ਘਰਾਂ ਅਤੇ ਆਲੇ ਦੁਆਲੇ ਨੂੰ ਸਾਫ ਰੱਖਿਆ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ- ਬੀ ਈ ਈ ਸੁਰਿੰਦਰ ਕੌਰ

0
267

ਹਰਚੋਵਾਲ,27 ਜੁਲਾਈ (ਸੁਰਿੰਦਰ ਕੌਰ )ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਪਰਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸੀ ਐੱਚ ਸੀ ਭਾਮ ਵਿਖੇ ਬਰਸਾਤੀ ਮੌਸਮ ਸ਼ੁਰੂ ਹੋਣ ਕਰਕੇ ਡੇਂਗੂ ਅਤੇ ਮਲੇਰੀਆ ਸਬੰਧੀ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਬੋਲਦੇ ਹੋਏ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਅਜਿਹੀਆਂ ਜਾਨਲੇਵਾ ਬਿਮਾਰੀਆਂ ਫੈਲਣ ਦਾ ਖਤਰਾ ਹੁੰਦਾ ਹੈ। ਇਸ ਕਰਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਤੇ ਸਾਫ਼ ਖੜ੍ਹੇ ਪਾਣੀ ਵਿਚ ਰਾਹੀਂ ਫੈਲਦਾ ਹੈ। ਇਸ ਕਰਕੇ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵਾਲੇ ਦਿਨ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਬਲਾਕ ਭਾਮ ਦੇ ਸਮੂਹ ਹੈਲਥ ਵਰਕਰ ਜਾਗਰੂਕਤਾ ਅਭਿਆਨ ਚਲਾਉਂਦੇ ਹੋਏ ਕੂਲਰਾਂ ਗਮਲਿਆਂ ,ਪਾਣੀ ਦੇ ਭਾਂਡਿਆਂ ਵਿਚ ਖੜ੍ਹੇ ਪਾਣੀ ਦੇ ਨੁਕਸਾਨ ਸਬੰਧੀ ਪਿੰਡ ਪੱਧਰ ਤੇ ਲੋਕਾਂ ਨੂੰ ਸਮਝਾਉਂਦੇ ਹਨ। ਇਸਦੇ ਮੁੱਖ ਲੱਛਣ ਹਨ ਤੇਜ਼ ਬੁਖਾਰ,ਸਿਰ ਦਰਦ ਮਸੂੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਚਮੜੀ ਤੇ ਦਾਣੇ ਆਦਿ ਹੋਣਾ ਹਨ ।ਇਸ ਤੋਂ ਬਚਾਅ ਲਈ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਚਾਹੀਦਾ ਹੈ ,ਪਾਣੀ ਕਿਸੇ ਰੂਪ ਵਿੱਚ ਖੜ੍ਹਾ ਨਹੀਂ ਰਹਿਣ ਦਿੱਤਾ ਜਾਣਾ ਚਾਹੀਦਾ। ਸੌਣ ਵੇਲੇ ਮੱਛਰਦਾਨੀ ਦਾ ਉਪਯੋਗ ਕਰਨਾ ਚਾਹੀਦਾ ਹੈ। ਹੈੱਲਥ ਇੰਸਪੈਕਟਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਵਿੱਚ ਕੀਤਾ ਜਾਂਦਾ ਹੈ ਤੇ ਡੇਂਗੂ ਅਤੇ ਮਲੇਰੀਆ ਸਬੰਧੀ ਵਧੇਰੇ ਜਾਣਕਾਰੀ ਡੇਂਗੂ ਫ਼੍ਰੀ ਪੰਜਾਬ ਨਾਂ ਦੀ ਐਪ ਰਾਹੀਂ ਵੀ ਲੈ ਸਕਦੇ ਹਨ ਸੋ ਸਿਹਤ ਵਿਭਾਗ ਹਰ ਮੌਕੇ ਤੇ ਆਮ ਜਨਤਾ ਨੂੰ ਜਾਗਰੂਕ ਕਰਨ ਦੇ ਲਈ ਤੱਤਪਰ ਰਹਿੰਦਾ ਹੈ। ਇਸ ਮੌਕੇ ਬੀ ਈ ਈ ਸੁਰਿੰਦਰ ਕੌਰ, ਹੈਲਥ ਇੰਸਪੈਕਟਰ ਹਰਵਿੰਦਰ ਸਿੰਘ ਐੱਲ ਐੱਚ ਵੀ ਹਰਭਜਨ ਕੌਰ ,ਐੱਲ ਐੱਚ ਵੀ ਰਾਜਵਿੰਦਰ ਕੌਰ ,ਸਰਬਜੀਤ ਸਿੰਘ ਜਤਿੰਦਰਪਾਲ ਸਿੰਘ, ਪਰਜੀਤ ਸਿੰਘ ਗਗਨਦੀਪ ਕੌਰ, ਬਰਿੰਦਰ ਕੌਰ ,ਅੰਜਲੀ ਕੰਵਲ ਜੀਤ ਸਿੰਘ, ਹਰਸਿਮਰਨ ਸਿੰਘ ਸੀ ਐਚ ਓ, ਬਲਜੀਤ ਕੌਰ ,ਨਵਦੀਪ ਸਿੰਘ,ਆਦਿ ਹਾਜ਼ਰ ਰਹੇ ।

Previous articleਮੈਡੀਕਲ ਕੈਂਪ ਵਿਚ 60 ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ
Next articleਗੁਰਦਾਸਪੁਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਐਤਵਾਰ ਪਹਿਲੀ ਅਗਸਤ ਨੂੰ ਗੁਰਦਾਸਪੁਰ ਅਤੇ ਬਟਾਲਾ ਤੋ ਦੁਬਾਰਾ ਚੱਲਣਗੀਆਂ ਵਿਸ਼ੇਸ ਬੱਸਾਂ-ਡਿਪਟੀ ਕਮਿਸ਼ਨਰ
Editor-in-chief at Salam News Punjab

LEAVE A REPLY

Please enter your comment!
Please enter your name here