ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

0
366

ਕਪੂਰਥਲਾ, 27 ਜੁਲਾਈ ( ਰਮੇਸ਼ ਬੰਮੋਤਰਾ )

ਨਸ਼ਾਖੋਰੀ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਭੁੱਕੀ ਦੀ ਤਸਕਰੀ ਦੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਉੱਤਰ ਪ੍ਰਦੇਸ਼ ਤੋਂ ਸਮਗਲਿੰਗ ਕਰ ਪੰਜਾਬ ਲਿਆਂਦੀ 180 ਕਿਲੋ ਭੁੱਕੀ ਬਰਾਮਦ ਕਰਨ ਕਰਦੇ ਇਕ ਟਰੱਕ ਵਿਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਦੋਸ਼ੀਆਂ ਦੀ ਪਛਾਣ ਜਤਿੰਦਰ ਸਿੰਘ ਵਾਸੀ ਗੁਰਦਾਸਪੁਰ ਅਤੇ ਰਵੀ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।
ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪੂਰਥਲਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਅਸਮਾਜਿਕ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਐਸਪੀ (ਇਨਵੈਸਟੀਗੇਸ਼ਨ) ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਕਪੂਰਥਲਾ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਐਸਐਚਓ ਕੋਤਵਾਲੀ ਗੁਰਦਿਆਲ ਸਿੰਘ ਅਤੇ ਇੰਚਾਰਜ ਪੁਲਿਸ ਚੌਕੀ ਬਾਦਸ਼ਾਹਪੁਰ ਅਰਜਨ ਸਿੰਘ ਵਲੋਂ ਦੀਆਂ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਉਸਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਗਸ਼ਤ ਕਰਦਿਆਂ ਇੱਕ ਸ਼ੱਕੀ ਟਰੱਕ ਨੂੰ ਪਿੰਡ ਬੂਟ ਨੇੜੇ ਖੜਾ ਵੇਖਿਆ ਅਤੇ ਤਲਾਸ਼ੀ ਦੌਰਾਨ ਦੋ ਤਸਕਰਾਂ ਅਤੇ 180 ਕਿਲੋਗ੍ਰਾਮ ਭੁੱਕੀ ਅਤੇ ਫਟਕਰੀ ਨਾਲ ਭਰੇ ਟਰੱਕ (ਪੀ.ਬੀ.-06-ਐਨ -9671) ਨੂੰ ਕਾਬੂ ਕੀਤਾ।
ਐਸਐਸਪੀ ਖੱਖ ਨੇ ਦਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਵਿੱਚ ਖੁਲਾਸਾ ਕੀਤਾ ਕਿ ਸੁਖਦੇਵ ਸਿੰਘ ਅਤੇ ਰਾਜਵਿੰਦਰ ਸਿੰਘ ਉਰਫ ਰਾਜੂ ਨਿਵਾਸੀ ਗੁਰਦਾਸਪੁਰ ਇਸ ਖੇਪ ਦੀ ਤਸਕਰੀ ਕਰਕੇ ਬਰੇਲੀ ਉੱਤਰ ਪ੍ਰਦੇਸ਼ ਲਿਆਏ ਸੀ ਅਤੇ ਹੁਣ ਉਹ ਇਸ ਖੇਤਰ ਵਿੱਚ ਆਪਣੇ ਗ੍ਰਾਹਕਾਂ ਨੂੰ ਬੁਲਾਉਣ ਲਈ ਗਏ ਹੋਏ ਹਨ, ਜਦੋਂ ਕਿ ਸਾਨੂੰ ਟਰੱਕ ਦੀ ਦੇਖਰੇਖ ਲਈ ਬਿਠਾ ਗਏ ਸਨ
ਐਸਐਸਪੀ ਨੇ ਦੱਸਿਆ ਕਿ ਹਰ ਵਾਰ, ਇਹ ਤਸਕਰ ਇਨ੍ਹਾਂ ਨਸ਼ਿਆਂ ਨੂੰ ਲੁਕਾਉਣ ਅਤੇ ਭੁੱਕੀ ਦੀ ਬਦਬੂ ਤੋਂ ਬਚਾਅ ਲਈ ਇਕ ਨਵਾਂ ਤਰੀਕਾ ਚੁਣਦੇ ਹਨ। ਇਸ ਵਾਰ ਉਨ੍ਹਾਂ ਨੇ ਟਰੱਕ ਨੂੰ ਫਟਕੜੀ ਨਾਲ ਲੱਦਿਆ ਗਿਆ ਸੀ ਅਤੇ ਭੁੱਕੀ ਦੀ ਖੇਪ ਨੂੰ ਟਰੱਕ ਦੇ ਉੱਪਰ ਪਾਈ ਤਰਪਾਲ ਦੀਆਂ ਪਰਤਾਂ ਹੇਠ ਛੁਪਾ ਕੇ ਰਖਿਆ ਗਿਆ ਸੀ
ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਸਨੇ ਅੱਗੇ ਕਿਹਾ ਕਿ ਮੁਲਜ਼ਮ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਪੁੱਛਗਿੱਛ ਲਈ ਅਤੇ ਇਸ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਹਨਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ।

Previous articleਤਹਿਸੀਲਦਾਰ ਮਨਮੋਹਣ ਕੌਸ਼ਿਕ ਵੱਲੋ ਸੁਤੰਤਰਤਾ ਦਿਵਸ ਤੇ ਹੜ੍ਹਾ ਦੀ ਰੋਕਥਾਮ ਲਈ ਮੀਟਿੰਗ ਕੀਤੀ
Next articleਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਕੀਤਾ ਜਾਗਰੂਕ ‘ਹੈਪੇਟਾਈਟਸ ਇੰਤਜ਼ਾਰ ਨਹੀਂ ਕਰ ਸਕਦਾ” ਥੀਮ ਹੇਠ ਲੋਕਾਂ ਨੂੰ ਕੀਤਾ ਜਾਗਰੂਕ- ਐਸ ਐਮ ਓ ਡਾਕਟਰ ਪਰਮਿੰਦਰ ਸਿੰਘ

LEAVE A REPLY

Please enter your comment!
Please enter your name here