ ਅਨੁਸਾਰ ਵੱਧ ਤੋਂ ਵੱਧ ਆਪਣੀ ਰਜਿਸਟਰੇਸ਼ਨ ਕਰਵਾਉਣ ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਲੋਂ ਇਸ ਭਰਤੀ ਲਈ ਯੋਗ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਆਰਮੀ ਭਰਤੀ ਲਈ ਉਮਰ ਦੀ ਹੱਦ 18 ਤੋਂ 21 ਸਾਲ, ਉਚਾਈ 170 ਸੈ : ਮੀ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਦਸਵੀਂ ਜਮਾਤ ਵਿਖੇ 45 ਪ੍ਰਤੀਸ਼ਤ ਅੰਕ ਅਤੇ ਹਰੇਕ ਵਿਸ਼ੇ ਵਿੱਚ 33 ਪ੍ਰਤੀਸ਼ਤ ਅੰਕ ਲਾਜਮੀ ਹੈ । ਸੋਲਜਰ ਕਲਰਕ/ਸਟੋਰ ਕੀਪਰ ਲਈ ਉਮਰ 18 ਤੋਂ 23 ਸਾਲ, ਉਚਾਈ 170 ਸੈ : ਮੀ , ਛਾਤੀ 77 ਸੈ:ਮੀ, ਹੋਣੀ ਚਾਹੀਦੀ ਹੈ ਅਤੇ ਵਿਦਿਅਕ ਯੋਗਤਾ 12 ਵੀ ( ਆਰਟਸ , ਕਮਰਸ , ਸਾਇੰਸ ) 60 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਣੀ ਚਾਹੀਦੀ ਹੈ। ਸਿਖਲਾਈ ਲੈਣ ਦੇ ਚਾਹਵਾਨ ਨੋਜਵਾਨ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਸੰਪਰਕ ਕਰਨ । ਇਹ ਕੋਚਿੰਗ ਪੰਜਾਬ ਸਰਕਾਰ ਵਲੋਂ ਮੁਫ਼ਤ ਕਰਵਾਈ ਜਾਂਦੀ ਹੈ ਤਾਂ ਜੋ ਵੱਧ ਤੋਂ ਵੱਧ ਨੋਜਵਾਨ ਆਰਮੀ ਵਿੱਚ ਭਰਤੀ ਹੋ ਸਕਣ ।

ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਇੰਚਾਰਜ ਡੇਰਾ ਬਾਬਾ ਨਾਨਕ ਸ : ਨਵਜੋਧ ਸਿੰਘ ਦੇ ਫੋਨ ਨੰਬਰ 97818-91928 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫਿਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਦੇ ਹੈਲਪ ਲਾਈਨ ਨੰਬਰ 81960-15208 ਤੇ ਵੀ ਸੰਪਰਕ ਕਰਕੇ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments