ਮਾਹਿਰ ਡਾਕਟਰਾਂ ਵਲੋਂ ਕੈਂਪ ਵਿਚ ਪਹੁੰਚੇ 44 ਲੋੜਵੰਦ ਮਰੀਜਾਂ ਦੀ ਕੀਤੀ ਜਾਂਚ-ਮੁਫ਼ਤ ਦਵਾਈਆਂ ਵੰਡੀਆਂ

0
271

ਗੁਰਦਾਸਪੁਰ , 3 ਅਗਸਤ (ਸਲਾਮ ਤਾਰੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਲੱਮ ਏਰੀਆਂ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ ਸੱਤਵੇਂ ਮੈਡੀਕਲ ਜਾਂਚ ਕੈਂਪ 44 ਮਰੀਜਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਰਾਜੀਵ ਕੁਮਾਰ, ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ. ਐਸ.ਕੇ ਪੰਨੂੰ ਸਮਾਜ ਸੇਵੀ, ਡਾ ਦਲਬੀਰ ਸਿੰਘ ਸੈਣੀ ਅਤੇ ਡਾ. ਅਨੀਤਾ ਮੈਡੀਕਲ ਅਫਸਰ ਮੋਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਕਿਹਾ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ। ਮੈਡੀਕਲ ਕੈਂਪ ਵਿਚ ਜੇਕਰ ਕਿਸੇ ਮਰੀਜ਼ ਦਾ ਟੈਸਟ ਆਦਿ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਵੇਗੀ।

ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਮਰੀਜਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਬਹੁਤ ਵਧੀਆਂ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ।

Previous articleविधायक फतेहजंग बाजवा व चेयरमैन अरुण अबरोल ने रखी दुकानों की दूसरी मंजिल पर 35 दुकानों के निर्माण की आधारशिला
Next articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਦੋ ਸਾਲ ਪਹਿਲਾਂ ਗਲਤੀ ਨਾਲ ਗੁਰਦਾਸਪੁਰ ਤੋਂ ਮੱਧ ਪ੍ਰਦੇਸ਼ ਚਲੇ ਗਏ ਬੱਚੇ ਨੂੰ ਸੁਰੱਖਿਅਤ ਕੀਤਾ ਮਾਪਿਆਂ ਦੇ ਹਵਾਲੇ
Editor-in-chief at Salam News Punjab

LEAVE A REPLY

Please enter your comment!
Please enter your name here