ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਹਰਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

0
347

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚਲਾਏ ਜਾ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮੈਡਮ ਮਧੂ ਸਾਵਲ ਨੇ ਦੱਸਿਆ ਕਿ ਸਾਡੇ ਸਕੂਲ ਦੇ ਕਾਮਰਸ ਵਿਸੇ ਦੇ ਵਿੱਚ ਕੁੱਲ 34 ਵਿਦਿਆਰਥੀਆਂ ਨੇਪ੍ਰੀਖਿਆ ਦਿੱਤੀ ਜਿਸ ਵਿੱਚ ਸਕੂਲ ਦੀ ਵਿਦਿਆਰਥਣ ਸੀਤਲ ਨੇ 94% ਮੁਸਕਾਨ ਨੇ 93% ਸਿਮਰਨਜੀਤ ਕੌਰ 92% ਨੇ ਪਹਿਲਾ,ਦੂਜਾ, ਅਤੇ ਤੀਜਾ, ਸਥਾਨ ਹਾਸਲ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕੀਤੇ ਇਸੇ ਤਰ੍ਹਾਂ ਆਰਟਸ ਗਰੁੱਪ ਵਿੱਚ ਸੁਖਵਿੰਦਰ ਕੌਰ ਨੇ 92% ਨਵਦੀਪ ਕੌਰ 90% ਸਿਮਰਨਜੀਤ ਕੌਰ ਨੇ 88% ਨੇ ਪਹਿਲਾ,ਦੂਜਾ, ਅਤੇ ਤੀਜਾ ਸਥਾਨ ਹਾਸਲ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਕੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਅੱਗੇ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Previous articleਬਲਜਿੰਦਰ ਸਿੰਘ ਦਕੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
Next articleਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ

LEAVE A REPLY

Please enter your comment!
Please enter your name here