spot_img
Homeਮਾਲਵਾਫਰੀਦਕੋਟ-ਮੁਕਤਸਰਪੱਤਰਕਾਰਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਬਰਦਾਸ਼ ਨਹੀਂ ਕੀਤਾ ਜਾਵੇਗਾ : -...

ਪੱਤਰਕਾਰਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਬਰਦਾਸ਼ ਨਹੀਂ ਕੀਤਾ ਜਾਵੇਗਾ : – ਗੁਰਵਿੰਦਰ ਸਿੰਘ ਗੋਰਾ ਸੰਧੂ

ਸਾਦਿਕ , 29 ਜੁਲਾਈ (ਰਘਬੀਰ ਸਿੰਘ ) ਲੋਕਤੰਤਰ ਦੇ ਚੋਥੇ ਥੰਮ ਵਜੋਂ ਜਾਣੇ ਜਾਣ ਵਾਲੇ ਪੱਤਰਕਾਰ ਭਾਈਚਾਰੇ ’ਤੇ ਆਏ ਦਿਨੀ ਹੋ ਰਹੀਆਂ ਵਧੀਕੀਆਂ ਨੂੰ ਬਰਦਾਸ਼ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਸੰਧੂ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੱਤਰਕਾਰ ਸੰਨੀ ਸਹੋਤਾ ਨਾਲ ਹੀ ਰਹੀਆਂ ਵਧੀਕੀਆਂ ਦੇ ਸੰਬੰਧ ਵਿਚ ਪੁਲਿਸ ਕਮਿਸ਼ਨਰ ਜਿਲ੍ਹਾਂ ਅੰਮਿ੍ਤਸਰ ਨੂੰ ਐਸੋਸੀਏਸ਼ਨ ਵੱਲੋਂ ਲਿਖਤੀ ਸ਼ਿਕਾਈਤ ’ਤੇ ਕਾਰਵਾਈ ਨਾ ਕਰਨ ਦੇ ਸੰਬੰਧ ਵਿਚ ਰੋਸ਼ ਧਰਨਾ ਦਿੱਤਾ ਗਿਆ ਸੀ ਪਰ ਰਾਜਨੀਤਿਕ ਦਬਾਅ ਹੇਠ ਪੁਲਿਸ ਪ੍ਰਸ਼ਾਨਸ਼ਨ ਵੱਲੋਂ ਕੋਈ ਨਿਆਾ ਨਹੀ ਦਿੱਤਾ ਗਿਆ। ਜਿਸ ਦੇ ਚੱਲਦਿਆ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਰਾਸ਼ਟਰੀ ਚੇਅਰਮੈਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 30 ਜੁਲਾਈ ਦਿਨ ਸ਼ੁੱਕਰਵਾਰ ਸਮਾਂ 12:00 ਸਥਾਨ ਭੰਡਾਰੀ ਪੁਲ ਵਿਖੇ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੇ ਸਮਰਥਨ ਵਿਚ ਸਰਹੱਦੀ ਪ੍ਰੈਸ ਕਲੱਬ ਅਜਨਾਲਾ, ਲੋਕ ਜਨ ਸ਼ਕਤੀ ਪਾਰਟੀ, ਗੁਰੂ ਰਵੀ ਦਲ ਸ਼ਕਤੀ ਦਲ ਹੋਰ ਪੰਜਾਬ ਦੀਆਂ ਹੋਰ ਜਥੇਬੰਦੀਆਂ ਵੱਲੋਂ ਰੋਸ਼ ਧਰਾਨਾ ਲਾਗਏ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਇਸ ਧਰਨੇ ਵਿਚ ਵਿਸ਼ੇਸ਼ ਤੌਰ ਤੇ ਸ਼ਹੀਦ ਭਗਤ ਸਿੰਘ ਦੀ ਭਤੀਜੀ ਜਸਮੀਤ ਕੌਰ ਅਤੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦੇ ਪੌਤਰੇ ਇੰਦਰ ਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੌਕੇ ਸੰਧੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਪੰਜਾਬ ਦੀ ਇਕ ਸਿਰਮੋਰ ਸੰਸਥਾ ਹੈ ਜੋ ਪੰਜਾਬ ਦੇ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹਮੇਸ਼ਾ ਤੱਤਪਰ ਹਨ। ਉਹਨਾਂ ਨੇ ਸਮਰੱਥਨ ਦੇਣ ਵਾਲੀਆ ਸਮੂਹ ਜਥੇਬੰਦੀਆਂ ਦਾ ਕੀਤਾ ਧੰਨਵਾਦ

RELATED ARTICLES
- Advertisment -spot_img

Most Popular

Recent Comments