spot_img
Homeਮਾਝਾਗੁਰਦਾਸਪੁਰਬਲਜਿੰਦਰ ਸਿੰਘ ਦਕੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ...

ਬਲਜਿੰਦਰ ਸਿੰਘ ਦਕੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਸ੍ਰੀ ਹਰਗੋਬਿੰਦਪੁਰ ਸਾਹਿਬ ( ਜਸਪਾਲ ਚੰਦਨ) ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਡੈਲੀਗੇਟ ਸੀਨੀਅਰ ਮੀਤ ਪ੍ਰਧਾਨ ਅਤੇ ਅਕਾਲੀ ਦਲ ਐਸ.ਸੀ.ਵਿੰਗ ਦੇ ਜ਼ਿਲਾ ਗੁਰਦਾਸਪੁਰ ਬਲਜਿੰਦਰ ਸਿੰਘ ਦਕੋਹਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਸ੍ਰੀ ਦਕੋਹਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਸਿੱਖ ਪੰਥ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਕਈ ਵਰਕਰਾਂ ਦੀਆਂ ਸ਼ਹੀਦੀਆਂ ਦੇਣ ਉਪਰੰਤ ਹੋਂਦ ਵਿੱਚ ਆਇਆ ਸੀ ਪਰ ਅੱਜ ਦਾ ਅਕਾਲੀ ਦਲ ਸਿੱਖ ਪ੍ਰੰਪਰਾਵਾਂ ਨੂੰ ਭੁਲਾ ਕੇ ਪੈਸੇ ਦੀ ਧੌਸ ਦਿਖਾਉਣ ,ਖਰਚਾ ਕਰਕੇ ਅਕਾਲੀ ਲੀਡਰਸ਼ਿਪ ਨੂੰ ਭਰਮਾਉਣ ਵਾਲੇ ਅਖੌਤੀ ਵਰਕਰਾਂ ਦੀ ਭਰਮਾਰ ਹੋ ਚੁੱਕੀ ਹੈ। ਅਨੇਕਾਂ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਜਗੀਰੂ ਸੋਚ ਭਾਰੂ ਹੋ ਚੁੱਕੀ ਹੈ ਅਤੇ ਗਰੀਬ ਵਰਕਰਾਂ ਦਾ ਕੋਈ ਮੁੱਲ ਨਹੀਂ। ਉਹਨਾਂ ਨੇ ਇਹ ਵੀ ਕਿਹਾ ਕਿ ਅਕਾਲੀ ਲੀਡਰਸ਼ਿਪ ਸਿੱਖ ਪੰਥ ਦੇ ਮੁੱਦੇ ਭੁੱਲ ਕੇ ਵੋਟਾਂ ਬਟੋਰਨ ਲਈ ਪੰਜਾਬ ਵਾਸੀਆਂ ਨੂੰ ਤਰ੍ਹਾਂ ਤਰ੍ਹਾਂ ਦੇ ਲਾਲਚ ਦੇ ਰਹੇ ਹਨ ਜਿਥੇ ਪੰਥਕ ਮਰਿਯਾਦਾ ਨੂੰ ਢਾਹ ਲੱਗੀ ਹੈ ਉਥੇ ਪੰਜਾਬ ਦੇ ਨੌਜਵਾਨ ਨੇ ਬੇਰੁਜ਼ਗਾਰੀ ਵਿਕਾਸ ਸਿਹਤ ਸਹੂਲਤਾਂ ਤੇ ਹੋਰ ਲੋਕਾਂ ਦੇ ਮੂੰਹ ਚਿੜਾ ਰਹੇ ਹਨ। ਕਿਸਾਨੀ ਮੁੱਦੇ ਤੇ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ। ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਤੇ ਦੇਸ਼ ਦੇ ਭਲੇ ਦੀ ਗੱਲ ਕਰਨੀ ਚਾਹੀਦੀ ਹੈ।ਸ੍ਰੀ ਦਕੋਹਾ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਪਹਿਲਾਂ ਦੀ ਤਰਾਂ ਹਮੇਸ਼ਾ ਤਤਪਰ ਰਹਿਣਗੇ ਅਤੇ ਆਪਣੇ ਸਹਿਯੋਗੀ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਜਲਦੀ ਹੀ ਅਗਲੀ ਰਣਨੀਤੀ ਤੈਅ ਕਰਨਗੇ।

RELATED ARTICLES
- Advertisment -spot_img

Most Popular

Recent Comments