ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ

0
264

ਗੁਰਦਾਸਪੁਰ ,31 ਜੁਲਾਈ ( ਸਲਾਮ ਤਾਰੀ ) ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲ ਵਿਜਟ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿੱਖਿਆ ਸਕੱਤਰ ਸਵੇਰੇ ਅੱਠ ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੱਬੜ ਵਿੱਚ ਪਹੁੰਚ ਗਏ ਅਤੇ ਸਵੇਰ ਦੀ ਸਭਾ ਵਿੱਚ ਬੱਚਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵੱਲੋਂ ਅਧਿਆਪਕਾਂ ਨਾਲ ਬੈਠ ਕੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਮੀਟਿੰਗ ਕਰਕੇ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜ੍ਹਕੇ ਡੇਰਾ ਬਾਬਾ ਨਾਨਕ , ਸਰਕਾਰੀ ਸੀਨੀ : ਸੈਕੰ: ਸਕੂਲ ਕਲਾਨੌਰ ਵਿਜਟ ਕੀਤੇ ਗਏ। । ਆਪਣੇ ਦੌਰੇ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚ ਆਪਣੀ ਅਣਥੱਕ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ ਅਤੇ ਪੰਜਾਬ ਨੂੰ ਪੀਜੀਆਈ ਇੰਡੈਕਸ ਸਰਵੇ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਦਾ ਸੂਬਾ ਬਣਾਇਆ ਹੈ, ਹੁਣ ਉਸੇ ਜਨੂੰਨ ਨਾਲ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੂੰ ਨੰਬਰ ਇੱਕ ਤੇ ਲੈ ਕੇ ਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਤੇ ਪੂਰਾ ਭਰੋਸਾ ਹੈ ਉਹ ਪੰਜਾਬ ਦੀ ਸਿੱਖਿਆ ਨੂੰ ਨੰਬਰ ਇੱਕ ਤੇ ਲੈਕੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡਣਗੇ। ਗੌਰਤਲਬ ਹੈ ਕਿ ਸਿੱਖਿਆ ਸਕੱਤਰ ਦੇ ਇਸ ਪ੍ਰੇਰਨਾਦਾਇਕ ਦੌਰੇ ਨਾਲ ਅਧਿਆਪਕਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਵੱਲੋਂ ਵੀ ਸੈਮੀਨਾਰਾਂ ਦੌਰਾਨ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਲਈ ਕੋਈ ਕਸਰ ਨਹੀਂ ਛੱਡਣਗੇ।

Previous articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਹਰਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
Next article
Editor-in-chief at Salam News Punjab

LEAVE A REPLY

Please enter your comment!
Please enter your name here