ਸਮਾਜ ਵਿਰੋਧੀ ਅਨਸਰਾਂ ਤੇ ਪੁਲਿਸ ਦੀ ਰਹੇਗੀ ਬਾਜ ਅੱਖ: ਚੌਕੀ ਇੰਚਾਰਜ ਹਰਜਿੰਦਰ ਸਿੰਘ

0
262

ਨੌਸ਼ਹਿਰਾ ਮੱਝਾ ਸਿੰਘ,1 ਅਗਸਤ (ਰਵੀ ਭਗਤ)-ਐਸ.ਐਸ.ਪੀ ਪੁਲਿਸ ਜ਼ਿਲਾ ਬਟਾਲਾ ਰਛਪਾਲ ਸਿੰਘ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਤੇ ਆਉਣ ਵਾਲੇ ਤਿਉਹਾਰਾਂ ਨੂੰ ਧਿਆਨ ਹਿੱਤ ਰੱਖਦੇ ਹੋਏ ਸਮਾਜ ਵਿਰੋਧੀ ਅਨਸਰਾਂ ਤੇ ਪੁਲਿਸ ਦੀ ਬਾਜ਼ ਅੱਖ ਰਹੇਗੀ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸੇਖਵਾਂ ਦੇ ਅਧੀਨ ਆਉਂਦੀ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਨਵ-ਨਿਯੁਕਤ ਇੰਚਾਰਜ ਏ.ਐਸ.ਆਈ ਹਰਜਿੰਦਰ ਸਿੰਘ ਨੇ ਸਥਾਨਕ ਨੈਸ਼ਨਲ ਹਾਈਵੇ ਦੇ ਬਿਧੀਪੁਰ ਬਾਈਪਾਸ ਵਿਖੇ ਸਪੈਸ਼ਲ ਨਾਕਾ ਲਗਾ ਕੇ ਸਰਚ ਅਭਿਆਨ ਚਲਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਇਲਾਕੇ ਵਿਚ ਵੱਖ-ਵੱਖ ਚੌਕਾਂ ਟੀ-ਪੁਆਇੰਟਾਂ ਤੇ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਰਾਤ ਨੂੰ ਪੁਲਿਸ ਪਾਰਟੀ ਵੱਲੋਂ ਇਲਾਕੇ ਵਿਚ ਗਸ਼ਤ ਵੀ ਕੀਤੀ ਜਾ ਰਹੀ ਹੈ। ਚੌਕੀ ਇੰਚਾਰਜ ਹਰਜਿੰਦਰ ਸਿੰਘ ਨੇ ਸਮਾਜ ਸੇਵੀ ਸੰਸਥਾਵਾਂ ਦੁਕਾਨਦਾਰਾਂ ਤੇ ਹੋਰ ਇਲਾਕੇ ਦੇ ਮੋਹਤਬਰਾਂ ਨੂੰ ਅਪੀਲ ਕਰਦਿਆਂ ਕਿਹਾ ਕੀ ਇਲਾਕੇ ਵਿਚ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਏ.ਐਸ.ਆਈ ਬਲਜੀਤ ਸਿੰਘ, ਗੁਰਭੇਜ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਸੁੱਚਾ ਸਿੰਘ, ਦਰਸ਼ਨ ਲਾਲ ਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

Previous articleकिसानों ने की बैठक
Next articleਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਰਵਾਨਾ

LEAVE A REPLY

Please enter your comment!
Please enter your name here