spot_img
Homeਮਾਝਾਗੁਰਦਾਸਪੁਰਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ ਵੰਡ ਪ੍ਰਕਿਰਿਆ ਇਸ ਮਹੀਨੇ ਤੋਂ...

ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ ਵੰਡ ਪ੍ਰਕਿਰਿਆ ਇਸ ਮਹੀਨੇ ਤੋਂ ਸ਼ੁਰੂ – ਵਿਧਾਇਕ ਲਾਡੀ

ਬਟਾਲਾ, 2 ਅਗਸਤ (ਸਲਾਮ ਤਾਰੀ ) – ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸੂਬੇ ਦੇ 17,64,909 ਬਜੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਇਸ ਦੁੱਗਣੀ ਪੈਨਸਨ ਦਾ ਲਾਭ ਮਿਲੇਗਾ।

ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਵਿਧਾਇਕ ਸ. ਲਾਡੀ ਨੇ ਦੱਸਿਆ ਕਿ ਮਾਸਿਕ ਪੈਨਸਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸਾਲ 2019-20 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸਨ ਵੰਡੀ ਗਈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀ ਮਹਿਜ 747 ਕਰੋੜ ਰੁਪਏ ਦੀ ਪੈਨਸਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸਨ ਦਿੱਤੀ ਗਈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments