ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ – ਵਿਧਾਇਕ ਫ਼ਤਹਿ ਬਾਜਵਾ

0
262

ਬਟਾਲਾ, 29 ਜੁਲਾਈ ( ਸਲਾਮ ਤਾਰੀ ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਇਸ ਯੋਜਨਾ ਤਹਿਤ ਲੋੜਵੰਦ ਲੋਕ ਸਲਾਨਾ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਕੇ ਬਿਮਾਰੀਆਂ ਤੋਂ ਨਿਜਾਤ ਪਾ ਸਕਦੇ ਹਨ। ਇਸ ਯੋਜਨਾ ਨੇ ਕਈ ਗੰਭੀਰ ਰੋਗਾਂ ਦੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ।

ਸਰਬੱਤ ਸਿਹਤ ਬੀਮਾ ਯੋਜਨਾ ਨੂੰ ਲੋਕ-ਪੱਖੀ ਯੋਜਨਾ ਦੱਸਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਧਾਰਕ ਅਤੇ ਉਸਦੇ ਪਰਿਵਾਰਕ ਮੈਂਬਰਾਂ ਲਈ 5 ਲੱਖ ਰੁਪਏ ਤਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀ, ਜੇ-ਫਾਰਮ ਹੋਲਡਰ ਕਿਸਾਨ, ਐਸ.ਸੀ/ਬੀ.ਸੀ ਪਰਿਵਾਰ (ਐਸ ਈ ਸੀ ਸੀ-ਭਲਾਈ ਵਿਭਾਗ ਨਾਲ ਸਬੰਧਤ), ਉਸਾਰੀ ਬੋਰਡ ਨਾਲ ਰਜ਼ਿਸਟਰਡ ਮਜ਼ਦੂਰ ਤੇ ਉਸਾਰੀ ਕਿਰਤੀ, ਐਕਸਾਈਜ਼ ਵਿਭਾਗ ਨਾਲ ਰਜ਼ਿਸਟਰਡ ਛੋਟੇ ਵਪਾਰੀ/ਦੁਕਾਨਦਾਰ ਅਤੇ ਯੈਲੋ ਕਾਰਡ ਅਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ’ ਕਵਰ ਕੀਤੇ ਗਏ ਹਨ।

ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਉਪਰੋਕਤ ਸ਼੍ਰੇਣੀਆਂ ਦੇ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦੇ ਹਨ। ਉਨ੍ਹਾਂ ਇਸ ਯੋਜਨਾ ਤਹਿਤ ਕਵਰ ਹੁੰਦੀਆਂ ਸਾਰੀਆਂ ਕੈਟਾਗਰੀ ਦੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਅਜੇ ਤੱਕ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦਾ ਕਾਰਡ ਨਹੀਂ ਬਣਿਆ ਤਾਂ ਉਸਨੂੰ ਆਪਣਾ ਕਾਰਡ ਜਰੂਰ ਬਣਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ।

Previous articleਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ‘ਲੋਕ ਭਲਾਈ ਰੱਥ’ ਰਵਾਨਾ
Next articleਸਾਦਿਕ ਵਿਖੇ ਤੀਆ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here