ਪੰਜਾਬ ਵਿੱਚ ਕੋਵਿਡ ਵੈਕਸੀਨ ਲਈ ਸਿਹਤ ਵਿਭਾਗ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ – ਚੇਅਰਮੈਨ ਚੀਮਾ

0
277

ਬਟਾਲਾ, 27 ਜੁਲਾਈ (ਸਲਾਮ ਤਾਰੀ ) – ਸਿਹਤ ਵਿਭਾਗ ਵੱਲੋਂ ਸੂਬੇ ਦੇ 94,79,351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨਾਂ ਵਿੱਚੋਂ 77,16,433 ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ 17,62,918 ਨੇ ਦੋਵੇਂ ਖੁਰਾਕਾਂ ਨਾਲ ਟੀਕਾਕਰਨ ਪੂਰਾ ਕਰ ਲਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਨੂੰ ਕੋਵਿਡ-19 ਟੀਕੇ ਦੀ ਘੱਟ ਸਪਲਾਈ ਮਿਲ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਈ ਵਾਰ ਟੀਕੇ ਦੀ ਸਪਲਾਈ ਵਿੱਚ ਤੇਜੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸੂਬਾ ਸਰਕਾਰ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਾ ਕੇ ਆਪਣੀ ਆਬਾਦੀ ਦੀ ਰਾਖੀ ਕਰ ਸਕੇ। ਉਨਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਇਸ ਲਈ ਸਿਹਤ ਬੁਨਿਆਦੀ ਢਾਂਚੇ ਤੋਂ ਇਲਾਵਾ ਕੋਵਿਡ-19 ਦੀ ਤੀਜੀ ਲਹਿਰ ਤੋਂ ਬਚਣ ਲਈ, ਕੇਂਦਰ ਸਰਕਾਰ ਨੂੰ ਟੀਕੇ ਦੀ ਸਪਲਾਈ ਵਧਾਉਣ ਦੀ ਲੋੜ ਹੈ ਤਾਂ ਜੋ ਪੂਰੀ ਆਬਾਦੀ ਨੂੰ ਕਵਰ ਕੀਤਾ ਜਾ ਸਕੇ।

ਉਹਨਾਂ ਅੱਗੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਦਾ ਡਰ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਵੱਡੀ ਗਿਣਤੀ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਹੈ ਜਦਕਿ ਦੂਜੀ ਲਹਿਰ ‘ਚ ਹੋਣ ਵਾਲੇ ਸੰਕਰਮਣਾਂ ਨਾਲੋਂ ਵੱਧ ਗੰਭੀਰ ਹੋ ਸਕਦੇ ਹਨ। ਇਹਨਾਂ ਸੰਭਾਵੀ ਕੇਸਾਂ ਦੀ ਸੰਭਾਲ ਕਰਨ ਲਈ, ਥੋੜੇ ਸਮੇਂ ਵਿੱਚ ਬੁਨਿਆਦੀ ਢਾਂਚੇ ਦੀ ਸਮਰੱਥਾ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਵਿੱਚ 9000 ਆਕਸੀਜਨ ਕੰਸਨਟਰੇਟਰਜ਼, 75 ਪੀ.ਐੱਸ.ਏ. ਆਕਸੀਜਨ ਜਨਰੇਸ਼ਨ ਪਲਾਂਟ ਸ਼ਾਮਲ ਹਨ।

Previous articleश्री गुरू रामदास बलड डोनेटर्ज़ सोसायटी और आस फाँडेशन अमृत्सर की तरफ से 38वां रक्तदान शिवर का आयोजन
Next articleਨਗਰ ਨਿਗਮ ਬਟਾਲਾ ਨੇ ਟ੍ਰੇਨਿੰਗ ਪ੍ਰੋਗਰਾਮ ਲਗਾ ਕੇ ਰੇਹੜੀ ਵਾਲਿਆਂ ਨੂੰ ਸਫ਼ਾਈ ਰੱਖਣ ਦੇ ਗੁਰ ਸਿਖਾਏ
Editor-in-chief at Salam News Punjab

LEAVE A REPLY

Please enter your comment!
Please enter your name here