ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੀ ਵਿਦਿਆਰਥਣ ਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ

0
264

ਬਟਾਲਾ, 30 ਜੁਲਾਈ (ਸਲਾਮ ਤਾਰੀ ) – ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੀ ਅੱਠਵੀ ਜਮਾਤ ਦੀ ਵਿਦਿਆਰਥਣ ਜੋਤੀ ਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਅਗਲੀ ਪੜ੍ਹਾਈ ਲਈ ਵਜ਼ੀਫਾ ਹਾਸਲ ਕੀਤਾ ਹੈ।ਵਿਦਿਆਰਥਣ ਜੋਤੀ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਸਕੂਲ ਅਧਿਆਪਕਾਂ ਨੂੰ ਦਿੱਤਾ ਹੈ।

ਸਰਕਾਰੀ ਮਿਡਲ ਸਕੂਲ ਦੇ ਮੁੱਖ ਅਧਿਆਪਕ ਸ. ਕੁਲਦੀਪ ਸਿੰਘ ਅਤੇ ਸਾਇੰਸ ਅਧਿਆਪਕਾ ਸ੍ਰੀਮਤੀ ਨੈਨਸੀ ਨੇ ਦੱਸਿਆ ਕਿ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਰਾਜ ਭਰ ਵਿੱਚੋਂ 16985 ਵਿਦਿਆਰਥੀਆਂ ਨੇ ਭਾਗ ਲਿਆ ਸੀ ਜਿਸ ਵਿਚੋਂ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਜੋਤੀ ਨੇ ਪੰਜਾਬ ਭਰ ਵਿਚੋਂ 155ਵਾਂ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਮੁੱਖ ਅਧਿਆਪਕ ਕੁਲਦੀਪ ਸਿੰਘ ਨੇ ਦੱਸਿਆ ਕਿ ਐੱਸ.ਸੀ.ਈ.ਆਰ.ਟੀ. ਵੱਲੋਂ ਵਿਦਿਆਰਥਣ ਜੋਤੀ ਨੂੰ ਅਗਲੇਰੀ ਪੜ੍ਹਾਈ ਲਈ ਹਰ ਮਹੀਨੇ ਵਜ਼ੀਫਾ ਦਿੱਤਾ ਜਾਵੇਗਾ। ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ ਦੇ ਸਮੂਹ ਸਟਾਫ ਨੇ ਵਿਦਿਆਰਥਣ ਜੋਤੀ ਨੂੰ ਇਸ ਪ੍ਰਾਪਤੀ ’ਤੇ ਵਧਾਈ ਦੇਣ ਦੇ ਨਾਲ ਉਸਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ਹੈ।

Previous articleਕੋਵਿਡ-19 ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ – ਐੱਸ.ਡੀ.ਐੱਮ ਬਟਾਲਾ
Next articleਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਫੋਜ ਵਿੱਚ ਭਰਤੀ ਹੋਣ ਲਈ ਦਿੱਤੀ ਜਾਵੇਗੀ ਮੁਫ਼ਤ ਟਰੇਨਿੰਗ
Editor-in-chief at Salam News Punjab

LEAVE A REPLY

Please enter your comment!
Please enter your name here