*ਡੀ.ਈ.ਓ. ਸੈਕੰ: ਵੱਲੋਂ ਸਰੀਰਕ ਸਿੱਖਿਆ ਅਧਿਆਪਕ ਸਨਮਾਨਿਤ

0
297

*ਗੁਰਦਾਸਪੁਰ 29 ਜੁਲਾਈ ( ਸਲਾਮ ਤਾਰੀ ) *

*ਸਰਕਾਰੀ ਸਕੂਲ ਪੜ੍ਹਾਈ ਤੇ ਖ਼ੂਬਸੂਰਤੀ ਪੱਖੋਂ ਬਿਹਤਰ ਹਨ ਉੱਥੇ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਸਮਾਰਟ ਖੇਡ ਮੈਦਾਨ ਬਣਾ ਕੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਸਮਾਰਟ ਖੇਡ ਮੈਦਾਨ ਬਣਾਉਣ ਅਤੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਾਲੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡੀ.ਈ.ਓ. ਸੰਧਾਵਾਲੀਆ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਦਾ ਜੀਵਨ ਵਿੱਚ ਅਹਿਮ ਸਥਾਨ ਹੈ। ਪੜ੍ਹਾਈ ਨਾਲ ਮਨੁੱਖ ਸਿੱਖਿਅਤ ਹੁੰਦਾ ਹੈ ਉੱਥੇ ਖੇਡਾਂ ਮਨੁੱਖ ਨੂੰ ਤੰਦਰੁਸਤ ਬਣਾਉਂਦੀਆਂ ਹਨ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਸਰੀਰਕ ਸਿੱਖਿਆ ਅਧਿਆਪਕ ਹੋਰ ਸਖ਼ਤ ਮਿਹਨਤ ਕਰਕੇ ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਗੇ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਅਤੇ ਏ.ਈ.ਓ. ਕਮ ਡੀ.ਐਮ. ਸਪੋਰਟਸ ਇਕਬਾਲ ਸਿੰਘ ਸਮਰਾ ਨੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬਿਹਾਰੀ ਲਾਲ , ਪਰਦੀਪ ਅਰੋੜਾ ਆਦਿ ਹਾਜ਼ਰ ਸਨ। *

Previous articleਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਬੈਟਰਾ ਅਤੇ ਇਨਵੈटਰ ਚੋਰੀ ਕੀਤਾ
Next articleਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ ਵਿਖੇ ਬਣਾਈ ਗਈ ਵੀਡੀਓ ਗੈਲਰੀ ਦਰਸ਼ਕਾਂ ਨੂੰ ਅਰਪਣ
Editor-in-chief at Salam News Punjab

LEAVE A REPLY

Please enter your comment!
Please enter your name here