spot_img
Homeਮਾਝਾਗੁਰਦਾਸਪੁਰਬਸਪਾ-ਅਕਾਲੀ ਦਲ ਗੱਠਜੋੜ ਕਿਸਾਨ-ਮਜ਼ਦੂਰ ਹਿਤੈਸ਼ੀ ਹੋਣ ਦਾ ਸਬੂਤ: ਜੇ.ਪੀ ਭਗਤ

ਬਸਪਾ-ਅਕਾਲੀ ਦਲ ਗੱਠਜੋੜ ਕਿਸਾਨ-ਮਜ਼ਦੂਰ ਹਿਤੈਸ਼ੀ ਹੋਣ ਦਾ ਸਬੂਤ: ਜੇ.ਪੀ ਭਗਤ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ,1ਅਗਸਤ (ਰਵੀ ਭਗਤ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਕਿਸਾਨ ਮਜ਼ਦੂਰ ਹਿਤੈਸ਼ੀ ਹੋਣ ਦਾ ਸਬੂਤ ਹੈ ਅਤੇ ਅਗਾਮੀ 2022 ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ-ਬਸਪਾ ਸੂਬੇ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਲੋਕ ਗੱਠਜੋੜ ਦੀ ਸਰਕਾਰ ਬਨਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਪਾਲ ਭਗਤ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਕਿਸਾਨ ਮਜ਼ਦੂਰ ਵਿਰੋਧੀ ਪਾਰਟੀਆਂ ਹਨ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਅਤੇ ਸਾਢੇ ਚਾਰ ਸਾਲਾਂ ਵਿੱਚ ਪੰਜਾਬੀਆਂ ਦੇ ਭਲੇ ਲਈ ਇੱਕ ਵੀ ਕੰਮ ਨਹੀਂ ਕੀਤਾ ਜਿਸ ਕਾਰਨ ਅੱਜ ਲੋਕ ਆਪਣੀਆਂ ਹੱਕੀ ਮੰਗਾਂ ਲਈ ਹੜਤਾਲਾਂ ਤੇ ਸੜਕਾਂ ਤੇ ਉਤਰਨ ਨੂੰ ਮਜਬੂਰ ਹਨ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਬਸਪਾ-ਅਕਾਲੀ ਦਲ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।

RELATED ARTICLES
- Advertisment -spot_img

Most Popular

Recent Comments